
ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ 07 ਸਥਾਨਾਂ ‘ਤੇ ਬਣਾਏ ਗਏ ਰਾਹਤ ਕੈਂਪ
ਤਰਨ ਤਾਰਨ: ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਨੇ ਅੱਜ ਰੈਸਟ ਹਾਊਸ ਹਰੀਕੇ ਵਿਖੇ ਜ਼ਿਲ੍ਹੇ ਵਿਚ ਹੜ੍ਹਾਂ ਦੀ ਬਣੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਹਲਕਾ ਪੱਟੀ ਦੇ ਪਾਣੀ ਦੀ ਵਧੇਰੇ ਮਾਰ ਹੇਠ ਆਏ ਦਰਿਆ ਸਤਲੁਜ ਨਾਲ ਲੱਗਦੇ ਹਰੀਕੇ, ਬੂਹ ਅਤੇ ਸਭਰਾਵਾਂ ਆਦਿ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਹੰਗਾਮੀ ਮੀਟਿੰਗ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਜ਼ਿਆਦਾ ਮਾਰ ਹੇਠ ਆਉਣ ਵਾਲੇ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਅਪੀਲ ਕੀਤੀ ਕਿ ਇਹਨਾਂ ਪਿੰਡਾਂ ਦੇ ਲੋਕ ਸੁਰੱਖਿਅਤ ਥਾਂਵਾਂ ‘ਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਹਨਾਂ ਲੋਕਾਂ ਨੂੰ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਵਿਚ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇਗੀ, ਇਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਦਰਿਆ ਵਿਚ ਪਾਣੀ ਦਾ ਪੱਧਰ ਹੋਰ ਵਧਣ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਹਰੀਕੇ, ਮਰੜ, ਬੂਹ, ਕੁੱਤੀਵਾਲਾ, ਘੁੱਲੇਵਾਲਾ, ਸਭਰਾ, ਮਲਾਹਵਾਲਾ, ਭੂਰਾ ਹਥਾੜ, ਗਗੜਕੇ, ਭਾਣੇਕੇ, ਗੁਦਾਈਕੇ, ਡੁੰਮਣੀਵਾਲਾ, ਸੀਤੋ ਮਹਿ ਝੁੱਗੀਆਂ, ਕੋਟ ਬੁੱਢਾ, ਭਊਵਾਲ, ਭੋਜੋਕੇ, ਬੱਲੜਕੇ, ਜੱਲੋਕੇ, ਤੂਤ, ਝੁੱਗੀਆਂ ਪੀਰ ਬਖਸ਼, ਰਾਧਲਕੇ, ਰਾਮ ਸਿੰਘ ਵਾਲਾ, ਭੰਗਾਲਾ, ਝੁੱਗੀਆਂ ਨੂਰ ਮੁਹੰੰਮਦ, ਝੁੱਗੀਆਂ ਨੱਥਾ ਸਿੰਘ, ਮੁੱਠਿਆਂਵਾਲਾ, ਰਸੂਲਪੁਰ, ਗਜ਼ਲ, ਮਹਿੰਦੀਪੁਰ, ਮੀਏਂਵਾਲਾ ਅਤੇ ਮੁਹੰਮਦੀਵਾਲਾ ਆਦਿ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਣਗੇ।
ਉਹਨਾਂ ਕਿਹਾ ਕਿ ਕੁੱਤੀਵਾਲਾ, ਘੁੱਲੇਵਾਲਾ, ਮਲਾਹਵਾਲਾ, ਭੂਰਾ ਹਥਾੜ, ਗਗੜਕੇ, ਭਾਣੇਕੇ, ਗੁਦਾਈਕੇ, ਡੁੰਮਣੀਵਾਲਾ, ਭਊਵਾਲ, ਭੋਜੋਕੇ, ਬੱਲੜਕੇ, ਜੱਲੋਕੇ, ਤੂਤ, ਝੁੱਗੀਆਂ ਪੀਰ ਬਖਸ਼, ਰਾਧਲਕੇ, ਰਾਮ ਸਿੰਘ ਵਾਲਾ, ਮੁੱਠਿਆਂਵਾਲਾ ਅਤੇ ਸਭਰਾ ਪਿੰਡ ਹੜ੍ਹਾਂ ਦੀ ਮਾਰ ਨਾਲ ਜ਼ਿਆਦਾ ਪ੍ਰਭਾਵਿਤ ਹੋਣਗੇ।
ਉਹਨਾਂ ਦੱਸਿਆ ਕਿ ਇਹਨਾਂ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ 07 ਸਥਾਨਾਂ ‘ਤੇ ਰਾਹਤ ਕੈਂਪ ਬਣਾਏ ਗਏ ਹਨ।ਉਹਨਾਂ ਦੱਸਿਆ ਕਿ ਇਹ ਰਾਹਤ ਕੈਂਪ, ਸਰਕਾਰੀ ਹਾਈ ਸਕੂਲ ਹਰੀਕੇ, ਸਰਕਾਰੀ ਸੈਕੰਡਰੀ ਸਕੂਲ ਦੁੱਬਲੀ, ਸਰਕਾਰੀ ਹਾਈ ਸਕੂਲ ਕੋਟ ਬੁੱਢਾ, ਸਰਕਾਰੀ ਹਾਈ ਸਕੂਲ ਤਲਵੰਡੀ ਸੋਭਾ ਸਿੰਘ, ਸਰਕਾਰੀ ਡਿਲ ਸਕੂਲ ਭੰਗਾਲਾ, ਸਰਕਾਰੀ ਸੈਕੰਡਰੀ ਸਕੂਲ ਖੇਮਕਰਨ ਅਤੇ ਸਰਕਾਰੀ ਹਾਈ ਸਕੂਲ ਸਭਰਾ ਵਿਖੇ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਰਾਹਤ ਕੈਂਪਾਂ ਵਿਚ ਲੋਕਾਂ ਦੀ ਸਹੂਲਤ ਲਈ ਖਾਣ-ਪੀਣ ਅਤੇ ਹੋਰ ਜ਼ਰੂਰੀ ਲੋੜਾਂ ਲਈ ਪ੍ਰਬੰਧ ਕੀਤੇ ਗਏ ਹਨ।
ਇਸ ਉਪਰੰਤ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਵੱਲੋਂ ਦਰਿਆ ਵਿਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡਵਰਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਕੋਲੋ ਹਰੀਕੇ ਹੈੱਡ ਵਰਕਸ ਵਿਚ ਪਾਣੀ ਦੀ ਆਮਦ ਬਾਰੇ ਜਾਣਕਾਰੀ ਲਈ। ਉਹਨਾਂ ਦੱਸਿਆ ਕਿ ਅੱਜ ਰਾਤ ਤੱਕ ਹਰੀਕੇ ਹੈੱਡਵਰਕਸ ਵਿਚ 2 ਲੱਖ ਕਿਊਸਿਕ ਤੋਂ ਪਾਣੀ ਆਉਣ ਦੀ ਸੰਭਾਵਨਾ ਹੈ, ਜਿਸ ਨੂੰ ਲੈਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਨੀਵੇਂ ਇਲਾਕੇ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ