ਖ਼ਬਰਾਂ |

ਤਾਜ਼ਾ |

ਪੰਜਾਬ ਵਿਚ ਭਾਰੀ ਮੀਂਹ ਕਾਰਨ ਆਈ ਆਫ਼ਤ ਦੌਰਾਨ ਲੋਕਾਂ ਦਾ ਆਸਰਾ ਬਣਨ 'ਆਪ ਵਲੰਟੀਅਰ: ਪ੍ਰਿੰਸੀਪਲ ਬੁੱਧਰਾਮ
Published : Jul 10, 2023, 4:28 pm IST
Updated : Jul 10, 2023, 4:28 pm IST
SHARE ARTICLE
Principal Budh Ram urges AAP Volunteers to help people amid disaster due to heavy rains in Punjab
Principal Budh Ram urges AAP Volunteers to help people amid disaster due to heavy rains in Punjab

ਕਿਹਾ, ਇਸ ਕਹਿਰ ਦੀ ਘੜੀ ਵਿਚ ਵੱਧ ਤੋਂ ਵੱਧ ਲੋਕਾਂ ਦੀ ਮਦਦ ਕਰੋ

 

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬੁਡਲਾਢੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਇਕ ਵੀਡੀਉ ਸੰਦੇਸ਼ ਜਾਰੀ ਕਰਦਿਆਂ ਭਾਰੀ ਮੀਂਹ ਕਾਰਨ ਪੰਜਾਬ ਵਿਚ ਬਣੀ ਹੜ੍ਹਾਂ ਦੀ ਸਥਿਤੀ 'ਤੇ ਜਿਥੇ ਚਿੰਤਾ ਜ਼ਾਹਰ ਕੀਤੀ, ਉਥੇ ਹੀ ਉਨ੍ਹਾਂ ਨੇ ਇਸ ਔਖੇ ਵੇਲੇ 'ਆਪ ਦੇ ਸਮੂਹ ਆਗੂਆਂ ਅਤੇ ਵਲੰਟੀਅਰਾਂ ਨੂੰ ਲੋਕਾਂ ਦੀ ਮਦਦ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਆਸਟਰੇਲੀਆ ਦੇ ਬਾਜ਼ਾਰਾਂ ’ਚ ਆਵੇਗਾ ਅੱਖਾਂ ’ਚ ਹੰਝੂ ਨਾ ਲਿਆਉਣ ਵਾਲਾ ਪਿਆਜ਼

ਅਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨੇ ਪੰਜਾਬ ਵਿਚ ਕਹਿਰ ਢਾਹਿਆ ਹੋਇਆ ਹੈ। ਅਨੰਦਪੁਰ ਸਾਹਿਬ, ਰੋਪੜ, ਪਟਿਆਲਾ, ਗੜ੍ਹਸ਼ੰਕਰ ਜਿਹੇ ਇਲਾਕਿਆਂ ਵਿਚ ਇਹ ਮੰਜ਼ਰ ਹੋਰ ਵੀ ਭਿਆਨਕ ਹੈ। ਲੋਕਾਂ ਦੀਆਂ ਫ਼ਸਲਾਂ ਡੁੱਬ ਚੁੱਕੀਆਂ ਹਨ, ਘਰਾਂ ਵਿਚ ਪਾਣੀ ਭਰ ਗਿਆ ਹੈ। ਇਸ ਔਖੀ ਘੜੀ ਵਿਚ ਸਾਡਾ ਸੱਭ ਦਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਮੁਸੀਬਤ ਵਿਚ ਫਸੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰੀਏ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਕੀਤਾ ਦੌਰਾ 

ਉਨ੍ਹਾਂ 'ਆਪ ਪੰਜਾਬ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਸ ਨਾਜ਼ੁਕ ਹਾਲਾਤਾਂ ਵਿਚ ਲੋੜਵੰਦਾਂ ਤਕ ਭੋਜਨ, ਕੱਪੜਾ,  ਪਸ਼ੂਆਂ ਲਈ ਚਾਰਾ ਆਦਿ ਹਰ ਤਰ੍ਹਾਂ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਹ ਸਮਾਂ ਇਨਸਾਨੀਅਤ ਦੀ ਸੇਵਾ ਦਾ ਹੈ ਅਤੇ ਅਸੀਂ ਸੱਭ ਨੇ ਇਸ ਸੇਵਾ ਵਿਚ ਅਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement