ਪੰਜਾਬ ਪੁਲਿਸ ਨੇ NDRF, SDRF ਅਤੇ ਫ਼ੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਵਿਚ ਬਚਾਅ ਕਾਰਜ ਕੀਤੇ ਤੇਜ਼
Published : Jul 10, 2023, 5:15 pm IST
Updated : Jul 10, 2023, 5:15 pm IST
SHARE ARTICLE
PUNJAB POLICE ALONG WITH NDRF, SDRF & ARMY INTENSIFY RESCUE OPERATIONS AT FLOOD-HIT DISTRICTS
PUNJAB POLICE ALONG WITH NDRF, SDRF & ARMY INTENSIFY RESCUE OPERATIONS AT FLOOD-HIT DISTRICTS

ਸੱਭ ਤੋਂ ਵੱਧ ਪ੍ਰਭਾਵਤ ਜ਼ਿਲ੍ਹਿਆਂ ਵਿਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ

 

ਚੰਡੀਗੜ੍ਹ: ਸੂਬੇ ਵਿਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਵਿਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿਤੀ। ਉਹਨਾਂ ਦਸਿਆ ਕਿ ਸੂਬੇ ਦੇ ਸੱਭ ਤੋਂ ਵੱਧ ਪ੍ਰਭਾਵਤ ਜ਼ਿਲ੍ਹਿਆਂ ਵਿਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ।

ਸੂਬੇ ਵਿਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿਚ ਰਹਿ ਕੇ ਨਿਯਮਤ ਅੰਤਰਾਲਾਂ 'ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਪੱਛਮੀ ਕਮਾਂਡ ਦੇ ਸੈਨਿਕ ਬਲਾਂ ਵੱਲੋਂ ਹੜ੍ਹ ਪ੍ਹਭਾਵਿਤ ਇਲਾਕਿਆਂ ਵਿਚ ਬਚਾਅ ਅਤੇ ਰਾਹਤ ਕਾਰਜ ਜਾਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸੱਭ ਤੋਂ ਵੱਧ ਪ੍ਰਭਾਵਤ ਜ਼ਿਲ੍ਹਿਆਂ ਵਿਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐਨਡੀਆਰਐਫ, ਐਸਡੀਆਰਐਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿਚ 24 ਘੰਟੇ ਕੰਮ ਕਰ ਰਹੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਵਿਚ ਭਾਰੀ ਮੀਂਹ ਕਾਰਨ ਆਈ ਆਫ਼ਤ ਦੌਰਾਨ ਲੋਕਾਂ ਦਾ ਆਸਰਾ ਬਣਨ 'ਆਪ ਵਲੰਟੀਅਰ: ਪ੍ਰਿੰਸੀਪਲ ਬੁੱਧਰਾਮ  

ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿਚ ਜਾਣ ਦੀ ਅਪੀਲ ਕੀਤੀ। ਡੀਜੀਪੀ ਨੇ ਦਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement