ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ
Published : Jul 10, 2023, 9:22 pm IST
Updated : Jul 10, 2023, 9:22 pm IST
SHARE ARTICLE
Cm Bhagwant Mann
Cm Bhagwant Mann

- ਆਫਤ ਪ੍ਰਬੰਧਨ ਮੰਤਰੀ ਨੇ ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਜ਼ ਦਿੱਤੇ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਾਂ ਵੱਜੋਂ ਇਹ ਰਾਸ਼ੀ ਦਿੱਤੀ ਗਈ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1.50 ਕਰੋੜ ਰੁਪਏ, ਬਠਿੰਡਾ, ਬਰਨਾਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਤੇ ਫਾਜ਼ਿਲਕਾ ਨੂੰ 1.50-1.50 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ।

ਇਸੇ ਤਰ੍ਹਾਂ ਗੁਰਦਾਸਪੁਰ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 1 ਕਰੋੜ ਰੁਪਏ, ਜਲੰਧਰ, ਕਪੂਰਥਲਾ ਤੇ ਲੁਧਿਆਣਾ ਨੂੰ 2-2 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਮਾਨਸਾ, ਮਾਲੇਰਕੋਟਲਾ ਤੇ ਪਠਾਨਕੋਟ ਨੂੰ 1-1 ਕਰੋੜ ਰੁਪਏ, ਪਟਿਆਲਾ ਨੂੰ 2 ਕਰੋੜ ਰੁਪਏ ਅਤੇ ਰੂਪਨਗਰ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਦਿੱਤੇ ਗਏ ਹਨ।

ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ.ਏ.ਐਸ. ਨਗਰ ਤੇ ਐਸ.ਬੀ.ਐਸ. ਨਗਰ ਨੂੰ 1-1 ਕਰੋੜ ਰੁਪਏ, ਸੰਗਰੂਰ ਨੂੰ 1.50 ਕਰੋੜ ਰੁਪਏ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ

ਜਿੰਪਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਸਬੰਧਤ ਲਾਭਪਾਤਰੀ ਨੂੰ ਸਿੱਧੀ ਲਾਭ ਟਰਾਂਸਫਰ ਵਿਧੀ ਅਨੁਸਾਰ ਅਦਾਇਗੀ ਉਸ ਦੇ ਆਧਾਰ ਲੰਕਿਡ ਬੈਂਕ ਖਾਤੇ ਵਿਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਰਾਹਤ ਰਾਸ਼ੀ ਦੀ ਦੁਰਵਰਤੋਂ ਨਾ ਹੋ ਸਕੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਕੁਦਰਤੀ ਮਾਰ ਨਾਲ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।  

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement