30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ
Published : Jul 10, 2023, 7:06 pm IST
Updated : Jul 10, 2023, 7:06 pm IST
SHARE ARTICLE
VB ARRESTS TWO LUDHIANA DRO OFFICIALS AMONG FOUR FOR ACCEPTING BRIBE OF RS 30K
VB ARRESTS TWO LUDHIANA DRO OFFICIALS AMONG FOUR FOR ACCEPTING BRIBE OF RS 30K

NHAI ਵਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ NRI ਤੋਂ ਲਈ ਰਿਸ਼ਵਤ

 

ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇਕ ਐਨ.ਆਰ.ਆਈ. ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਅਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਫਿਲੌਰ ਵਿਖੇ ਕੁਦਰਤੀ ਆਫ਼ਤ ਤੋਂ ਪ੍ਰਭਾਵਤ ਲੋਕਾਂ ਦੀ ਮਦਦ ਲਈ ਪਹੁੰਚੇ MP ਸੁਸ਼ੀਲ ਕੁਮਾਰ ਰਿੰਕੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ, ਜੋ ਡੀ.ਆਰ.ਓ. ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਹਨ ਅਤੇ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦੇ ਦੋ ਕਰਮਚਾਰੀਆਂ ਲਾਇਜ਼ਨਿੰਗ ਅਫ਼ਸਰ ਹਰਕੀਰਤ ਸਿੰਘ ਬੇਦੀ ਅਤੇ ਤਹਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦਾ ਐਨ.ਐਚ.ਏ.ਆਈ. ਨਾਲ ਕੰਮਕਾਜ ਸਬੰਧੀ ਸਮਝੌਤਾ ਹੋਇਆ ਹੈ।

ਇਹ ਵੀ ਪੜ੍ਹੋ: ਬਠਿੰਡਾ ਦਾ ਮਹਿਮਾ ਸਰਕਾਰੀ ਪਿੰਡ, ਜਿੱਥੇ ਵਿਦੇਸ਼ਾਂ ਵਿਚ ਜਾ ਵਸੇ ਨੇ 300 'ਚੋਂ ਕਰੀਬ 150 ਘਰਾਂ ਦੇ ਬੱਚੇ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਐਨ.ਆਰ.ਆਈ. ਯਾਦਵਿੰਦਰ ਸਿੰਘ ਵਾਸੀ ਘਵੱਦੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 6 ਕਨਾਲਾਂ ਖੇਤੀਬਾੜੀ ਵਾਲੀ ਜ਼ਮੀਨ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀ ਗਈ ਹੈ, ਜਿਸ ਦਾ 49 ਲੱਖ ਰੁਪਏ ਮੁਆਵਜ਼ਾ ਬਣਦਾ ਹੈ। ਉਸ ਵਲੋਂ ਮੁਆਵਜ਼ੇ ਸਬੰਧੀ ਫਾਈਲ 22 ਮਈ, 2023 ਨੂੰ ਡੀ.ਆਰ.ਓ. ਲੁਧਿਆਣਾ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਈ ਗਈ ਸੀ।

ਇਹ ਵੀ ਪੜ੍ਹੋ: ਫਰਜ਼ੀ ਖਬਰਾਂ ਤੋਂ ਬਚੋ: ਤਾਸ਼ ਦੇ ਪੱਤਿਆਂ ਵਾਂਗ ਢਹਿਢੇਰੀ ਹੋਈ ਇਮਾਰਤ ਦਾ ਇਹ ਵੀਡੀਓ 2021 ਦਾ ਹੈ

ਸ਼ਿਕਾਇਤਕਰਤਾ ਨੇ ਦਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਐਨ.ਐਚ.ਏ.ਆਈ. ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਬੁਰਜੀਆਂ ਲਾਉਣੀਆਂ ਸ਼ੁਰੂ ਕਰ ਦਿਤੀਆਂ ਅਤੇ ਜਦੋਂ ਉਸ ਨੇ ਇਤਰਾਜ਼ ਕਰਦਿਆਂ ਪਹਿਲਾਂ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਨ ਲਈ ਕਿਹਾ ਤਾਂ ਇਕ ਜੇ.ਸੀ.ਬੀ. ਡਰਾਈਵਰ ਨੇ ਉਸ ਨੂੰ ਮਹਿੰਦਰ ਦਾ ਨੰਬਰ ਦਿਤਾ, ਜਿਸ ਨੇ ਮੁਆਵਜ਼ੇ ਲਈ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ। ਹਰਕੀਰਤ ਬੇਦੀ ਨੇ ਉਸ ਨੂੰ ਡੀ.ਆਰ.ਓ. ਦਫ਼ਤਰ ਤੋਂ 2-3 ਦਿਨਾਂ ਅੰਦਰ ਮੁਆਵਜ਼ਾ ਜਾਰੀ ਕਰਵਾਉਣ ਦਾ ਭਰੋਸਾ ਦਿਤਾ ਅਤੇ ਕਿਹਾ ਕਿ ਉਸ ਨੂੰ 40,000 ਰੁਪਏ ਦੇਣੇ ਪੈਣਗੇ ਜਿਸ ਉਪਰੰਤ ਸੌਦਾ 30,000 ਰੁਪਏ ਵਿਚ ਤੈਅ ਹੋਇਆ।

ਇਹ ਵੀ ਪੜ੍ਹੋ: ਜਲੰਧਰ ਦੇ ਫਿਲੌਰ ਵਿਖੇ ਕੁਦਰਤੀ ਆਫ਼ਤ ਤੋਂ ਪ੍ਰਭਾਵਤ ਲੋਕਾਂ ਦੀ ਮਦਦ ਲਈ ਪਹੁੰਚੇ MP ਸੁਸ਼ੀਲ ਕੁਮਾਰ ਰਿੰਕੂ 

ਬੁਲਾਰੇ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਾਹਨੇਵਾਲ ਨੇੜੇ ਇਕ ਢਾਬੇ ਵਿਖੇ ਹਰਕੀਰਤ ਸਿੰਘ ਬੇਦੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਦੇ ਨਾਲ ਆਏ ਤਹਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਮੁਲਜ਼ਮ ਹਰਕੀਰਤ ਬੇਦੀ ਦੇ ਖੁਲਾਸੇ 'ਤੇ ਵਿਜੀਲੈਂਸ ਨੇ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ ਨੂੰ ਵੀ ਫਾਈਲ ਕਲੀਅਰ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਮਿਲੀਭੁਗਤ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਫਾਈਲ ਕਲੀਅਰ ਕਰਨ ਲਈ ਦੋਵਾਂ ਮੁਲਜ਼ਮਾਂ ਨੇ ਹਰਕੀਰਤ ਬੇਦੀ ਤੋਂ 10-10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜ਼ਿਕਰਯੋਗ ਹੈ ਕਿ ਰਾਮ ਸਿੰਘ ਪਟਵਾਰੀ 2020 ਵਿੱਚ ਸੇਵਾਮੁਕਤ ਹੋ ਗਿਆ ਸੀ ਅਤੇ ਡੀ.ਆਰ.ਓ. ਦਫ਼ਤਰ ਵਿਖੇ 2020 ਤੋਂ ਕੰਟਰੈਕਟ 'ਤੇ ਨੌਕਰੀ ਕਰ ਰਿਹਾ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement