ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਵੀ ਭਾਰੀ ਮੀਂਹ ਪੈਣ ਦੀ ਚੇਤਾਵਨੀ, ਖ਼ਤਰੇ ਦੇ ਨਿਸ਼ਾਨ ਤੋਂ ਉਪਰ ਨਦੀਆਂ ਅਤੇ ਨਹਿਰਾਂ

By : GAGANDEEP

Published : Jul 10, 2023, 9:14 am IST
Updated : Jul 10, 2023, 9:14 am IST
SHARE ARTICLE
PHOTO
PHOTO

ਮੁਹਾਲੀ 'ਚ ਅੱਜ ਸਵੇਰੇ ਤੋਂ ਹੀ ਪੈ ਰਿਹਾ ਮੀਂਹ

 

ਮੁਹਾਲੀ: ਪੰਜਾਬ ਵਿਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਆਉਣ ਵਾਲੇ ਕੁਝ ਘੰਟਿਆਂ 'ਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਸੂਬੇ ਵਿਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਇਸ ਕਾਰਨ ਸਤਲੁਜ ਦਰਿਆ ਦੇ ਆਲੇ-ਦੁਆਲੇ ਵਸੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਜਲੰਧਰ ਦੇ 2 ਸ਼ਹਿਰਾਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੰਡਿਆਲਾ ਗੁਰੂ 'ਚ ਬੰਡਾਲਾ ਦੇ ਆਸ-ਪਾਸ ਦੇ ਇਲਾਕੇ 'ਚ ਨਹਿਰ ਦੀ ਚਾਰਦੀਵਾਰੀ ਟੁੱਟਣ ਕਾਰਨ ਕਰੀਬ 200 ਏਕੜ ਫਸਲ ਪਾਣੀ 'ਚ ਡੁੱਬ ਗਈ ਹੈ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਤੇਜ਼ ਮੀਂਹ ਨਾਲ ਤਬਾਹੀ, 76 ਲੋਕਾਂ ਦੀ ਮੌਤ ਤੇ 113 ਜ਼ਖ਼ਮੀ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ, ਧੂਰੀ, ਮਾਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਸਮਰਾਲਾ, ਰੂਪਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ 'ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਮੀਂਹ ਦਾ ਕਹਿਰ: ਹਿਮਾਚਲ 'ਚ ਬੱਦਲ ਫਟਣ ਕਾਰਨ ਤਬਾਹੀ, 34 ਮੌਤਾਂ

ਜਲੰਧਰ, ਧੂਰੀ, ਮਲੇਰਕੋਟਲਾ, ਸਮਾਣਾ, ਨਾਭਾ, ਲੁਧਿਆਣਾ ਪੂਰਬੀ, ਫਿਲੌਰ, ਫਗਵਾੜਾ, ਜਲੰਧਰ-1, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ 'ਚ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਮਾਝਾ ਅਤੇ ਪੱਛਮੀ ਮਾਲਵੇ ਵਿਚ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਮਾਲਵੇ ਦੇ ਸਰਹੱਦੀ ਇਲਾਕਿਆਂ ਵਿੱਚ ਅੱਜ ਸਵੇਰੇ ਧੁੱਪ ਨਿਕਲੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement