
ਤੁਹਾਡੀਆਂ ਵੋਟਾਂ ਜਲੰਧਰ ਪੱਛਮੀ ਹਲਕੇ ਦੇ ਵਿਕਾਸ ਵਿਚ ਪਾਉਣਗੀਆਂ ਅਹਿਮ ਯੋਗਦਾਨ : ਭਗਵੰਤ ਮਾਨ
Jalandhar News : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ।
ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ, "ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ ਢੰਗ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਵੋਟਾਂ ਪਾਈਆਂ ਤੇ ਇੱਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੱਤਾ, ਜਿਸ ਕਰਕੇ ਮੈਂ ਤੁਹਾਡਾ ਧੰਨਵਾਦੀ ਹਾਂ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਲੋਕਾਂ ਦੀਆਂ ਕੀਮਤੀ ਵੋਟਾਂ ਇਸ ਹਲਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਜਲੰਧਰ ਪੱਛਮੀ ਹਲਕੇ ਦੀ ਨੁਹਾਰ ਬਦਲਣ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਜਲੰਧਰ ਪੱਛਮੀ ਦੇ ਲੋਕਾਂ ਦੀ ਸੇਵਾ ਕਰੇ।