ਖ਼ਬਰਾਂ |

ਤਾਜ਼ਾ |

Jalandhar by Election: ਜਲੰਧਰ ਜ਼ਿਮਨੀ ਚੋਣ 'ਚ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ, ਮੁੱਖ ਕਮਿਸ਼ਨਰ ਦਫਤਰ ਪਹੁੰਚੀ ਕਾਂਗਰਸ
Published : Jul 10, 2024, 1:06 pm IST
Updated : Jul 10, 2024, 1:06 pm IST
SHARE ARTICLE
Jalandhar by election live update News in punjabi
Jalandhar by election live update News in punjabi

Jalandhar by Election: 'ਆਪ' ਉਮੀਦਵਾਰ ਦੇ ਸਾਬਕਾ ਮੰਤਰੀ ਪਿਤਾ ਨੇ ਭਾਜਪਾ ਤੋਂ ਬਣਾਈ ਦੂਰੀ

Jalandhar by election live update News in punjabi: ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ। ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: America News: ਅਮਰੀਕਾ 'ਚ ਮਨੁੱਖੀ ਤਸਕਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ 4 ਲੋਕ ਗ੍ਰਿਫਤਾਰ

ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਕਤਲ ਹੋ ਸਕਦਾ ਹੈ। ਮੇਰੇ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਮੈਂ ਡਰਨ ਵਾਲਾ ਨਹੀਂ ਕਿਉਂਕਿ ਸਾਰਾ ਜਲਧਾਰ ਮੇਰੇ ਨਾਲ ਖੜ੍ਹਾ ਹੈ।

ਇਹ ਵੀ ਪੜ੍ਹੋ: Shambhu border News: ਸ਼ੰਭੂ ਬਾਰਡਰ ਨੂੰ ਇਕ ਹਫ਼ਤੇ ਵਿਚ ਖੋਲ੍ਹਣ ਦੇ ਆਦੇਸ਼, ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮ

ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਜਲੰਧਰ ਵੈਸਟ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਾਂਤੀਪੂਰਵਕ ਵੋਟਿੰਗ ਕਰਵਾਉਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ।

​(For more Punjabi news apart from Jalandhar by election live update News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement