Punjab Weather Update News: ਪੰਜਾਬ 'ਚ ਬਦਲਿਆ ਮੌਸਮ, ਅਗਲੇ ਤਿੰਨ ਘੰਟਿਆਂ ਤੱਕ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
Published : Jul 10, 2024, 4:04 pm IST
Updated : Jul 10, 2024, 4:04 pm IST
SHARE ARTICLE
Punjab Weather Update News
Punjab Weather Update News

Punjab Weather Update News: 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Punjab Weather Update News: ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਤੱਕ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Vegetable Price Hike: ਆਮ ਆਦਮੀ ਨੂੰ ਝਟਕਾ, ਸਬਜ਼ੀਆਂ ਦੇ ਵਧੇ ਭਾਅ, ਕੋਈ ਸਬਜ਼ੀ ਨਹੀਂ ਮਿਲ ਰਹੀ 50 ਰੁਪਏ ਤੋਂ ਘੱਟ  

ਇਸ ਤੋਂ ਇਲਾਵਾ ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਸ਼ਾਮ 5.45 ਵਜੇ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਵੇਰੇ ਮੋਹਾਲੀ 'ਚ ਮੀਂਹ ਪਿਆ ਸੀ।

ਇਹ ਵੀ ਪੜ੍ਹੋ: Yoga Girl Archana Makwana: ਅਰਚਨਾ ਮਕਵਾਨਾ ਪੁਲਿਸ ਜਾਂਚ ਵਿਚ ਹੋਈ ਸ਼ਾਮਲ, ਦਰਜ ਕਰਵਾਏ ਆਪਣੇ ਬਿਆਨ 

12 ਜੁਲਾਈ ਲਈ ਯੈਲੋ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਸਵੇਰੇ ਮੋਹਾਲੀ ਵਿੱਚ ਕੁਝ ਦੇਰ ਲਈ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ 'ਚ ਡੇਂਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement