ਖ਼ਬਰਾਂ |

ਤਾਜ਼ਾ |

Punjab Weather Update News: ਪੰਜਾਬ ਵਿਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਪਵੇਗਾ ਭਾਰੀ ਮੀਂਹ
Published : Jul 10, 2024, 10:12 am IST
Updated : Jul 10, 2024, 10:13 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather Update News in punjabi : ਪੰਜਾਬ ਵਿਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਗਰਮੀ ਅਤੇ ਹੁੰਮਸ ਇਕ ਵਾਰ ਫਿਰ ਵਧ ਗਈ ਹੈ। ਮੌਸਮ ਵਿਭਾਗ ਨੇ ਹੁਣ 12 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੜ੍ਹੋ ਪੂਰੀ ਖਬਰ: Euro 2024 News:12 ਸਾਲਾਂ ਬਾਅਦ ਯੂਰੋ ਕੱਪ ਫਾਈਨਲ 'ਚ ਪਹੁੰਚਿਆ ਸਪੇਨ, ਸੈਮੀਫਾਈਨਲ 'ਚ ਫਰਾਂਸ ਨੂੰ 2-1 ਨਾਲ ਹਰਾਇਆ 

ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ 'ਚ ਡੇਂਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਪੜ੍ਹੋ ਪੂਰੀ ਖਬਰ: Uttar Pradesh Accident News: ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, 18 ਲੋਕਾਂ ਦੀ ਹੋਈ ਮੌਤ

ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿਚ ਜ਼ੀਰੋ ਬਾਰਿਸ਼ ਦਰਜ ਕੀਤੀ ਗਈ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ। ਛੇਤੀ ਹੀ ਇਹ 40  ਨੂੰ ਵੀ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News in punjabi  , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement