Jalandhar By Election : ਜਲੰਧਰ ਜ਼ਿਮਨੀ ਚੋਣ 'ਚ ਸ਼ਾਮ 6 ਵਜੇ ਤੱਕ 51.30 ਫ਼ੀਸਦੀ ਵੋਟਿੰਗ ,15 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ 'ਚ ਕੈਦ
Published : Jul 10, 2024, 5:32 pm IST
Updated : Jul 10, 2024, 6:13 pm IST
SHARE ARTICLE
Jalandhar By Election
Jalandhar By Election

13 ਜੁਲਾਈ ਨੂੰ ਆਵੇਗਾ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ

Jalandhar By Election : ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਮੁਕੰਮਲ ਹੋਇਆ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ 51.30 ਵੋਟਿੰਗ ਹੋਈ ਹੈ। ਇਸ ਸੀਟ 'ਤੇ 15 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ 'ਚ ਕੈਦ ਹੋ ਗਈ ਹੈ। ਇਸ ਚੋਣ ਦਾ ਨਤੀਜਾ 13 ਜੁਲਾਈ ਨੂੰ ਆਵੇਗਾ।

ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਸਨ।  

ਦੱਸਣਯੋਗ ਹੈ ਕਿ ਇਸ ਸੀਟ 'ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਜਪਾ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤ ਕੌਰ ਚੋਣ ਮੈਦਾਨ ਵਿਚ ਸਨ। 

ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਇਹ ਸੀਟ ਜਿੱਤੀ ਸੀ। ਇਸ ਵਾਰ ਇਹ ਸੀਟ ਇਸ ਲਈ ਵੀ ਮਹੱਤਵਪੂਰਨ ਬਣ ਗਈ ਸੀ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਕਿਰਾਏ 'ਤੇ ਘਰ ਲੈ ਕੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਹੋਈ ਸੀ। ਉਨ੍ਹਾਂ ਦੇ ਨਾਲ ਕਈ ਕੈਬਨਿਟ ਮੰਤਰੀਆਂ ਨੇ ਵੀ ਜਲੰਧਰ ਵੈਸਟ 'ਚ ਹੀ ਡੇਰੇ ਲਾਏ ਹੋਏ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement