
Amritsar News : ਸੁਸਾਇਟੀ ਖਿਲਾਫ਼ ਪੁੱਜੀਆਂ ਸ਼ਿਕਾਇਤਾਂ ਦੇ ਸੰਬੰਧ ’ਚ ਰੱਖਣ ਆਪਣਾ ਪੱਖ, 22 ਜੁਲਾਈ ਨੂੰ ਸਵੇਰੇ 11 ਵਜੇ ਨਿੱਜੀ ਰੂਪ’ਚ ਹਾਜ਼ਰ ਹੋਣ ਦੇ ਆਦੇਸ਼
Amritsar News in Punjabi : ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਕਮੇਟੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 22 ਜੁਲਾਈ ਨੂੰ ਦਿਨ ਮੰਗਲਵਾਰ ਸਵੇਰੇ 11 ਵਜੇ ਨਿੱਜੀ ਰੂਪ ’ਚ ਪੁੱਜਣ ਦੇ ਹੁਕਮ ਦਿੱਤੇ ਗਏ ਹਨ। ਚੀਫ ਖਾਲਸਾ ਦੇ ਪ੍ਰਧਾਨ ਸਮੇਤ ਸਮੁੱਚੇ ਅਹੁਦੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਣ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਤੇ ਆਪਣਾ ਪੱਖ ਰੱਖਣ ਅਤੇ ਵਿਚਾਰ ਕਰਨ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ।
(For more news apart from Order to the office bearers and committee members Chief Khalsa Diwan appear before Sri Akal Takht Sahib News in Punjabi, stay tuned to Rozana Spokesman)