ਖ਼ਬਰਾਂ |

ਤਾਜ਼ਾ |

ਭਾਰਤੀ ਫੌਜ ਦੇ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Jul 10, 2026, 4:12 pm IST
Updated : Jul 10, 2026, 4:12 pm IST
SHARE ARTICLE
Indian Army soldier dies of heart attack while on duty
Indian Army soldier dies of heart attack while on duty

ਸਿਕੰਦਰ ਸਿੰਘ (33) ਵਜੋਂ ਹੋਈ ਮ੍ਰਿਤਕ ਦੀ ਪਛਾਣ, ਭਾਰਤੀ ਫੌਜ ਦੀ 5 ਸਿੱਖ ਲਾਈਟ ਇਨਫੈਂਟਰੀ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਸਿਕੰਦਰ ਸਿੰਘ

ਜਗਰਾਉਂ: ਕਈ ਵਾਰ ਜੰਗ ਦਾ ਮੈਦਾਨ ਹੀ ਨਹੀਂ, ਸਗੋਂ ਡਿਊਟੀ ਨਿਭਾਉਂਦੇ ਹੋਏ ਵੀ ਦੇਸ਼ ਆਪਣੇ ਸੂਰਮਿਆਂ ਨੂੰ ਖੋ ਬੈਠਦਾ ਹੈ। ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਨੇੜਲੇ ਪਿੰਡ ਗਗੜਾ ਤੋਂ ਇੱਕ ਅਜਿਹੀ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਭਾਰਤੀ ਫੌਜ ਦੇ ਜਵਾਨ ਸਿਕੰਦਰ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 

ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਨੇੜਲੇ ਪਿੰਡ ਗਗੜਾ ਦੇ ਰਹਿਣ ਵਾਲੇ 33 ਸਾਲਾ ਸਿਪਾਹੀ ਸਿਕੰਦਰ ਸਿੰਘ ਭਾਰਤੀ ਫੌਜ ਦੀ 5 ਸਿੱਖ ਲਾਈਟ ਇਨਫੈਂਟਰੀ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦਾ ਦੇਹਾਂਤ ਹੋ ਗਿਆ। ਜਿਵੇਂ ਹੀ ਇਹ ਦੁਖਦਾਈ ਖ਼ਬਰ  ਉਹਨਾਂ ਦੇ ਪਿੰਡ ਪਹੁੰਚੀ, ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਦਿੱਲੀ ਤੋਂ ਜੱਦੀ ਪਿੰਡ ਲਿਆਂਦੀ ਗਈ, ਜਿੱਥੇ ਫੌਜ ਵੱਲੋਂ ਪੂਰੇ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ 'ਤੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਨਮ ਅੱਖਾਂ ਨਾਲ ਆਪਣੇ ਬਹਾਦਰ ਪੁੱਤ ਨੂੰ ਅੰਤਿਮ ਸਲਾਮ ਕੀਤਾ।

ਸਿਕੰਦਰ ਸਿੰਘ ਲਗਭਗ 16 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ। ਉਹ ਇੱਕ ਸਾਧਾਰਨ ਮਜ਼ਦੂਰ ਪਰਿਵਾਰ ਨਾਲ ਸਬੰਧ ਰੱਖਦੇ ਸਨ, ਪਰ ਮਿਹਨਤ, ਲਗਨ ਅਤੇ ਹੌਂਸਲੇ ਦੇ ਸਹਾਰੇ ਉਨ੍ਹਾਂ ਨੇ ਫੌਜ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਆਪਣੇ ਸਾਦੇ ਸੁਭਾਅ, ਅਨੁਸ਼ਾਸਨ ਅਤੇ ਡਿਊਟੀ ਪ੍ਰਤੀ ਸਮਰਪਣ ਕਾਰਨ ਉਹ ਆਪਣੇ ਸਾਥੀਆਂ ਵਿੱਚ ਬਹੁਤ ਸਤਿਕਾਰ ਨਾਲ ਜਾਣੇ ਜਾਂਦੇ ਸਨ।

ਤਿੰਨ ਭਰਾਵਾਂ ਵਿੱਚ ਸਭ ਤੋਂ ਵੱਡੇ ਸਿਕੰਦਰ ਸਿੰਘ ਨੇ ਛੋਟੀ ਉਮਰ ਤੋਂ ਹੀ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਆਪਣੇ ਮੋਢਿਆਂ 'ਤੇ ਚੁੱਕ ਲਈਆਂ ਸਨ। ਉਹ ਆਪਣੇ ਪਿਤਾ ਦਾ ਹਰ ਕਦਮ 'ਤੇ ਸਹਾਰਾ ਬਣੇ ਰਹੇ ਅਤੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ।

ਕਰੀਬ ਪੰਜ ਸਾਲ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਨੂੰ ਛੱਡ ਗਏ ਹਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨੇ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਪਿੰਡ ਨੂੰ ਗਹਿਰੇ ਸਦਮੇ ਵਿੱਚ ਛੱਡ ਦਿੱਤਾ ਹੈ।

ਸਿਕੰਦਰ ਸਿੰਘ ਦੀ ਜ਼ਿੰਦਗੀ ਇਸ ਗੱਲ ਦੀ ਮਿਸਾਲ ਹੈ ਕਿ ਇੱਕ ਸਧਾਰਨ ਪਰਿਵਾਰ ਦਾ ਪੁੱਤ ਵੀ ਆਪਣੀ ਮਿਹਨਤ ਅਤੇ ਦੇਸ਼ ਸੇਵਾ ਦੇ ਜਜ਼ਬੇ ਨਾਲ ਅਸਾਧਾਰਣ ਪਛਾਣ ਬਣਾ ਸਕਦਾ ਹੈ। ਉਨ੍ਹਾਂ ਦੀ ਇਹ ਕੁਰਬਾਨੀ ਅਤੇ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement