
ਅੱਜ ਆਂਗਨਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਰੋਸ ਪ੍ਰਦਰਸ਼ਨ.............
ਫ਼ਤਿਹਗੜ੍ਹ ਸਾਹਿਬ : ਅੱਜ ਆਂਗਨਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਰੋਸ ਪ੍ਰਦਰਸ਼ਨ ਕਰਨ ਉਪਰੰਤ ਜੇਲ ਭਰੋ ਅੰਦਲੋਨ ਤਹਿਤ ਗ੍ਰਿਫਤਾਰੀਆਂ ਦਿੱਤੀਆਂ ਗਈਆਂ। ਥੋੜਾ ਸਮਾਂ ਪਏ ਭਾਰੀ ਮੀਂਹ ਵਿਚ ਵੀ ਵਰਕਰਾਂ ਵਲੋਂ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ ਗਿਆ। ਪੁਲਸ ਵਲੋਂ ਆਂਗਣਵਾੜੀ ਵਰਕਰਾਂ ਨੂੰ ਬੱਸਾਂ ਵਿਚ ਭਰਕੇ ਪੁਲਸ ਲਾਈਨ ਲਿਜਾਇਆ ਗਿਆ ਜਿੱਥੋ ਬਾਅਦ ਵਿਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।
ਇਸ ਧਰਨੇ ਨੂੰ ਕਿਸਾਨ ਸਭਾ, ਮਨਰੇਗਾ ਯੂਨੀਅਨ, ਖੇਤ ਮਜਦੂਰ ਯੂਨੀਅਨ ਅਤੇ ਭੱਠਾ ਯੂਨੀਅਨ ਵਲੋਂ ਵੀ ਹਮਾਇਤ ਦਿੱਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਈ.ਸੀ.ਡੀ.ਐੱਸ. ਨੂੰ ਰੈਗੂਲਰ ਕਰਨ ਤੋਂ ਆਨਾਕਾਨੀ ਕਰ ਰਹੀ ਹੈ ਜਿਨ੍ਹਾਂ ਸਮਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਂਗਣਵਾੜੀ ਵਰਕਰਜ਼ ਸੰਘਰਸ਼ ਨੂੰ ਜਾਰੀ ਰੱਖਣਗੀਆਂ। ਆਂਗਨਵਾੜੀ ਵਰਕਰਜ਼ ਮੰਗ ਕਰ ਰਹੇ ਸਨ ਕਿ ਆਂਗਣਵਾੜੀਆਂ ਨੂੰ ਦਰਜ਼ਾ 3 ਤੇ ਹੈਲਪਰਾਂ ਨੂੰ ਦਰਜ਼ਾ 4 ਸਰਕਾਰੀ ਮੁਲਾਜ਼ਮਾਂ ਦੀ ਤਰ੍ਹਾਂ ਗਰੇਡ ਦਿੱਤੇ ਜਾਣ, ਘੱਟੋ ਘੱਟ ਉਜਰਤ 18000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ
ਸਵਾਮੀਨਾਥਨ ਦੀਆਂ ਸਿਫਾਰਿਸ਼ਾ ਤੁਰੰਤ ਲਾਗੂ ਕੀਤੀਆਂ ਜਾਣ, ਵੱਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ, ਬੇਰੋਜਗਾਰੀ ਨੂੰ ਦੂਰ ਕਰਨ ਲਈ ਰੋਜਗਾਰ ਦੇ ਸਾਧਨ ਪੈਦਾ ਕੀਤੇ ਜਾਣ, ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ, ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਿੱਤੀ ਜਾਵੇ, ਕਿਸਾਨਾਂ ਦੀਆਂ ਜਮੀਨਾਂ ਜਬਰਦਸਤੀ ਅਕਵਾਇਵਰ ਕਰਨ ਦੀ ਨੀਤੀ ਬੰਦ ਕੀਤੀ ਜਾਵੇ। ਇਸ ਮੌਕੇ ਗੁਰਮੀਤ ਕੌਰ, ਭੁਪਿੰਦਰ ਕੌਰ, ਕਰਮਜੀਤ ਕੌਰ, ਇੰਦਰਪਾਲ, ਦਵਿੰਦਰ ਕੌਰ, ਸਤਵੰਤ ਕੌਰ, ਬਲਵਿੰਦਰ ਕੌਰ, ਪ੍ਰਮੇਸ਼ਵਰੀ, ਕਮਲਜੀਤ ਕੌਰ, ਦਲਜੀਤ ਕੌਰ, ਚਰਨਜੀਤ ਕੌਰ, ਗੁਰਬਚਨ ਕੌਰ, ਰਾਜਿੰਦਰ ਕੌਰ, ਨਛੱਤਰ ਸਿੰਘ, ਸੁਖਦੇਵ ਸਿੰਘ, ਕਰਨੈਲ ਸਿੰਘ, ਗੁਰਦਰਸ਼ਨ ਸਿੰਘ, ਹਰਬੰਸ ਭੁਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਹਾਜ਼ਰ ਸਨ।