ਵਧੀਕ ਡਿਪਟੀ ਕਮਿਸ਼ਨਰ ਵਲੋਂ ਬਾਲ ਸੁਧਾਰ ਘਰ ਦਾ ਦੌਰਾ
Published : Aug 10, 2018, 1:30 pm IST
Updated : Aug 10, 2018, 1:30 pm IST
SHARE ARTICLE
Officers Assessing Child Reform Home
Officers Assessing Child Reform Home

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਰਾਮ ਕਾਲੋਨੀ ਕੈਂਪ ਸਥਿਤ ਬਾਲ ਸੁਧਾਰ ਘਰ...............

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਰਾਮ ਕਾਲੋਨੀ ਕੈਂਪ ਸਥਿਤ ਬਾਲ ਸੁਧਾਰ ਘਰ, ਚਿਲਡਰਨ ਹੋਮ, ਸਪੈਸ਼ਲ ਹੋਮ ਦਾ ਦੌਰਾ ਕੀਤਾ। ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਜਿਥੇ ਬਾਲ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਬਾਲ ਸੁਧਾਰ ਘਰ, ਚਿਲਡਰਨ ਹੋਮ ਅਤੇ ਸਪੈਸ਼ਲ ਹੋਮ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਕਲੇਰ ਨੇ ਬਾਲ ਸੁਧਾਰ ਘਰ ਦੇ ਇੰਚਾਰਜ ਨਾਲ ਇਥੇ ਦਿਨ ਭਰ ਵਿਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲੈਂਦੇ ਹੋਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨਿਰਦੇਸ਼ ਦਿਤੇ ਕਿ ਸੁਧਾਰ ਘਰ ਵਿਚ ਬੰਦ ਕਿਸੇ ਵੀ ਕੈਦੀ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਜੇਕਰ ਕੁਝ ਜ਼ਰੂਰਤ ਹੈ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਬੰਧਤ ਵਿਭਾਗ ਨੂੰ ਲਿਖ ਕੇ ਇਸ ਦੀ ਜਾਣਕਾਰੀ ਦਿਤੀ ਜਾਵੇ। ਇਸ ਦੌਰਾਨ ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਮਾਮਲੇ ਵਿਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜੇਕਰ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਿਸੇ ਤਰ੍ਹਾਂ ਦੀ ਮਦਦ ਚਾਹੀਦੀ ਹੈ, ਤਾਂ ਲਿਖ਼ਤੀ ਰੂਪ ਵਿਚ ਪ੍ਰਸ਼ਾਸਨ ਜਾਂ ਸਬੰਧਤ ਵਿਭਾਗ ਦੇ ਧਿਆਨ ਵਿਚ ਲਿਆਂਦੀ ਜਾਵੇ, ਤਾਂ ਜੋ ਇਸ ਦੇ ਹੱਲ ਲਈ ਸੰਭਵ ਯਤਨ ਕੀਤੇ ਜਾ ਸਕਣ। ਉਨ੍ਹਾਂ ਰਸੋਈ ਘਰ ਵਿਚ ਜਾ ਕੇ ਖਾਣੇ ਦੀ ਕੁਆਲਟੀ ਚੈੱਕ ਕੀਤੀ ਅਤੇ ਨਿਰਦੇਸ਼ ਦਿਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਖਾਣੇ ਦੀ ਪੌਸ਼ਟਿਕਤਾ ਜਾਂ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਵਧੀਕ ਡਿਪਟੀ ਕਮਿਸ਼ਨਰ ਨੇ ਬਾਲ ਸੁਧਾਰ ਘਰ ਦੇ ਇੰਚਾਰਜ ਨੂੰ ਹਦਾਇਤ ਕੀਤੀ

ਕਿ ਸੁਧਾਰ ਘਰ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਇਆ ਜਾਵੇ ਅਤੇ ਜਿਥੇ ਵੀ ਮੁਰੰਮਤ ਆਦਿ ਦੀ ਜ਼ਰੂਰਤ ਹੈ, ਉਸ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ। ਇਸ ਮੌਕੇ ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਪਰਮਜੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਹਰਪ੍ਰੀਤ ਕੌਰ, ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸ) ਰਾਕੇਸ਼ ਕੁਮਾਰ, ਅਬਜ਼ਰਵੇਸ਼ਨ ਹੋਮ ਦੇ ਸੁਪਰਡੈਂਟ ਨਰੇਸ਼ ਕੁਮਾਰ, ਚਿਲਡਰਨ ਹੋਮ ਤੇ ਸਪੈਸ਼ਲ ਹੋਮ ਦੇ ਸੁਪਰਡੈਂਟ ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement