
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆ ਦੋਸ਼ ਲਾਇਆ............
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆ ਦੋਸ਼ ਲਾਇਆ ਕਿ ਬਹਿਬਲ ਕਲਾਂ ਕਾਂਡ ਦੀ ਰਿਪੋਰਟ ਜਨਤਕ ਕਰਨ ਲਈ ਉਹ ਰਾਜਪਾਲ ਨੂੰ ਮਿਲ ਕੇ ਮੰਗ ਕਰਨਗੇ। ਇਹ ਵੀ ਮੰਗ ਕਰਨਗੇ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ।
ਉਨਾਂ੍ਹ ਖਦਸ਼ਾ ਪ੍ਰਗਟਾਇਆ ਕਿ ਸੀ.ਬੀ.ਆਈ. ਜਾਂਚ ਦਾ ਹੁਕਮ ਅਸਲ ਦੋਸ਼ੀ ਸਿਆਸਤਦਾਨਾ, ਸਿਵਲ ਤੇ ਪੁਲਸ ਅਧਿਕਾਰੀਆਂ ਨੂੰ ਬਚਾਉਣ ਅਤੇ ਕੇਸ ਲਮਕਾਉਣ ਦੇ ਮਕਸਦ ਨਾਲ ਦਿਤਾ ਗਿਆ ਹੈ। ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਨੇ ਲੋਕਾਂ ਨੂੰ ਰੁਜਗਾਰ ਦੇਣ, ਸਮੂਹ ਕਿਸਾਨੀ ਕਰਜਿਆਂ ਤੇ ਲੀਕ ਫੇਰਨ, ਡਰੱਗਸ ਮੁਕਤ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬੇਨਕਾਬ ਕਰਨ ਦਾ ਵਾਅਦਾ ਕੀਤਾ ਸੀ ਪਰ ਕੋਈ ਰਾਹਤ ਦੇਣ ਚ ਬੁਰੀ ਤਰਾਂ ਅਸਫਲ ਰਹੇ ਹਨ।