ਪੱਖੀ ਕਲਾਂ ਕਤਲ ਕਾਂਡ ਦੇ ਤਿੰਨੇ ਮੁਲਜ਼ਮ ਮੁੜ ਗ੍ਰਿਫ਼ਤਾਰ ਕਰਨ ਦੇ ਹੁਕਮ
Published : Aug 10, 2018, 10:43 am IST
Updated : Aug 10, 2018, 10:43 am IST
SHARE ARTICLE
Lovepreet Singh
Lovepreet Singh

ਫਰੀਦਕੋਟ ਜ਼ਿਲੇ ਦੇ ਪਿੰਡ ਪੱਖੀ ਕਲਾਂ ਵਿਚ ਮਈ 2016 'ਚ ਵਾਪਰੇ ਬਹੁ-ਚਰਚਿਤ ਲਵਪ੍ਰੀਤ ਕਤਲ ਕਾਂਡ ਵਿੱਚ ਜ਼ਿਲਾ ਪੁਲਿਸ ਵੱਲੋਂ ਤਿੰਨ ਮੁੱਖ ਦੋਸ਼ੀਆਂ..............

ਫ਼ਰੀਦਕੋਟ : ਫਰੀਦਕੋਟ ਜ਼ਿਲੇ ਦੇ ਪਿੰਡ ਪੱਖੀ ਕਲਾਂ ਵਿਚ ਮਈ 2016 'ਚ ਵਾਪਰੇ ਬਹੁ-ਚਰਚਿਤ ਲਵਪ੍ਰੀਤ ਕਤਲ ਕਾਂਡ ਵਿੱਚ ਜ਼ਿਲਾ ਪੁਲਿਸ ਵੱਲੋਂ ਤਿੰਨ ਮੁੱਖ ਦੋਸ਼ੀਆਂ ਨੂੰ ਦਿੱਤੀ ਕਲੀਨ ਚਿੱਟ ਵਧੀਕ ਸ਼ੈਸ਼ਨ ਜੱਜ ਫਰੀਦਕੋਟ ਨੇ ਰੱਦ ਕਰ ਦਿੱਤੀ ਹੈ। ਅਦਾਲਤ ਨੇ ਲਵਪ੍ਰੀਤ ਕਤਲ ਕਾਂਡ ਵਿਚ ਮ੍ਰਿਤਕ ਲੜਕੇ ਦੇ ਪਿਤਾ ਵਲੋਂ ਨਾਮਜ਼ਦ ਕੀਤੇ ਗਏ ਤਿੰਨ ਮੁਲਜ਼ਮਾਂ Îਗੁਰਜੰਟ ਸਿੰਘ, ਸੋਹਨ ਸਿੰਘ ਅਤੇ ਰਾਜਵਿੰਦਰ ਸਿੰਘ ਵਿਰੁਧ ਮੁਕੱਦਮਾ ਚਲਾਉਣ ਲਈ ਹਰੀ ਝੰਡੀ ਦੇ ਦਿੱਤੀ ਅਤੇ ਪੁਲੀਸ ਵੱਲੋਂ ਕਲੀਨ ਚਿੱਟ ਦੇਣ ਤੋਂ ਬਾਅਦ ਜੇਲ 'ਚੋਂ ਰਿਹਾਅ ਕੀਤੇ ਗਏ ਤਿੰਨੇ ਮੁਲਜ਼ਮ ਦੁਬਾਰਾ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਹੈ। 

ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 24 ਅਗਸਤ ਨੂੰ ਕਰੇਗੀ। ਦੱਸਣਯੋਗ ਹੈ ਕਿ 29 ਮਈ 2016 ਨੂੰ 13 ਸਾਲਾ ਲਵਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪੱਖੀ ਕਲਾਂ ਦਾ ਦਿਨ ਦਿਹਾੜੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕ ਦੇ ਪਿਤਾ ਸੁਖਮੰਦਰ ਸਿੰਘ ਦੀ ਸ਼ਿਕਾਇਤ ਦੇ ਅਧਾਰ 'ਤੇ ਪੁਲੀਸ ਨੇ ਗੁਰਜੰਟ ਸਿੰਘ, ਸੋਹਨ ਸਿੰਘ ਅਤੇ ਰਾਜਵਿੰਦਰ ਸਿੰਘ ਖਿਲਾਫ਼ ਮੁਕੱਦਮਾ ਨੰ: 34, ਅ/ਧ 302 ਆਈ.ਪੀ.ਸੀ ਤਹਿਤ ਦਰਜ ਕੀਤਾ ਸੀ। ਪਰਚਾ ਦਰਜ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਨੂੰ ਇਸ ਮਾਮਲੇ ਗ੍ਰਿਫ਼ਤਾਰ ਕਰ ਲਿਆ ਸੀ।

ਪਰੰਤੂ ਪੁਲੀਸ ਨੇ ਦੋ ਹਫ਼ਤਿਆਂ ਬਾਅਦ ਹੀ ਇਸ ਮੁਕੱਦਮੇ ਵਿੱਚੋਂ ਸਾਰੇ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਅਦਾਲਤ ਵਿੱਚ ਸੁਣਵਾਈ ਦੌਰਾਨ ਮ੍ਰਿਤਕ ਦੇ ਪਿਤਾ ਸੁਖਮੰਦਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਲੜਕੇ ਦਾ ਕਤਲ ਗੁਰਜੰਟ ਸਿੰਘ, ਸੋਹਨ ਸਿੰਘ ਅਤੇ ਰਾਜਵਿੰਦਰ ਸਿੰਘ ਵੱਲੋਂ ਜਾਇਦਾਦ ਦੇ ਝਗੜੇ ਨੂੰ ਲੈ ਕੇ ਕੀਤਾ ਗਿਆ ਸੀ ਪਰੰਤੂ ਪੁਲੀਸ ਨੇ ਕਥਿਤ ਤੌਰ 'ਤੇ ਦੋਸ਼ੀਆਂ ਨਾਲ ਸਾਜ ਬਾਜ ਹੋ ਕੇ ਉਹਨਾਂ ਨੂੰ ਇਸ ਮਾਮਲੇ ਵਿੱਚੋਂ ਕਲੀਨ ਚਿੱਟ ਦੇ ਦਿੱਤੀ।

ਜਦੋਂ ਕਿ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਵਾਸੀ ਝੋਕ ਹਰੀਹਰ ਨੂੰ ਕਤਲ ਦਾ ਦੋਸ਼ੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਅਦਾਲਤ 'ਚ ਪੇਸ਼ ਹੋਏ ਚਾਰ ਗਵਾਹਾਂ ਨੇ ਅਦਾਲਤ ਨੂੰ ਦੱਸਿਆ ਕਿ ਗੁਰਪ੍ਰੀਤ ਸਿੰਘ ਵਾਸੀ ਝੋਕ ਹਰੀਹਰ ਦਾ ਲਵਪ੍ਰੀਤ ਦੇ ਕਤਲ ਕਾਂਡ ਵਿੱਚ ਕੋਈ ਸ਼ਮੂਲੀਅਤ ਨਹੀਂਂ। ਇਹ ਤੱਥ ਸਾਹਮਣੇ ਆਉਣ ਤੋਂ ਬਾਅਦ ਅਦਾਲਤ ਨੇ ਗੁਰਪ੍ਰੀਤ ਸਿੰਘ ਮਾਮਲੇ 'ਚੋਂ ਬਰੀ ਕਰ ਦਿੱਤਾ। ਅਦਾਲਤ ਨੇ ਮੁੱਢਲੀ ਪੜਤਾਲ ਤੋਂ ਬਾਅਦ ਜ਼ਿਲਾ ਪੁਲੀਸ ਨੂੰ ਆਦੇਸ਼ ਦਿੱਤੇ ਹਨ ਕਿ ਲਵਪ੍ਰੀਤ ਸਿੰਘ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement