ਕੇਜਰੀਵਾਲ ਦੀ ਪਾਰਟੀ ਦਾ ਹੋਇਆ ਅੰਤ : ਛੋਟੇਪੁਰ
Published : Aug 10, 2018, 10:48 am IST
Updated : Aug 10, 2018, 10:48 am IST
SHARE ARTICLE
Expressing solidarity with Sucha Singh Chhotepur
Expressing solidarity with Sucha Singh Chhotepur

ਆਪਣਾ ਪੰਜਾਬ ਪਾਰਟੀ ਦੇ ਸੂਬਾਈ ਪ੍ਰਧਾਨ ਸ. ਸੁੱਚਾ ਸਿੰਘ ਛੋਟੇਪੁਰ ਨੇ ਅਪਣੇ ਜੱਦੀ ਹਲਕੇ ਗੁਰਦਾਸਪੁਰ ਵਿਚ ਪਾਰਟੀ ਦੇ ਸਰਗਰਮ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ...........

ਗੁਰਦਾਸਪੁਰ : ਆਪਣਾ ਪੰਜਾਬ ਪਾਰਟੀ ਦੇ ਸੂਬਾਈ ਪ੍ਰਧਾਨ ਸ. ਸੁੱਚਾ ਸਿੰਘ ਛੋਟੇਪੁਰ ਨੇ ਅਪਣੇ ਜੱਦੀ ਹਲਕੇ ਗੁਰਦਾਸਪੁਰ ਵਿਚ ਪਾਰਟੀ ਦੇ ਸਰਗਰਮ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਨੂੰੇ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰਾਂ ਪਾਰਟੀ ਵਰਕਰਾਂ ਨੇ ਆਮ ਆਦਮੀ ਪਾਰਟੀ ਨੂੰ ਦਿਨ ਰਾਤ ਮਿਹਨਤ ਕਰਕੇ ਅਰਸ਼ ਤੋਂ ਫਰਸ਼ ਤੱਕ ਜਾ ਪਹੁੰਚਾਇਆ ਸੀ, ਉਸੇ ਤਰਾਂ ਹੀ ਹੁਣ ਹੇਠਲੇ ਪੱਧਰ 'ਤੇ ਮੀਟਿੰਗਾਂ ਕਰਕੇ ਪੰਜਾਬ ਅੰਦਰ ਇਕ ਸ਼ਕਤੀਸ਼ਾਲੀ ਤੀਸਰਾ ਬਦਲ ਲਿਆਉਣਗੇ। ਸ. ਛੋਟੇਪੁਰ ਨੇ ਕਿਹਾ ਕਿ ਪੰਜਾਬੀਆਂ ਨੇ ਤਾਂ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਵਿਚੋਂ ਤੀਸਰੇ ਬਦਲ ਦੀ ਭਾਲ ਕਰਨ ਦੀ ਕੋਸ਼ਿਸ ਕੀਤੀ ਸੀ।

ਪਰ ਪਾਰਟੀ ਦੇ ਨਾਦਰਸ਼ਾਹੀ ਕਨਵੀਨਰ ਨੇ ਪੰਜਾਬ ਦੇ ਲੋਕਾਂ ਨਾਲ ਖਿਲਵਾੜ ਕਰਕੇ ਆਪਣੀਆਂ ਮਨਚਾਹੀਆਂ ਕਰਦੇ ਹੋਏ ਰਾਜ ਅੰਦਰ ਚੋਣਾਂ ਤੋਂ ਪਹਿਲਾਂ ਕਰੋੜਾਂ ਦੀਆਂ ਟਿਕਟਾਂ ਵੇਚ ਕੇ ਪੰਜਾਬ ਦੀ ਅਥਾਹ ਲੁੱਟ ਕੀਤੀ ਸੀ । ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕੀਤਾ ਹੈ, ਉਥੇ ਭਗਵੰਤ ਮਾਨ ਨੇ ਵੀ ਪੰਜਾਬ ਦੇ ਲੋਕਾਂ ਦੀਆਂ ਸੰਜੀਦਾ ਭਾਵਨਾਵਾਂ ਨੂੰ ਛਿੱਕੇ ਟੰਗਦਿਆਂ  ਪਾਰਟੀ ਦੇ ਮਿਹਨਤੀ ਅਤੇ ਇਨਕਲਾਬੀ ਵਰਕਰਾਂ ਨੂੰ ਖੁੱਡੇ ਲਾਉਣ ਵਿਚ ਕੋਈ ਕਸਰ ਨਹੀਂ ਛੱਡੀ।

 ਇਸ ਮੌਕੇ ਗੁਰਿੰਦਰ ਸਿੰਘ ਬਾਜਵਾ , ਅਮਨਦੀਪ ਸਿੰਘ ਕੋਟਸੰਤੋਖ ਰਾਏ, ਗੁਰਨਾਮ ਸਿੰਘ ਮੁਸਤਫਾਬਾਦ, ਅਮਰੀਕ ਸਿੰਘ ਧਰਮੀ ਫੋਜੀ ਆਦਿ ਵੀ ਹਾਜ਼ਰ ਸਨ ਜਿਨ੍ਹਾਂ ਨੇ ਛੋਟੇਪੁਰ ਦੀਆਂ ਸਾਰੀਆਂ ਦਲੀਲਾਂ ਨਾਲ ਅਪਣੀ ਸਹਿਮਤੀ ਪ੍ਰਗਟ ਕੀਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement