
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਓਓਏ ਟੀ ਕਲੀਨਿਕਾਂ ਅਤੇ ਨਸ਼ਾ ਛੁਡਾਉ...............
ਫ਼ਿਰੋਜ਼ਪੁਰ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਓਓਏ ਟੀ ਕਲੀਨਿਕਾਂ ਅਤੇ ਨਸ਼ਾ ਛੁਡਾਉ ਕੇਂਦਰਾਂ ਨੂੰ ਸਟੈਂਡਰਡ ਓਪਰੇਟਿਗ ਪ੍ਰੋਟੋਕੋਲ ਤਹਿਤ ਕਾਰਗੁਜ਼ਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਉਨ੍ਹਾਂ ਕੇਂਦਰਾਂ ਵਿੱਚ ਆਉਣ ਵਾਲੇ ਪੀੜਤਾਂ ਦੀ ਰੋਜ਼ਾਨਾ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ ਸਬੰਧੀ ਸਖ਼ਤ ਹਦਾਇਤ ਕੀਤੀ ਹੈ। ਡੀਸੀ ਬਲਵਿੰਦਰ ਸਿੰਘ ਧਾਲੀਵਾਲ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆ ਦਸਿਆ ਕਿ ਸੂਬੇ ਭਰ ਵਿਚ 'ਆਊਟਪੇਸ਼ੇਂਟ ਓਪੀਓਡ ਅਸੀਸਟੱਡ ਟ੍ਰੀਟਮੈਂਟ ਕਲੀਨਿਕਜ਼' ਦੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਪੰਜਾਬ ਸਰਕਾਰ ਵਲੋਂ 7 ਓਓਏਟੀ
ਕਲੀਨਿਕ ਫ਼ਿਰੋਜ਼ਪੁਰ ਜ਼ਿਲੇ ਵਿਚ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚ 619 ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਰਜਿਸਟਰਡ ਕੀਤਾ ਗਿਆ ਹੈ ਅਤੇ ਇਨ੍ਹਾਂ ਮਰੀਜ਼ਾਂ ਨੂੰ ਮੁਫ਼ਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਪੱਧਰ 'ਤੇ ਓਓਏਟੀ ਕਲੀਨਿਕਾਂ ਦੀ ਸਫ਼ਲਤਾ ਦਰਜ ਕਰਨ ਤੋਂ ਬਾਅਦ ਪੰਜਾਬ ਸਰਕਾਰ ਹੁਣ ਇਹ ਓਓਏਟੀ ਕਲੀਨਿਕ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਖੋਲ ਰਹੀ ਹੈ। ਇਨ੍ਹਾਂ ਕੇਂਦਰਾਂ ਵਿਖੇ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਅਤੇ ਮੁਫ਼ਤ ਟੈਸਟਾਂ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਓ ਕੇਂਦਰਾਂ ਅਤੇ ਓ ਓ ਏ ਟੀ ਕਲੀਨਿਕਾਂ ਵਿਚ ਸਾਰੀਆਂ ਦਵਾਈਆਂ ਮੌਜੂਦ ਹਨ।
ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਓਓਏਟੀ ਕਲੀਨਿਕਾਂ ਵਿਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਵੱਧੀ ਹੈ ਅਤੇ ਓ ਪੀ ਡੀ 'ਤੇ ਆਧਾਰਿਤ ਹੋਣ ਕਰਕੇ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਕਰ ਕੇ ਇਨ੍ਹਾਂ ਕੇਂਦਰਾਂ ਨੂੰ ਪਹਿਲ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਓ.ਓ.ਏ.ਟੀ. ਕਲੀਨਿਕਾਂ ਵਿਚ ਜੂਨ ਵਿਚ ਰੋਜ਼ਾਨਾ ਨਵੇਂ ਮਰੀਜ਼ਾਂ ਦੀ ਔਸਤਨ ਗਿਣਤੀ 70 ਸੀ, ਜੋ ਕਿ ਜੁਲਾਈ ਵਿੱਚ ਵੱਧ ਕੇ 408 ਤੱਕ ਪਹੁੱਚ ਗਈ ਹੈ। ਅਗਲੇ 2 ਹਫ਼ਤਿਆਂ ਵਿੱਚ ਇਹ ਗਿਣਤੀ ਹੋਰ ਜ਼ਿਆਦਾ ਵੱਧਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 118 ਓ ਓ ਏ ਟੀ ਕਲੀਨਿਕ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸਿਹਤ ਕੇਂਦਰਾਂ ਵਿਚ ਵਧੀਆ ਇਲਾਜ ਮੁਹੱਈਆ
ਕਰਵਾਉਣ ਦੇ ਮੱਦੇਨਜ਼ਰ, ਟੀਮਾਂ ਜਿਸ ਵਿਚ ਮੈਡੀਕਲ ਅਫ਼ਸਰ, ਫਾਰਮਾਸਿਸਟ, ਸਟਾਫ਼ ਨਰਸ ਅਤੇ ਡਾਟਾ ਐਂਟਰੀ ਓਪਰੇਟਰ ਸ਼ਾਮਿਲ ਹਨ, ਨੂ ਸਮਰੱਥਾ ਨਿਰਮਾਣ ਸਿਖਲਾਈ (ਕਪੈਸਟੀ ਬਿਲਡਿੱਗ ਟ੍ਰੇਨਿੰਗ) ਦਿਤੀ ਹੈ । ਡੀਸੀ ਨੇ ਕਿਹਾ ਕਿ ਓ ਓ ਏ ਟੀ ਕੇਂਦਰ ਓ ਪੀ ਡੀ 'ਤੇ ਆਧਾਰਿਤ ਹਨ। ਵਿਭਾਗ ਵੱਲੋਂ ਸਿਰਫ਼ ਗੰਭੀਰ ਮਰੀਜਾਂ ਨੂੰ ਹੀ ਇਨਡੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ
ਅਤੇ ਜਿਆਦਾਤਰ ਮਰੀਜਾਂ ਨੂੰ ਓ ਪੀ ਡੀ ਵਿੱਚ ਹੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸੂਬੇ ਦੇ ਮਨੋਰੋਗ ਮਾਹਿਰ ਇਹਨਾਂ ਓ ਓ ਏ ਟੀ ਕੇਂਦਰਾਂ ਦੇ ਇੰਚਾਰਜ ਹਨ ਅਤੇ ਵਿਭਾਗ ਵੱਲੋਂ ਇਹਨਾਂ ਕੇਂਦਰਾਂ ਦੀ ਸਹੀ ਕਾਰਗੁਜ਼ਾਰੀ ਲਈ ਮੈਡੀਕਲ ਅਫ਼ਸਰਾਂ, ਕਾਉਂਸਲਰਾਂ, ਸਟਾਫ਼ ਨਰਸਾਂ ਅਤੇ ਡਾਟਾ ਐਂਟਰੀ ਓਪਰੇਟਰਾਂ ਨੂ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ।