
ਕਿਤਾਬ 'ਚ ਬਾਬੇ ਨਾਨਕ ਦੇ ਧਾਰਮਿਕ ਅਸਥਾਨਾਂ ਬਾਰੇ ਜਾਣਕਾਰੀ
ਅੰਮ੍ਰਿਤਸਰ (ਚਰਨਜੀਤ ਅਰੋੜਾ)- ਅੰਮ੍ਰਿਤਸਰ ਵਿਖੇ ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਦੀ ਕਿਤਾਬ ''ਕਲਿ ਤਾਰਣਿ ਗੁਰ ਨਾਨਕ ਆਇਆ'' ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਜਸਪਾਲ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਇਸ ਮੌਕੇ ਬੋਲਦਿਆਂ ਡਾ. ਜਸਪਾਲ ਸਿੰਘ ਨੇ ਆਖਿਆ ਕਿ ਡਾਕਟਰ ਰੂਪ ਸਿੰਘ ਵੱਲੋਂ ਲਿਖੀ ਗਈ ਕਿਤਾਬ ਵਿਚ ਉਨ੍ਹਾਂ ਵੱਲੋਂ ਕੀਤੀ ਗਈ।
Dr. Roop Singh
ਮਿਹਨਤ ਸਾਫ਼ ਤੌਰ 'ਤੇ ਝਲਕਦੀ ਹੈ। ਉਨ੍ਹਾਂ ਵੱਲੋਂ ਲਿਖੀ ਗਈ ਇਹ ਕਿਤਾਬ ਬੇਹੱਦ ਜਾਣਕਾਰੀ ਭਰਪੂਰ ਹੈ ਜੋ ਕਾਫ਼ੀ ਖੋਜ ਕੀਤੇ ਜਾਣ ਤੋਂ ਬਾਅਦ ਲਿਖੀ ਗਈ ਹੈ। ਉਧਰ ਅਪਣੀ ਕਿਤਾਬ ਬਾਰੇ ਬੋਲਦਿਆਂ ਡਾਕਟਰ ਰੂਪ ਸਿੰਘ ਨੇ ਆਖਿਆ ਕਿ ਇਸ ਕਿਤਾਬ ਦਾ ਮੰਤਵ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ। ਦੱਸ ਦਈਏ ਕਿ ਇਸ ਕਿਤਾਬ ਨੂੰ ਰਿਲੀਜ਼ ਕਰਨ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਰੱਖਿਆ ਹੋਇਆ ਸੀ। ਜਿਸ ਵਿਚ ਬਹੁਤ ਸਾਰੇ ਸਿੱਖ ਵਿਦਵਾਨਾਂ ਨੇ ਹਿੱਸਾ ਲਿਆ।