'ਭਾਰਤ ਛੱਡੋ ਅੰਦੋਲਨ' ‘ਚ ਭਾਗ ਲੈਣ ਵਾਲੇ ਆਜ਼ਾਦੀ ਘੁਲਾਟੀਏ ਨੇ ਰਾਸ਼ਟਰਪਤੀ ਐਵਾਰਡ ਲੈਣ ਤੋਂ ਕੀਤਾ ਇਨਕਾਰ
Published : Aug 10, 2020, 8:34 am IST
Updated : Aug 10, 2020, 8:34 am IST
SHARE ARTICLE
 Gurdev Singh
Gurdev Singh

ਕਰੀਬ ਅੱਧੇ ਘੰਟੇ ਦੀਆਂ ਮਿੰਨਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਨਮਾਨ ਲੈਣ ਲਈ ਮਨਾਇਆ

ਸੁਨਾਮ ਊਧਮ ਸਿੰਘ  ਵਾਲਾ, 9 ਅਗੱਸਤ (ਦਰਸ਼ਨ ਸਿੰਘ ਚੌਹਾਨ): ਭਾਰਤ ਛੱਡੋ ਅੰਦੋਲਨ ਵਿਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ  ਨੇ ਰਾਸ਼ਟਰਪਤੀ ਐਵਾਰਡ ਲੈਣ ਤੋਂ ਇਨਕਾਰ ਕਰ ਦਿਤਾ ਹੈ।  ਕਰੀਬ ਅੱਧੇ ਘੰਟੇ ਤਕ ਸਨਮਾਨ ਦੇਣ ਆਏ ਪ੍ਰਬੰਧਕੀ ਅਧਿਕਾਰੀ ਆਜ਼ਾਦੀ ਘੁਲਾਟੀਏ ਦੀਆਂ ਮਿੰਨਤਾਂ ਕਰਦੇ ਰਹੇ ਅਤੇ ਆਖ਼ਰਕਾਰ ਗੁਰਦੇਵ ਸਿੰਘ ਨੂੰ ਐਵਾਰਡ ਦੇਣ ਲਈ ਮਨਾਉਣ ਵਿਚ ਸਫ਼ਲ ਰਹੇ ਪ੍ਰੰਤੂ ਆਜ਼ਾਦੀ ਘੁਲਾਟੀਏ ਦਾ ਦਰਦ ਛਲਕ ਹੀ ਉਠਿਆ।
ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਨੇ ਕਿਹਾ,''72 ਸਾਲ ਹੋ ਗਏ ਕਿਸੇ ਨੇ ਸਾਰ ਨਹੀਂ ਲਈ, ਇਥੋਂ ਤਕ ਕਿ ਕਿਸੇ ਨੇ ਦਵਾਈ ਤਕ ਨਹੀਂ ਦਿਤੀ। ਹੁਣ ਮੈਂ ਸਨਮਾਨ ਦਾ ਕੀ ਕਰਨਾ ਹੈ। ਮੈਨੂੰ ਨਹੀਂ ਚਾਹੀਦਾ।''

ਸਨਮਾਨ ਲੈਣ ਲਈ ਰਾਜ਼ੀ ਕਰਨ ਤੋਂ ਬਾਅਦ ਗੁਰਦੇਵ ਸਿੰਘ ਨੇ ਕਿਹਾ, ''ਮੈਂ ਦੁਖੀ ਮਨ ਨਾਲ ਇਹ ਸਨਮਾਨ ਲੈ ਰਿਹਾ ਹਾਂ,  ਘਰ ਆਏ ਲੋਕਾਂ ਦਾ ਨਿਰਾਦਰ ਨਹੀਂ ਕਰ ਸਕਦਾ।'' ਅੱਜ ਸੁਨਾਮ ਵਿਖੇ ਜ਼ਿਲ੍ਹਾ ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਸਮੇਤ ਹੋਰ ਅਧਿਕਾਰੀ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਦੇ ਘਰ ਐਵਾਰਡ ਦੇਣ ਪੁੱਜੇ ਸਨ। ਦਸਣਯੋਗ ਹੈ ਕਿ ਦੇਸ਼ ਦੀ ਆਜ਼ਾਦੀ ਲਈ 1942 ਵਿਚ ਗੁਰਦੇਵ ਸਿੰਘ ਨੇ ਭਾਰਤ ਛੱਡੋ ਅੰਦੋਲਨ ਵਿਚ ਹਿੱਸਾ ਲਿਆ ਸੀ। ਕੁਇਟ ਇੰਡੀਆ ਮੂਵਮੈਂਟ ਨਾਲ ਸਬੰਧਤ ਪੰਜਾਬ  ਦੇ 9 ਆਜ਼ਾਦੀ ਘੁਲਾਟੀਆਂ ਨੂੰ ਰਾਸ਼ਟਰਪਤੀ ਐਵਾਰਡ ਲਈ ਚੁਣਿਆ ਗਿਆ ਹੈ ਅਤੇ ਇਨ੍ਹਾਂ ਵਿਚ ਗੁਰਦੇਵ ਸਿੰਘ ਵੀ ਸ਼ਾਮਲ ਹੈ। ਕੋਰੋਨਾ ਦੀ ਵਜ੍ਹਾ ਕਾਰਨ ਰਾਸ਼ਟਰਪਤੀ ਭਵਨ ਵਿਚ ਸਮਾਰੋਹ ਨਹੀਂ ਹੋ ਸਕਿਆ ਜਿਸ ਕਾਰਨ ਗੁਰਦੇਵ ਸਿੰਘ ਦੇ ਘਰ ਤਕ ਸਨਮਾਨ ਪਹੁੰਚਾਉਣ ਦਾ ਫ਼ੈਸਲਾ ਕੀਤਾ ਗਿਆ।

 Gurdev SinghGurdev Singh

ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਅਤੇ ਕੁਲ ਹਿੰਦ ਯੂਥ ਕਾਂਗਰਸ ਦੀ ਸਕੱਤਰ ਅਤੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਸਨਮਾਨ ਦੇਣ ਲਈ ਪੁੱਜੇ ਪ੍ਰੰਤੂ ਸੁਤੰਤਰਤਾ ਸੰਗਰਾਮੀ ਗੁਰਦੇਵ ਸਿੰਘ ਨੇ ਆਜ਼ਾਦੀ ਤੋਂ ਬਾਅਦ ਦੇ ਹਾਲਾਤ ਉਪਰ ਨਰਾਜ਼ਗੀ ਪ੍ਰਗਟ ਕੀਤੀ। ਉਨ੍ਹਾਂ  ਦੇ ਪੁੱਤਰ ਨੇ ਵੀ ਹੁਣ ਤਕ ਦੀਆਂ ਸਰਕਾਰਾਂ  ਪ੍ਰਤੀ ਰੋਸ ਪ੍ਰਗਟਾਇਆ। ਖ਼ਾਸ ਗੱਲ ਇਹ ਰਹੀ ਕਰੀਬ ਅੱਧੇ ਘੰਟੇ ਤਕ ਏਡੀਸੀ ਅਨਮੋਲ ਸਿੰਘ ਧਾਲੀਵਾਲ ਆਜ਼ਾਦੀ ਘੁਲਾਟੀਏ ਨੂੰ ਸਨਮਾਨ ਲੈਣ ਲਈ ਮਿੰਨਤਾਂ ਕਰਦੇ ਰਹੇ ਅਤੇ ਫਿਰ ਸਨਮਾਨ ਲੈਣ ਲਈ ਰਾਜ਼ੀ ਕਰ ਲਿਆ। ਇਸ ਮੌਕੇ ਹਾਜ਼ਰ ਆਜ਼ਾਦੀ ਘੁਲਾਟੀਏ ਉਤਰਾਧਿਕਾਰੀ ਜਥੇਬੰਦੀ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਵੀ ਕਈ ਮੰਗਾਂ ਜ਼ਿਲ੍ਹਾ ਅਧਿਕਾਰੀ ਕੋਲ ਪੇਸ਼ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਾਰਸਾਂ ਨੂੰ ਸਾਰੀਆਂ ਸਹੂਲਤਾਂ ਦਿਤੀਆਂ ਜਾਣ। ਵਧੀਕ ਡਿਪਟੀ ਕਮਿਸ਼ਨਰ ਅਤੇ ਹਲਕਾ ਇੰਚਾਰਜ ਨੇ ਭਰੋਸਾ ਦਿਵਾਇਆ ਕਿ ਆਜ਼ਾਦੀ ਘੁਲਾਟੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰਾਬਤਾ ਕੀਤਾ ਜਾਵੇਗਾ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement