ਸੂਬੇ 'ਚ ਕੌਮੀ ਪੱਧਰ ਦੇ ਵਾਇਰੋਲੌਜੀ ਇੰਸਟੀਚਿਊਟ ਦੀ ਸਥਾਪਨਾ ਲਈ CM ਨੂੰ ਕੇਂਦਰ ਵੱਲੋਂ ਪ੍ਰਵਾਨਗੀ
Published : Aug 10, 2020, 6:03 pm IST
Updated : Aug 10, 2020, 6:03 pm IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਪੰਜਾਬ ਵਿੱਚ ਉੱਤਰੀ ਜ਼ੋਨ ਲਈ

ਚੰਡੀਗੜ, 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਪੰਜਾਬ ਵਿੱਚ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸੈਂਟਰ (ਵਾਇਰਸ-ਵਿਗਿਆਨ ਦਾ ਕੇਂਦਰ) ਦੀ ਸਥਾਪਨਾ ਕਰਨ ਵਾਸਤੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਵੇਲੇ ਮੁਲਕ ਵਿੱਚ ਪੂਨੇ ਵਿਖੇ ਹੀ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ (ਐਨ.ਆਈ.ਵੀ.) ਹੀ ਅਜਿਹੀ ਸੰਸਥਾ ਹੈ ਜੋ ਹੰਗਾਮੀ ਸਥਿਤੀ ਦੀ ਸੂਰਤ ਵਿੱਚ ਬਿਹਤਰ ਤਾਲਮੇਲ ਵਾਲੇ ਮੈਡੀਕਲ ਅਤੇ ਜਨਤਕ ਸਿਹਤ ਰਿਸਪਾਂਸ ਕਰਨ ਦੇ ਸਮਰੱਥ ਹੈ।

National Institute of Virology CentreNational Institute of Virology Centre

ਮੁੱਖ ਮੰਤਰੀ, ਜਿਨਾਂ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕੁਝ ਹਫ਼ਤੇ ਪਹਿਲਾਂ ਕੇਂਦਰ ਕੋਲ ਅਜਿਹੀ ਸੰਸਥਾ ਦਾ ਪ੍ਰਸਤਾਵ ਰੱਖਿਆ ਸੀ, ਨੇ ਇਸ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੰਸਥਾ ਵਾਇਰੋਲੌਜੀ ਦੇ ਖੇਤਰ ਵਿੱਚ ਖੋਜ ਦੇ ਕੰਮ ਨੂੰ ਹੋਰ ਤੀਬਰਤਾ ਨਾਲ ਅੱਗੇ ਲਿਜਾਣ ਵਿੱਚ ਸਹਾਈ ਹੋਵੇਗੀ ਅਤੇ ਭਵਿੱਖ ਵਿੱਚ ਭਾਰਤ ਨੂੰ ਵਾਇਰਸ ਦਾ ਛੇਤੀ ਤੋਂ ਛੇਤੀ ਪਤਾ ਲਾਉਣ ਦੇ ਵੀ ਸਮਰੱਥ ਬਣਾਏਗੀ ਤਾਂ ਕਿ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

Captain Amrinder Singh Captain Amrinder Singh

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਕੇਂਦਰ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਚੰਡੀਗੜ ਅਤੇ ਜੰਮੂ ਕਸ਼ਮੀਰ ਦੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਸਮੇਤ ਪੂਰੇ ਉੱਤਰੀ ਖਿੱਤੇ ਦੀਆਂ ਲੋੜਾਂ ਦਾ ਵੀ ਨਿਪਟਾਰਾ ਕਰਨ ਵਿੱਚ ਵੀ ਮਦਦਗਾਰ ਸਿੱਧ ਹੋਏਗਾ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਨੇ ਇਸ ਸੰਸਥਾ ਨੂੰ ਕੇਂਦਰ ਦੀ ਸਿਧਾਂਤਕ ਮਨਜ਼ੂਰੀ ਦੇਣ ਦਾ ਪੱਤਰ ਭਾਰਤ ਸਰਕਾਰ ਨੇ ਸਿਹਤ ਖੋਜ ਮੰਤਰਾਲੇ ਦੇ ਸਕੱਤਰ-ਕਮ-ਭਾਰਤੀ ਮੈਡੀਕਲ ਖੋਜ ਕੌਂਸਲ ਦੇ ਡਾਇਰੈਕਟਰ ਜਨਰਲ ਪ੍ਰੋਫੈਸਰ (ਡਾਕਟਰ) ਬਲਰਾਮ ਭਾਰਗਵ ਪਾਸੋਂ ਹਾਸਲ ਕੀਤਾ।

PM Narendra ModiPM Narendra Modi

ਉਨਾਂ ਨੇ ਸੂਬਾ ਸਰਕਾਰ ਨੂੰ ਲੰਮੇ ਸਮੇਂ ਲਈ ਲੀਜ਼ ’ਤੇ ਲਗਭਗ 25 ਏਕੜ ਜ਼ਮੀਨ ਦੀ ਸ਼ਨਾਖ਼ਤ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਮੈਡੀਕਲ ਖੋਜ ਕੌਂਸਲ ਛੇਤੀ ਤੋਂ ਛੇਤੀ ਇਸ ਅਹਿਮ ਪ੍ਰੋਜੈਕਟ ਦੀ ਸਥਾਪਨਾ ਕਰ ਸਕੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 10 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਤਜਵੀਜ਼ਤ ਕੇਂਦਰ ਦੀ ਸਥਾਪਨਾ ਲਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਨੂੰ ਨਿਰਦੇਸ਼ ਦੇਣ ਜੋ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਵਿਸ਼ਾਣੂ-ਵਿਗਿਆਨ, ਜਾਂਚ, ਖੋਜ ਅਤੇ ਇਲਾਜ ਦੇ ਅਧਿਐਨ ਵਿੱਚ ਖੇਤਰੀ, ਕੌਮੀ ਅਤੇ ਆਲਮੀ ਲੋੜਾਂ ਦੇ ਹੱਲ ’ਤੇ ਕੇਂਦਰਿਤ ਹੋਵੇਗਾ।

PGIPGI

ਮੁੱਖ ਮੰਤਰੀ ਨੇ ਵਿਸ਼ੇਸ਼ ਕੇਂਦਰ ਨਿਊ ਚੰਡੀਗੜ ਵਿਖੇ ਮੈਡੀਸਿਟੀ ਵਿੱਚ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਸੀ ਜੋ ਚੰਡੀਗੜ ਵਿਖੇ ਅੰਤਰਰਾਸ਼ਟਰੀ ਹਵਾਈ ਸੰਪਰਕ ਸੇਵਾ ਹੋਣ ਕਰਕੇ ਉੱਤਰ-ਪੱਛਮੀ ਖਿੱਤੇ ਦੇ ਹਿੱਤਾਂ ਦੀ ਪੂਰਤੀ ਕਰ ਸਕੇਗਾ। ਉਨਾਂ ਇਹ ਵੀ ਦੱਸਿਆ ਕਿ ਇਸ ਕੇਂਦਰ ਨੂੰ ਸੌਖਿਆ ਹੀ ਪੀ.ਜੀ.ਆਈ. ਦੇ ਹੇਠ ਵਿਕਸਤ ਜਾ ਸਕਦਾ ਹੈ ਜੋ ਪ੍ਰਸਤਾਵਿਤ ਮੈਡੀਸਿਟੀ ਤੋਂ ਮਹਿਜ਼ 7-8 ਕਿਲੋਮੀਟਰ ਦੂਰ ਸਥਿਤ ਹੈ।

Captain Amarinder SinghCaptain Amarinder Singh

ਬੀ.ਐਸ.ਐਲ.-3 ਫੈਸਿਲਟੀ ਨਾਲ ਇਹ ਕੇਂਦਰ ਸਥਾਪਤ ਕਰਨ ਲਈ ਲਗਭਗ 400 ਕਰੋੜ ਰੁਪਏ ਦੀ ਰਾਸ਼ੀ ਦੀ ਜ਼ਰੂਰਤ ਹੋਵੇਗੀ ਅਤੇ ਬੀ.ਐਸ.ਐਲ-4 ਫੈਸਿਲਟੀ ਲਈ ਹੋਰ 150 ਕਰੋੜ ਰੁਪਏ ਦੀ ਜ਼ਰੂਰਤ ਹੋਵੇਗੀ ਜਦਕਿ ਇਸ ਵਿੱਚ ਜ਼ਮੀਨ ਸ਼ਾਮਲ ਨਹੀਂ ਹੈ ਕਿਉਂਜੋ ਇਹ ਜ਼ਮੀਨ ਸੂਬਾ ਸਰਕਾਰ ਵੱਲੋਂ ਦਿੱਤੀ ਜਾਣੀ ਹੈ।
ਕੋਵਿਡ-19 ਦੌਰਾਨ ਮੁਲਕ ਨੂੰ ਦਰਪੇਸ਼ ਅਣਕਿਆਸੀ ਸੰਕਟਕਾਲੀਨ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕੇਂਦਰ ਵਾਇਰੋਲੌਜੀ ਦੀ ਖੋਜ ਤੇ ਜਾਂਚ ਦੇ ਨਾਲ-ਨਾਲ ਇਸ ਖੇਤਰ ਵਿੱਚ ਸਮਰੱਥਾ ਨਿਰਮਾਣ ਲਈ ਕਾਰਗਰ ਸਿੱਧ ਹੋਵੇਗਾ ਜਿਸ ਨਾਲ ਵਾਇਰਸ ਦੀਆਂ ਬੀਮਾਰੀਆਂ ਲਈ ਮਿਆਰੀ ਜਾਂਚ, ਸਿਹਤ ਸੇਵਾਵਾਂ ਤੋਂ ਇਲਾਵਾ ਐਮ.ਐਸਸੀ. ਮੈਡੀਕਲ ਵਾਇਰੋਲੌਜੀ ਅਤੇ ਡਾਕਟਰੇਟ ਆਫ਼ ਮੈਡੀਸਨ (ਡੀ.ਐਮ.) ਲਈ ਟੀਚਿੰਗ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਜਾ ਸਕੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement