ਕੋਵਿਡ-19 ਟੈਸਟਿੰਗ ਲਈ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ
Published : Aug 10, 2020, 5:21 pm IST
Updated : Aug 10, 2020, 5:21 pm IST
SHARE ARTICLE
Punjab Biotechnology Incubator Viral Diagnostic Laboratory
Punjab Biotechnology Incubator Viral Diagnostic Laboratory

ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ

ਚੰਡੀਗੜ੍ਹ, 10 ਅਗਸਤ: ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਨੂੰ ਇਸ ਵਿਸ਼ਵ ਵਿਆਪੀ ਮਹਾਂਮਾਰੀ ਸਮੇਂ ਸੂਬੇ ਵਿੱਚ ਕੋਵਿਡ-19 ਦੀ ਟੈਸਟਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਚੁਣਿਆ ਗਿਆ ਹੈ।

Baba Farid University of Health SciencesBaba Farid University of Health Sciences

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਹਿਯੋਗ ਨਾਲ 1000 ਫੁੱਟ ਤੋਂ ਵੱਧ ਰਕਬੇ ਵਿਚ ਸਥਾਪਤ ਇਕ ਯੋਜਨਾਬੱਧ ਬੁਨਿਆਦੀ ਢਾਂਚੇ ਅਤੇ ਅਤਿ-ਆਧੁਨਿਕ ਉਪਕਰਣਾਂ ਵਾਲੀ  ਪੀ.ਬੀ.ਟੀ.ਆਈ. ਦੀ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਕੋਵਿਡ-19 ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅੱਜ ਉਦਘਾਟਨ ਕੀਤਾ ਗਿਆ।

OP Soni OP Soni

ਇਸ ਮੌਕੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਸ੍ਰੀ ਅਲੋਕ ਸ਼ੇਖਰ ਆਈ.ਏ.ਐੱਸ ਪੀ.ਐੱਸ.ਐੱਸ.ਟੀ.ਈ., ਸ੍ਰੀ ਡੀ.ਕੇ. ਤਿਵਾੜੀ ਆਈ.ਏ.ਐੱਸ., ਪੀ.ਐੱਸ.ਐੱਮ.ਈ.ਆਰ, ਡਾ. ਰਾਜ ਬਹਾਦਰ, ਉੱਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਹੋਰ ਪਤਵੰਤੇ  ਸ਼ਾਮਲ ਸਨ। ਮੰਤਰੀਆਂ ਨੇ ਇਸ ਮੌਕੇ ਸ੍ਰੀ ਅਲੋਕ ਸ਼ੇਖਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ।

corona testcorona test

ਅਲੋਕ ਸ਼ੇਖਰ ਨੇ ਦੱਸਿਆ ਕਿ ਲੈਬੋਰਟਰੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਗਈ ਹੈ ਅਤੇ ਆਈ.ਸੀ.ਐਮ.ਆਰ. ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੋਵਿਡ ਦੇ ਸੈਂਪਲਾਂ ਦਾ ਵਿਸ਼ਲੇਸ਼ਣ ਕਰਨਾ ਸ਼ੁਰੂ ਕਰ ਦਿੱਤਾ ਹੈ। ਪੀ.ਬੀ.ਟੀ.ਆਈ. ਦੇ ਸੀ.ਈ.ਓ. ਡਾ. ਅਜੀਤ ਦੂਆ ਨੇ ਦੱਸਿਆ ਕਿ ਰੋਜ਼ਾਨਾ 100 ਨਮੂਨਿਆਂ ਦੀ ਜਾਂਚ ਨਾਲ ਸ਼ੁਰੂਆਤ ਕਰਦਿਆਂ, ਹੁਣ ਆਟੋਮੈਟਿਡ ਆਰ.ਐੱਨ.ਏ. ਐਕਸਟ੍ਰੇਕਸ਼ਨ ਸਿਸਟਮ ਲਗਾਉਣ ਨਾਲ ਟੈਸਟਿੰਗ ਦੀ ਸਮਰਥਾ ਪ੍ਰਤੀ ਦਿਨ 1000 ਟੈਸਟਾਂ ਤੱਕ ਵਧਾ ਦਿੱਤੀ ਜਾਵੇਗੀ।

Search Results Web results  Punjab Pollution Control BoardPunjab Pollution Control Board

ਇਸ ਮੌਕੇ ਪੀ.ਪੀ.ਸੀ.ਬੀ. ਅਤੇ ਵਿਪਰੋ ਲਿਮਟਿਡ ਦੁਆਰਾ ਅਤਿ-ਆਧੁਨਿਕ ਉਪਕਰਣਾਂ ਅਤੇ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਲਈ ਕੀਤੀ ਸਹਾਇਤਾ ਦਾ ਧੰਨਵਾਦ ਵੀ ਕੀਤਾ। ਜਿਕਰਯੋਗ ਹੈ ਕਿ ਪੀ.ਬੀ.ਟੀ.ਆਈ. ਆਪਣੀ  ਕਿਸਮ ਦੀ ਪਹਿਲੀ  ਪਬਲਿਕ ਸੈਕਟਰ ਲੈਬਾਰਟਰੀ ਹੈ ਜੋ ਦੇਸ਼ ਦੇ ਉਦਯੋਗਾਂ, ਨਿਰਯਾਤ ਕਰਨ ਵਾਲਿਆਂ, ਵਪਾਰੀਆਂ, ਕਿਸਾਨਾਂ, ਮਧੂ ਮੱਖੀ ਪਾਲਕਾਂ, ਉੱਦਮੀਆਂ, ਸਟਾਰਟ-ਅਪਸ ਤੇ ਰੈਗੂਲੇਟਰਾਂ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਨੂੰ 2007 ਤੋਂ ਅਤਿ-ਆਧੁਨਿਕ ਸੇਵਾਵਾਂ ਪ੍ਰਦਾਨ ਕਰ ਰਹੀ ਹੈ।

Ministry of Health and Family WelfareMinistry of Health and Family Welfare

ਇਸ ਸਮੇਂ ਦੌਰਾਨ, ਇਸ ਨੇ ਵੱਖ ਵੱਖ ਮੰਤਰਾਲਿਆਂ ਦੁਆਰਾ ਵੱਖ-ਵੱਖ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਅਤੇ ਰਾਸ਼ਟਰੀ ਰੈਫਰਲ ਲੈਬੋਰਟਰੀ ਦਾ ਦਰਜਾ ਹਾਸਲ ਕੀਤਾ ਹੈ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਦੁਆਰਾ ਰੈਫ਼ਰਲ ਲੈਬੋਰਟਰੀ ਵਜੋਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਭਾਰਤ ਸਰਕਾਰ ਦੁਆਰਾ ਐਲਐਮਓ/ਜੀਐਮਓ ਖੋਜ ਲਈ ਨੈਸ਼ਨਲ ਰੈਫਰਲ ਲੈਬੋਰਟਰੀ ਵਜੋਂ  ਨੋਟੀਫਾਈ ਕਰਨਾ ਸ਼ਾਮਲ ਹੈ।

Corona Vaccine Corona 

ਇਸ ਨੇ ਭੋਜਨ ਪ੍ਰਮਾਣਿਕਤਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਅੰਤਰਰਾਸ਼ਟਰੀ ਸੰਬੰਧ ਵੀ ਸਥਾਪਤ ਕੀਤੇ ਹਨ। ਪੀ.ਬੀ.ਟੀ.ਆਈ. ਦੀਆਂ ਸਮਰਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਰਾਜ ਸਰਕਾਰ ਨੇ ਆਪਣੇ ਟੀਚਾਗਤ ਸੈਕਟਰਾਂ ਵਿਚ ਇਸ ਨੂੰ ਸਟੇਟ ਐਨਾਲਿਟੀਕਲ ਏਜੰਸੀ ਵਜੋਂ ਨੋਟੀਫਾਈ ਕੀਤਾ ਹੈ। ਪੀ.ਬੀ.ਟੀ.ਆਈ. ਦੀ ਟੀਮ ਨੇ ਸੂਬੇ ਵਿਚ ਕੋਵਿਡ-19 ਕਰਫਿਊ ਦੌਰਾਨ ਸੂਬੇ ਅਤੇ ਗੁਆਂਢੀ ਖੇਤਰਾਂ ਦੇ ਫੂਡ ਬਰਾਮਦਕਰਤਾ ਅਤੇ ਪ੍ਰੋਸੈਸਰਸ ਨੂੰ ਮਿਸਾਲੀ ਸਹਾਇਤਾ ਮੁਹੱਈਆ ਕਰਵਾਈ, ਜਿਸ ਲਈ ਪੀ.ਐੱਸ.ਐੱਸ.ਟੀ.ਈ ਦੁਆਰਾ ਉਹਨਾਂ ਦੀ ਸ਼ਲਾਘਾ ਵੀ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement