ਬਾਦਲ ਦਲ 'ਤੇ ਵਰ੍ਹੇ ਪਰਮਿੰਦਰ ਢੀਂਡਸਾ, ਪਟਿਆਲਾ ਧਰਨੇ ਨੂੰ ਦਸਿਆ ਮਹਿਜ਼ ਡਰਾਮੇਬਾਜ਼ੀ!
Published : Aug 10, 2020, 8:10 pm IST
Updated : Aug 10, 2020, 8:10 pm IST
SHARE ARTICLE
Parminder Singh Dhinsa
Parminder Singh Dhinsa

ਕਿਹਾ, ਗੁਰੂ ਗੰ੍ਥ ਸਾਹਿਬ ਦੇ 267 ਸਰੂਪਾਂ ਦੇ ਮਾਮਲੇ ਨੂੰ ਰਫਾ-ਦਫਾ ਕਰਨ ਦੇ ਹੋ ਰਹੇ ਯਤਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬੇਅਦਬੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਖ਼ੁਦ ਬੇਅਦਬੀਆਂ ਕਰਵਾਉਣ ਵਾਲੇ ਅੱਜ ਪਟਿਆਲਾ ਵਿਚ ਧਰਨਾ ਦੇ ਕੇ ਡਰਾਮੇਬਾਜ਼ੀ ਕਰ ਰਹੇ ਹਨ।

Parminder DhindsaParminder Dhindsa

ਉਨ੍ਹਾਂ ਕਿਹਾ ਕਿ ਗੁਰੂ ਗੰ੍ਰਥ ਸਾਹਿਬ ਦੇ 267 ਸਰੂਪ ਗਾਇਬ ਹੋਣ ਦੇ ਮਾਮਲੇ ਨੂੰ ਜਾਂਚ ਦੀ ਆੜ ਵਿਚ ਰਫਾ-ਦਫਾ ਕਰ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੇ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਲੇ ਤਕ ਇਨ੍ਹਾਂ 267 ਸਰੂਪਾਂ ਬਾਰੇ ਕੋਈ ਵੀ ਠੋਸ ਸਪਸ਼ਟੀਕਰਨ ਨਹੀਂ ਦਿਤਾ ਤੇ ਬੀਤੇ ਦਿਨੀਂ ਉਲਟਾ ਬਿਆਨ ਦਿਤਾ ਕਿ ਬਰਗਾੜੀ ਤੇ 267 ਸਰੂਪਾਂ ਦੇ ਮਾਮਲਿਆਂ ਵਿਚ ਬਹੁਤ ਅੰਤਰ ਹੈ।

Gobind Singh LongowalGobind Singh Longowal

ਉਨ੍ਹਾਂ ਕਿਹਾ ਕਿ 267 ਸਰੂਪਾਂ ਦਾ ਮਾਮਲਾ ਲੇਖੇ ਜੋਖੇ ਵਿਚ ਗੜਬੜੀ ਦਾ ਹੈ। ਢੀਂਡਸਾ ਨੇ ਕਿਹਾ ਕਿ ਹਾਲੇ ਜਦ ਜਾਂਚ ਚਲ ਰਹੀ ਹੈ ਤਾਂ ਇਸ ਬਿਆਨ ਨਾਲ ਬਿੱਲੀ ਥੈਲਿਉਂ ਬਾਹਰ ਆ ਗਈ ਹੈ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਫ਼ੈਸਲਾ ਕਰ ਰਖਿਆ ਹੈ ਤੇ ਮਾਮਲੇ 'ਤੇ ਮਿੱਟੀ ਪਾਉਣ ਦੀ ਕੋਸ਼ਿਸ਼ ਹੋ ਰਹੀ ਹੈ ਤੇ ਜਾਂਚ ਸਿਰਫ਼ ਲਿਪਾ ਪੋਚੀ ਤੋਂ ਵੱਧ ਕੁੱਝ ਨਹੀਂ।

Sukhbir BadalSukhbir Badal

ਉਨ੍ਹਾਂ ਸੁਖਬੀਰ ਬਾਦਲ ਤੇ ਭਾਈ ਲੌਂਗੋਵਾਲ 'ਤੇ 267 ਸਰੂਪਾਂ ਬਾਰੇ ਅੱਜ ਤਕ ਕੋਈ ਪਸ਼ਚਾਤਾਪ ਨਾ ਕਰਨ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਹੁਣ ਅਪਣੀ ਹੋਂਦ ਬਚਾਉਣ ਲਈ ਪਟਿਆਲਾ ਵਿਚ ਧਰਨਾ ਦੇ ਕੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ਜਦਕਿ ਨੈਤਿਕ ਆਧਾਰ 'ਤੇ ਬਾਦਲ ਦਲ ਨੂੰ ਇਸ ਦਾ ਕੋਈ ਹੱਕ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਜਦ ਬਰਗਾੜੀ ਤੇ ਬਹਿਬਲ ਕਲਾਂ ਬੇਅਦਬੀ ਤੇ ਗੋਲੀ ਕਾਂਡ ਹੋਏ ਤਾਂ ਉਦੋਂ ਕਿਉਂ ਬਾਦਲ ਪ੍ਰਵਾਰ ਨੂੰ ਧਰਨੇ ਦੇਣ ਜਾਂ ਤੁਰਤ ਕਾਰਵਾਈ ਦਾ ਕੋਈ ਖ਼ਿਆਲ ਨਹੀਂ ਆਇਆ।

Parminder DhindsaParminder Dhindsa

ਢੀਂਡਸਾ ਨੇ ਕਿਹਾ ਕਿ ਮੈਨੂੰ ਤਾਂ ਹੁਣ ਇਹ ਵੀ ਮਹਿਸੂਸ ਹੋਣ ਲੱਗਾ ਹੈ ਕਿ ਸੁਖਬੀਰ ਬਾਦਲ ਦਾ ਸਿੱਖੀ ਵਿਚ ਵਿਸ਼ਵਾਸ ਹੀ ਨਹੀਂ ਤੇ ਉਪਰੋਂ ਦਿਖਾਵਾ ਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਦਾ ਅਸਲੀ ਚੇਹਰਾ ਪੂਰੀ ਤਰ੍ਹਾਂ ਬੇਨਕਾਬ ਹੋਣ ਕਰ ਕੇ ਹੀ ਉਹ ਹੁਣ ਘਬਰਾਹਟ ਵਿਚ ਹੱਥ ਪੈਰ ਮਾਰ ਰਹੇ ਹਨ ਤੇ ਧਰਨੇ ਪ੍ਰਦਰਸ਼ਨ ਦੇ ਡਰਾਮੇ ਕਰਨ ਲੱਗੇ ਹਨ। ਢੀਂਡਸਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬੇਅਦਬੀਆਂ ਦੇ ਇਨਸਾਫ਼ ਲਈ ਸਿੱਖਾਂ ਨੂੰ ਅੰਦੋਲਨ ਹੀ ਕਰਨਾ ਪਵੇਗਾ ਅਤੇ ਬਾਦਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement