
ਸ਼ਰਨਜੀਤ ਢਿੱਲੋਂ ਨਾਲ ਸੌ ਦੇ ਕਰੀਬ ਅਕਾਲੀ ਵਰਕਰ ਰੋਸ ਮਾਰਚ ਕਰ ਰਹੇ ਹਨ
ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮੁੱਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਚੁੱਕਿਆ ਜਾ ਰਿਹਾ ਹੈ। ਅੱਜ ਚੌਥੇ ਦਿਨ ਵੀ ਗਵਰਨਰ ਹਾਊਸ ਦੇ ਬਾਹਰ ਅਕਾਲੀ ਦਲ ਵੱਲੋਂ ਰੋਸ ਮਾਰਚ ਕੀਤਾ ਗਿਆ ਪਰ ਪੁਲਿਸ ਨੇ ਮਿੰਟਾਂ ਵਿਚ ਹੀ ਅਕਾਲੀ ਵਰਕਰਾਂ ਨੂੰ ਖਦੇੜ ਦਿੱਤਾ। ਰੋਸ ਮਾਰਚ ਦੀ ਅਗਵਾਈ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕੀਤੀ।
SAD Protest In Chandighar
ਸ਼ਰਨਜੀਤ ਢਿੱਲੋਂ ਨਾਲ ਸੌ ਦੇ ਕਰੀਬ ਅਕਾਲੀ ਵਰਕਰ ਰੋਸ ਮਾਰਚ ਕਰ ਰਹੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਇਸ ਲਈ ਗਵਰਨਰ ਪੰਜਾਬ ਸਰਕਾਰ ਨੂੰ ਤੁਰੰਤ ਬਰਖ਼ਾਸਤ ਕਰੇ। ਸ਼ਰਾਬ ਕਾਂਡ ਦੇ ਮੁਲਜ਼ਮ ਤੇ ਇਸ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਵੀ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਉਨ੍ਹਾਂ ਖਿਲਾਫ਼ ਧਾਰਾ 302 ਤਹਿਤ ਕਾਰਵਾਈ ਕੀਤੀ ਜਾਵੇ।
Shiromani Akali Dal
ਅਕਾਲੀ ਦਲ ਦਾ ਇਲਜ਼ਾਮ ਹੈ ਕਿ ਜ਼ਹਿਰੀਲੀ ਸ਼ਰਾਬ ਵੇਚ ਕੇ ਨਾਜਾਇਜ਼ ਤੌਰ 'ਤੇ ਕਮਾਏ ਗਏ ਪੈਸੇ ਜਿਨ੍ਹਾਂ ਵਿੱਚੋਂ ਦੋ ਹਜ਼ਾਰ ਕਰੋੜ ਰੁਪਏ ਸੋਨੀਆ ਗਾਂਧੀ ਤੇ ਹਾਈਕਮਾਨ ਨੂੰ ਭੇਜੇ ਗਏ ਹਨ ਇਸ ਦੀ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਜਾਂਚ ਹੋਵੇ। ਅਕਾਲੀ ਦਲ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਸ਼ਰਾਬ ਹੱਤਿਆ ਕਾਂਡ ਦੀ ਜਾਂਚ ਸੀਬੀਆਈ ਤੋਂ ਹੋਵੇ।