ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਰਾਣਾ ਗੁਰਮੀਤ ਸਿੰਘ ਸੋਢੀ
Published : Aug 10, 2020, 9:06 am IST
Updated : Aug 10, 2020, 9:06 am IST
SHARE ARTICLE
Rana Gurmeet Singh Sodhi
Rana Gurmeet Singh Sodhi

ਸਰਕਾਰੀ ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਲਖਵੀਰ ਸਿੰਘ ਦੇ ਨਾਂ ਉਪਰ ਰੱਖਣ ਦਾ ਐਲਾਨ

ਮੋਗਾ, 9 ਅਗੱਸਤ (ਅਮਜਦ ਖ਼ਾਨ) : ਬੀਤੇ ਦਿਨੀਂ ਚੀਨ ਦੀ ਸਰਹੱਦ 'ਤੇ ਦੇਸ਼ ਲਈ ਡਿਊਟੀ ਦੇਣ ਦੌਰਾਨ ਸ਼ਹੀਦ ਹੋਏ ਸਿਪਾਹੀ ਲਖਵੀਰ ਸਿੰਘ ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਉਸ ਦੇ ਜੱਦੀ ਪਿੰਡ ਡੇਮਰੂ ਖ਼ੁਰਦ ਵਿਖੇ ਹੋਇਆ, ਜਿਸ ਵਿਚ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਰਕਤ ਕੀਤੀ। ਇਸ ਮੌਕੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ, ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਬਾਘਾਪੁਰਾਣਾ ਦੇ ਉਪ ਮੰਡਲ ਮੈਜਿਸਟਰੇਟ ਸਵਰਨਜੀਤ ਕੌਰ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਹਾਜ਼ਰ ਸਨ।

ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਸ਼ਹੀਦ ਨੇ ਅਪਣੇ ਮਾਪਿਆਂ ਅਤੇ ਇਲਾਕੇ ਦਾ ਨਾਂ ਦੇਸ਼ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਵਿਚ ਲਿਖਵਾ ਦਿਤਾ ਹੈ। ਉਸ ਦੀ ਇਸ ਕੁਰਬਾਨੀ ਨੂੰ ਦੇਸ਼ ਵਾਸੀ ਕਦੇ ਵੀ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਲਈ ਕੁਰਬਾਨੀ ਕਰਨ ਵਾਲਿਆਂ ਨੂੰ ਸਤਿਕਾਰ ਦੇਣ ਲਈ ਪੰਜਾਬ ਸਰਕਾਰ ਵਲੋਂ ਪਹਿਲਾਂ ਦਿਤੀ ਜਾਣ ਵਾਲੀ 12 ਲੱਖ ਰੁਪਏ ਦੀ ਰਾਸ਼ੀ ਨੂੰ ਵਧਾ ਕੇ 50 ਲੱਖ ਰੁਪਏ ਕਰ ਦਿਤਾ ਗਿਆ ਹੈ।

Rana Gurmeet Singh SodhiRana Gurmeet Singh Sodhi

ਉਨ੍ਹਾਂ ਦਸਿਆ ਕਿ ਸ਼ਹੀਦ ਦੀ ਪਤਨੀ ਨੂੰ 25 ਹਜ਼ਾਰ ਰੁਪਏ ਦੀ ਫ਼ੌਰੀ ਆਰਥਕ ਰਾਸ਼ੀ ਅੰਤਮ ਸਸਕਾਰ ਵਾਲੇ ਦਿਨ ਦਿਤੀ ਗਈ ਸੀ, ਜਦਕਿ ਅੱਜ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦਾ ਚੈੱਕ ਦਿਤਾ ਗਿਆ। ਉਨ੍ਹਾਂ ਭਰੋਸਾ ਦਿਤਾ ਕਿ ਸਰਕਾਰ ਵਲੋਂ ਜਲਦ ਹੀ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਬਣਦੀ ਹੋਰ ਮਾਲੀ ਮਦਦ ਮੁਹਈਆ ਕਰਵਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਲਖਵੀਰ ਸਿੰਘ ਦੇ ਨਾਂ ਉਪਰ ਰਖਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਸ਼ਹੀਦ ਦੀ ਪਤਨੀ ਨਮਦੀਪ ਕੌਰ ਅਤੇ ਮਾਤਾ ਨੂੰ ਦਿਲਾਸਾ ਵੀ ਦਿਤਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਲਖਵੀਰ ਸਿੰਘ ਅਪਣੇ ਸਾਥੀ ਸਿਪਾਹੀ ਨਾਲ ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ 'ਤੇ ਗਸ਼ਤ ਕਰ ਰਿਹਾ ਸੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਕੇ ਸ਼ਹੀਦ ਹੋ ਗਿਆ ਸੀ। ਵਿਧਾਇਕ ਬਰਾੜ ਨੇ ਵੀ ਪਰਵਾਰ ਨੂੰ ਭਰੋਸਾ ਦਿਤਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ ਨੇ ਸ਼ਹੀਦ ਦੀ ਕੁਰਬਾਨੀ ਨੂੰ ਸੱਭ ਤੋਂ ਵੱਡੀ ਕੁਰਬਾਨੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਦੇ ਪਰਵਾਰ ਅਤੇ ਪਿੰਡ ਵਾਸੀਆਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਸਮਾਗਮ ਨੂੰ ਰਖਿਆ ਸੇਵਾਵਾਂ ਅਫ਼ਸਰ ਕਰਨਲ ਦਲਵਿੰਦਰ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਰਿਵਾਰ ਦਾ ਸਨਮਾਨ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਤਖਤੂਪੁਰਾ, ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਅਤੇ ਹੋਰ ਹਾਜ਼ਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement