
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੇ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੇ। ਇਕ ਘੰਟੇ ਤੱਕ ਚੱਲੀ ਇਸ ਮੁਲਾਕਾਤ ਦੌਰਾਨ ਦੋਵਾਂ ਵਿਚਾਲੇ ਸੂਬੇ ਸਬੰਧੀ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ।
Tweet
ਹੋਰ ਪੜ੍ਹੋ: ਲੋਕਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ 'ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਵਿਚ ਫੇਰਬਦਲ ਦੇ ਮੱਦੇਨਜ਼ਰ ਸੰਭਾਵਿਤ ਮੰਤਰੀਆਂ ਦੇ ਨਾਮ ਅਤੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਹੋਈ ਹੈ। ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਬਦਲਾਅ ਅਤੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਸੋਨੀਆ ਗਾਂਧੀ ਨੂੰ ਮਿਲੇ ਹਨ।