ਲੁਧਿਆਣਾ 'ਚ 12 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, DC ਵੱਲੋਂ ਸਕੂਲ ਬੰਦ ਰੱਖਣ ਦੇ ਨਿਰਦੇਸ਼
Published : Aug 10, 2021, 4:41 pm IST
Updated : Aug 10, 2021, 4:41 pm IST
SHARE ARTICLE
School
School

ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸਕੂਲ ਨੂੰ 24 ਅਗਸਤ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ

ਲੁਧਿਆਣਾ : ਲੁਧਿਆਣਾ ਦੇ ਬਸਤੀ ਜੋਧੇਵਾਲ ਸਥਿਤ ਸਰਕਾਰੀ ਸਕੂਲ ਦੇ 8 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਹੁਣ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਬੱਚਿਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਖ਼ਬਰ ਤੋਂ ਬਾਅਦ ਸਿਹਤ ਵਿਭਾਗ 'ਚ ਹਲਚਲ ਪੈਦਾ ਹੋ ਗਈ।

Photo

12 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸਕੂਲ ਨੂੰ 24 ਅਗਸਤ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਸਕੂਲ ਦੇ ਸਾਰੇ ਸਟਾਫ਼, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਦੱਸਣਯੋਗ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਪੰਜਾਬ ਦੇ ਸਕੂਲਾਂ ਨੂੰ ਹਾਲ ਹੀ 'ਚ ਖੋਲ੍ਹਿਆ ਗਿਆ ਸੀ ਅਤੇ ਹੁਣ ਮੁੜ ਕੋਰੋਨਾ ਵਾਇਰਸ ਕਹਿਰ ਸ਼ੁਰੂ ਹੋ ਗਿਆ ਹੈ।  ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement