
ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਨੂੰ ਸਮਰਥਨ ਦੇਣ ਲਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅੱਜ ਪਟਿਆਲਾ ਪਹੁੰਚੇ।
ਪਟਿਆਲਾ: ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਨੂੰ ਸਮਰਥਨ ਦੇਣ ਲਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅੱਜ ਪਟਿਆਲਾ ਪਹੁੰਚੇ। ਇਸ ਮੌਕੇ ਉਹਨਾਂ ਕਿਹਾ ਕਿ ਮਜ਼ਦੂਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਸ਼ੁਰੂ ਤੋਂ ਹੀ ਪੂਰਾ ਸਮਰਥਨ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਲਈ ਵੀ ਖਤਰਨਾਕ ਹਨ।
Joginder Singh Ugrahan
ਹੋਰ ਪੜ੍ਹੋ: ਰਾਕੇਸ਼ ਟਿਕੈਤ ਨੇ ਕਿਸਾਨਾਂ ’ਚ ਭਰਿਆ ਜੋਸ਼, ‘ਹੱਕਾਂ ਦੀ ਲੜਾਈ ਲੜ ਲਓ ਨਹੀਂ ਤਾਂ ਜ਼ਮੀਨ ਨਹੀਂ ਬਚੇਗੀ’
ਕਿਸਾਨ ਆਗੂ ਨੇ ਕਿਹਾ ਕਿ ਸਰਕਾਰੀ ਤਾਕਤ ਨਾਲ ਲੜਨ ਲਈ ਸਾਨੂੰ ਅਪਣੇ ਕਾਫਲਿਆਂ ਨੂੰ ਹੋਰ ਵੱਡਾ ਕਰਨਾ ਹੋਵੇਗਾ ਅਤੇ ਇਸ ਨਾਲ ਨੌਜਵਾਨਾਂ ਵਿਦਿਆਰਥੀਆਂ, ਔਰਤਾਂ, ਬੱਚਿਆਂ ਨੂੰ ਜੋੜਨਾ ਬੇਹੱਦ ਜ਼ਰੂਰੀ ਹੈ। ਫਿਰ ਹੀ ਅਸੀਂ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਨੂੰ ਟੱਕਰ ਦੇ ਸਕਾਂਗੇ।
Joginder singh Ugrahan
ਹੋਰ ਪੜ੍ਹੋ: ਪੇਗਾਸਸ ਜਾਸੂਸੀ ਮਾਮਲੇ ’ਤੇ ਸਿਰਫ PM ਹੀ ਜਵਾਬ ਦੇ ਸਕਦੇ ਹਨ ਪਰ ਉਹ ਚੁੱਪ ਕਿਉਂ ਹਨ?- ਪੀ ਚਿਦੰਬਰਮ
ਜੋਗਿੰਦਰ ਸਿੰਘ ਨੇ ਕਿਹਾ ਕਿ ਕਾਲੇ ਕਾਨੂੰਨ ਖਿਲਾਫ਼ ਲੜਾਈ ਪਹਿਲੀ ਅਜਿਹੀ ਲੜਾਈ ਹੈ, ਜਿਸ ਨੇ ਕਾਰਪੋਰੇਟ ਘਰਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਕੇਂਦਰੀ ਕੈਬਨਿਟ ਵਿਚ ਵਿਸਥਾਰ ਬਾਰੇ ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਦਾ ਕਹਿਣਾ ਹੈ ਕਿ ਉਹਨਾਂ ਨੇ 43 ਨਵੇਂ ਵਜ਼ੀਰਾਂ ਵਜੋਂ ਛੋਟੀਆਂ ਜਾਤੀਆਂ ਦੇ ਮੰਤਰੀਆਂ ਨੂੰ ਚੁਣਿਆ ਹੈ।
Joginder singh ugrahn
ਹੋਰ ਪੜ੍ਹੋ: ਵਿਰੋਧੀ ਧਿਰਾਂ ਦੇ ਰਵੱਈਏ ਤੋਂ ਸਾਫ਼ ਹੈ, ਨਾ ਉਹ ਚਰਚਾ ਚਾਹੁੰਦੀਆਂ ਨੇ ਤੇ ਨਾ ਕਿਸਾਨਾਂ ਦਾ ਭਲਾ- ਤੋਮਰ
ਕਿਸਾਨ ਆਗੂ ਨੇ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਿਹੜਾ ਵਿਅਕਤੀ ਮੰਤਰੀ ਬਣ ਗਿਆ, ਉਸ ਦੀ ਜਾਤ ਕੋਈ ਮਾਇਨੇ ਨਹੀਂ ਰੱਖਦੀ। ਉਹਨਾਂ ਨੇ ਕਿਸਾਨਾਂ ਨੂੰ ਗੁੰਮਰਾਹ ਨਾ ਹੋਣ ਲਈ ਕਿਹਾ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਲਗਾਤਾਰ ਮੰਗ ਕਰ ਰਹੇ ਹਾਂ ਕਿ ਸਰਕਾਰ ਵੱਲੋਂ ਬੇਜ਼ਮੀਨੇ ਮਜ਼ਦੂਰਾਂ ਨੂੰ 5-10 ਮਰਲਿਆਂ ਦੇ ਪਲਾਟ ਦਿੱਤੇ ਜਾਣ। ਉਹਨਾਂ ਕਿਹਾ ਸਰਕਾਰ ਵਾਰ-ਵਾਰ ਵਾਅਦੇ ਕਰਕੇ ਮੁਕਰ ਰਹੀ ਹੈ।