ਭਾਜਪਾ ਨੂੰ  ਲੱਗਾ ਵੱਡਾ ਝਟਕਾ, ਸੀਨੀਅਰ ਆਗੂ ਅਕਾਲੀ ਦਲ 'ਚ ਹੋਏ ਸ਼ਾਮਲ
Published : Aug 10, 2021, 7:32 am IST
Updated : Aug 10, 2021, 7:32 am IST
SHARE ARTICLE
image
image

ਭਾਜਪਾ ਨੂੰ  ਲੱਗਾ ਵੱਡਾ ਝਟਕਾ, ਸੀਨੀਅਰ ਆਗੂ ਅਕਾਲੀ ਦਲ 'ਚ ਹੋਏ ਸ਼ਾਮਲ

ਫ਼ਾਜ਼ਿਲਕਾ, 9 ਅਗੱਸਤ (ਅਨੇਜਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2022 'ਚ ਸੂਬੇ 'ਚ ਅਕਾਲੀ ਦਲ ਅਤੇ ਬਸਪਾ ਗਠਜੋੜ ਸਰਕਾਰ ਬਣਨ 'ਤੇ ਗ਼ਰੀਬੀ ਰੇਖਾ ਤੋਂ ਹੇਠਲੀਆਂ ਘਰ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੂੰ  ਮਾਤਾ ਖੀਵੀ ਜੀ ਰਸੋਈ ਸੇਵਾ ਸਕੀਮ ਸ਼ੁਰੂ ਕਰਨ ਗਠਜੋੜ ਵਚਨਬੱਧ ਹੈ | ਅਕਾਲੀ ਦਲ ਦੇ ਪ੍ਰਧਾਨ ਇਥੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਮੌਕੇ ਮੀਟਿੰਗ ਨੂੰ  ਸੰਬੋਧਨ ਕਰ ਰਹੇ ਸਨ | ਭਾਜਪਾ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਕੋਆਰਡੀਨੇਟਰ ਲਖਬੀਰ ਸਿੰਘ, ਸਾਬਕਾ ਕੌਂਸਲਰ ਬਲਬੀਰ ਸਿੰਘ ਅਤੇ ਸ਼ਸ਼ੀ ਸੋਲੰਕੀ, ਲਾਧੂਕਾ ਮੰਡੀ ਦੇ ਸਾਬਕਾ ਬਲਾਕ ਪ੍ਰਧਾਨ ਲੇਖ ਰਾਜ ਅਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਅੱਜ ਸਰਦਾਰ ਬਾਦਲ ਦੀ ਹਾਜ਼ਰੀ 'ਚ ਅਕਾਲੀ ਦਲ 'ਚ ਸ਼ਾਮਲ ਹੋਏ | ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮਜ਼ੋਰ ਵਰਗਾਂ ਦੀ ਆਰਥਕ ਹਾਲਾਤ ਸੁਧਾਰਨ ਵਾਸਤੇ ਦਿ੍ੜ੍ਹ ਸੰਕਲਪ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਗਨ ਸਕੀਮ, ਆਟਾ ਦਾਲ ਸਕੀਮ ਅਤੇ ਬੁਢਾਪਾ ਪੈਨਸ਼ਨ ਵਰਗੀਆਂ ਵਿਲੱਖਣ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਨਵੀਂ ਸਕੀਮ ਜਿਸ ਤਹਿਤ ਨੀਲਾ ਕਾਰਡ ਧਾਰਕ ਪ੍ਰਵਾਰਾਂ ਦੀ ਅਗਵਾਈ ਕਰਨ ਵਾਲੀਆਂ ਸਾਰੀਆਂ ਮਹਿਲਾਵਾਂ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੀਆਂ ਜਾਣਗੀਆਂ, ਸਮਾਜ ਦੇ ਕਮਜ਼ੋਰ ਵਰਗਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ | ਸ. ਬਾਦਲ ਨੇ ਦਸਿਆ ਕਿ ਪਹਿਲਾਂ ਐਸ.ਸੀ ਅਤੇ ਬੀ.ਸੀ ਪ੍ਰਵਾਰਾਂ ਨੂੰ  ਪਹਿਲਾਂ 200 ਯੂਨਿਟ ਬਿਜਲੀ ਮੁਫ਼ਤ ਦਿਤੀ ਜਾ ਰਹੀ ਸੀ ਜਦਕਿ ਹੁਣ ਇਹ ਸਹੂਲਤ ਸਾਰੇ ਘਰੇਲੂ ਖਪਤਕਾਰਾਂ ਨੂੰ  ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਤਹਿਤ ਮੁਫ਼ਤ ਮਿਲਣ ਵਾਲੀਆਂ ਯੁਨਿਟਾਂ ਦੀ ਗਿਣਤੀ ਵੀ 400 ਕਰ ਦਿਤੀ ਗਈ ਹੈ | ਉਨ੍ਹਾਂ ਕਿਹਾ ਕਿ ਵੱਡੇ ਵੱਡੇ ਬਿਜਲੀ ਬਿੱਲਾਂ ਕਾਰਨ ਘਰ ਚਲਾਉਣ 'ਚ ਦਰਪੇਸ਼ ਮੁਸ਼ਕਲਾਂ ਤੋਂ ਅਸੀਂ ਜਾਣੂ ਹਾਂ ਅਤੇ ਇਸ ਕੰਮ 'ਚ ਮਦਦ ਕਰਨ ਦਾ ਸਾਡਾ ਇਹੋ ਤਰੀਕਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਅਕਾਲੀ ਦਲ ਅਤੇ ਬਸਪਾ ਗਠਜੋੜ ਸਰਕਾਰ ਬਣਨ 'ਤੇ ਅਸੀਂ ਇਹ ਸਕੀਮ ਲਾਗੂ ਕਰਨ ਵਾਸਤੇ ਦਿ੍ੜ੍ਹ ਸੰਕਲਪ ਹਾਂ |
ਉਨ੍ਹਾਂ ਕਿਹਾ ਕਿ ਇਸ ਨਾਲ ਹੀ ਮਹਿਲਾਵਾਂ ਦੀ ਬੇਹਤਰੀ ਵਾਸਤੇ ਅਕਾਲੀ ਦਲ ਅਤੇ ਬਸਪਾ ਗਠਜੋੜ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਸਰਕਾਰੀ ਨੌਕਰੀਆਂ 'ਚ ਮਹਿਲਾਵਾਂ ਨੁੰ 50 ਫ਼ੀ ਸਦੀ ਰਾਖਵਾਂਕਰਨ ਦਿਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਮਹਿਲਾਵਾਂ ਨੂੰ  ਸਸ਼ਕਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸੇ ਤਰੀਕੇ ਹਰ ਪ੍ਰਵਾਰ ਲਈ 10 ਲੱਖ ਰੁਪਏ ਦੀ ਸਾਲਾਨਾ ਸਿਹਤ ਬੀਮਾ ਸਕੀਮ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਇਲਾਜ, ਦਵਾਈਆਂ, ਟੈਸਟਾਂ, ਅਪਰੇਸ਼ਨਾਂ ਅਤੇ ਮੈਡੀਕਲ ਸਾਜ਼ੋ ਸਮਾਨ ਦਾ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਨਾ 'ਚ ਖ਼ਰਚਾ ਸਰਕਾਰ ਦੇਵੇਗੀ |

ਫਾਜ਼ਿਲਕਾ ਫੋਟੋ : 06 ਅਤੇ 07
ਫੋਟੋ ਕੈਪਸ਼ਨ: ਫ਼ਾਜ਼ਿਲਕਾ 'ਚ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਾਜ਼ਰ ਵੱਡੀ ਗਿਣਤੀ 'ਚ ਲੋਕ |

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement