ਆਸ਼ੂ ਦੇ ਹੁਕਮਾਂ ‘ਤੇ ਜੰਡਿਆਲਾ ਗੁਰੂ ਸਟਾਕ ਮਾਮਲੇ ਵਿਚ ਦੋ ਹੋਰ ਅਧਿਕਾਰੀ ਮੁਅਤਲ
Published : Aug 10, 2021, 7:03 pm IST
Updated : Aug 10, 2021, 7:03 pm IST
SHARE ARTICLE
Bharat Bhushan Ashu
Bharat Bhushan Ashu

ਆਗਾਮੀ ਪੈਡੀ ਸੀਜ਼ਨ ਤੋਂ ਪਹਿਲਾਂ ਸਾਰੀਆਂ ਪੜਤਾਲਾਂ ਨੂੰ ਆਨਲਾਈਨ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅੱਜ ਜਾਰੀ ਕੀਤੇ ਗਏ ਹੁਕਮਾਂ ‘ਤੇ ਜੰਡਿਆਲਾ ਗੁਰੂ ਸਟਾਕ ਮਾਮਲੇ ਵਿੱਚ ਦੋ ਹੋਰ ਅਧਿਕਾਰੀਆਂ ਨੂੰ ਮੁਅਤਲ ਕਰ ਦਿੱਤਾ ਗਿਆ। ਅੱਜ ਮੁਅਤਲ ਕੀਤੇ ਅਧਿਕਾਰੀਆਂ ਵਿੱਚ ਚੈਰੀ ਭਾਟੀਆ, ਸਹਾਇਕ ਖੁਰਾਕ ਸਪਲਾਈ ਅਫ਼ਸਰ ਅਤੇ ਰਾਜਿੰਦਰ ਬੈਂਸ, ਨਿਰੀਖਕ ਸ਼ਾਮਲ ਹਨ। ਇਹਨਾਂ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਵੀ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਆਦੇਸ਼ਾਂ ‘ਤੇ ਜੰਡਿਆਲਾ ਗੁਰੂ ਸਟਾਕ ਘਾਟ ਮਾਮਲੇ ਵਿਚ ਪਹਿਲਾਂ ਵੀ ਦੋ ਅਧਿਕਾਰੀ ਮੁਅਤਲ ਕੀਤੇ ਜਾ ਚੁੱਕੇ ਹਨ। 

ਆਸ਼ੂ ਵੱਲੋਂ ਅੱਜ ਜਾਰੀ ਹੁਕਮਾਂ ਅਨੁਸਾਰ ਮੌਜੂਦਾ ਡਿਪਟੀ ਡਾਇਰੈਕਟਰ ਫੀਲਡ ਜਲੰਧਰ ਡਿਵੀਜ਼ਨ, ਫ਼ਸਲੀ ਸਾਲ 2018-19 ਤੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਰਹੇ ਸਾਰੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਜਿਨ੍ਹਾਂ ਵਿੱਚ ਸਤਵੀਰ ਸਿੰਘ ਮਾਵੀ, ਰਜਨੀਸ਼ ਕੁਮਾਰੀ, ਮੰਗਲ ਦਾਸ, ਲਖਵਿੰਦਰ ਸਿੰਘ, ਜਸਜੀਤ ਕੌਰ ਅਤੇ ਰਾਜ ਰਿਸ਼ੀ ਮਹਿਰਾ ਸ਼ਾਮਲ ਹਨ, ਹਿੰਮਾਸ਼ੂ ਕੱਕੜ, ਖੁਰਾਕ ਤੇ ਸਪਲਾਈ ਅਫ਼ਸਰ ਅਤੇ ਨਿਰੀਖਕ ਨਿਸ਼ਾਨ ਸਿੰਘ ਅਤੇ ਰਣਧੀਰ ਸਿੰਘ ਵਿਰੁੱਧ ਵੀ ਚਾਰਜਸ਼ੀਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। 

Bharat Bhushan Ashu Bharat Bhushan Ashu

ਖੁਰਾਕ ਮੰਤਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਗੋਦਾਮਾਂ ਅਤੇ ਪਲਿੰਥਾਂ ਦੀ ਫਿਜੀਕਲ ਵੈਰੀਫਿਕੇਸ਼ਨ (ਪੀ.ਵੀ.) ਕਰਨ ਲਈ ਆਨਲਾਈਨ ਵਿਧੀ ਆਗਾਮੀ ਪੈਡੀ ਸੀਜ਼ਨ ਤੋਂ ਪਹਿਲਾਂ ਸਥਾਪਤ ਕੀਤੀ ਜਾਵੇ ਅਤੇ ਸਾਰੀਆਂ ਪੜਤਾਲਾਂ ਆਨਲਾਈਨ ਵਿਧੀ ਰਾਹੀਂ ਹੀ ਕੀਤੀਆਂ ਜਾਣ। ਉਹਨਾਂ ਵਿਭਾਗ ਦੇ ਹਰ ਪੱਧਰ ਦੇ ਅਧਿਕਾਰੀਆਂ ਵੱਲੋਂ ਆਨਲਾਈਨ ਪੀ.ਵੀ. ਕਰਨ ਸਬੰਧੀ ਡਿਊਟੀਆਂ ਵੀ ਨਿਸ਼ਚਿਤ ਕਰ ਦਿੱਤੀਆਂ ਹਨ ਅਤੇ ਇਹ ਵੀ ਆਦੇਸ਼ ਦਿੱਤੇ ਕਿ ਜਿਹੜਾ ਅਧਿਕਾਰੀ ਸਮੇਂ ਸਿਰ ਪੀ.ਵੀ. ਨਹੀਂ ਕਰੇਗਾ, ਉਸ ਵਿਰੁੱਧ ਅਨੁਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਆਸ਼ੂ ਨੇ ਵਿਭਾਗ ਵੱਲੋਂ ਲਗਾਈ ਗਈ ਜਾਂਚ ਟੀਮ ਨੂੰ ਆਦੇਸ਼ ਦਿੱਤੇ ਕਿ ਉਹ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ ਤਾਂ ਜੋ ਸਾਰੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਹਨਾਂ ਕਿਹਾ ਕਿ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement