‘ਆਪ’ ਨੇ ਪੰਜਾਬ ਦੇ ਮੁੱਦੇ ਸੰਸਦ ’ਚ ਨਾ ਉਠਾਉਣ ’ਤੇ ਵਿਰੋਧੀ ਧਿਰ ਦੇ ਮੈਂਬਰਾਂ ਉਤੇ ਚੁਕੇ ਸਵਾਲ
Published : Aug 10, 2022, 7:07 am IST
Updated : Aug 10, 2022, 7:07 am IST
SHARE ARTICLE
image
image

‘ਆਪ’ ਨੇ ਪੰਜਾਬ ਦੇ ਮੁੱਦੇ ਸੰਸਦ ’ਚ ਨਾ ਉਠਾਉਣ ’ਤੇ ਵਿਰੋਧੀ ਧਿਰ ਦੇ ਮੈਂਬਰਾਂ ਉਤੇ ਚੁਕੇ ਸਵਾਲ


ਚੰਡੀਗੜ੍ਹ, 9 ਅਗੱਸਤ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾਵਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦਾ ਅਸਲ ਪੰਜਾਬੀ ਵਿਰੋਧੀ ਪੱਖ ਇਕ ਵਾਰ ਫਿਰ ਬੇਨਕਾਬ ਹੋ ਗਿਆ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਿਸੇ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਨੇ ਇਸ ਮਾਨਸੂਨ ਸੈਸ਼ਨ ਵਿਚ ਪੰਜਾਬ ਦੇ ਇਕ ਵੀ ਮੁੱਦੇ ’ਤੇ ਗੱਲ ਨਹੀਂ ਕੀਤੀ।
ਅੱਜ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਤੋਂ ‘ਆਪ’ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਪੰਜਾਬ ਪੱਖੀ ਅਣਗਿਣਤ ਮੁੱਦੇ ਜ਼ੋਰਦਾਰ ਢੰਗ ਨਾਲ ਸਦਨ ’ਚ ਉਠਾਏ ਜਦਕਿ ਵਿਰੋਧੀ ਧਿਰ ਦੇ ਆਗੂਆਂ ਨੇ ਸੈਸ਼ਨ ਵਿਚ ਸ਼ਾਮਲ ਹੋਣ ਦੀ ਖੇਚਲ ਵੀ ਨਹੀਂ ਕੀਤੀ। ਇਸ ਕਾਨਫ਼ਰੰਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਇਕਬਾਲ ਸਿੰਘ ਵੀ ਮੌਜੂਦ ਰਹੇ। ਕੰਗ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਹਾਜ਼ਰੀ ਸਿਰਫ਼ 15 ਫ਼ੀ ਸਦੀ ਸੀ। ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਭਾਜਪਾ ਦੇ ਸੰਨੀ ਦਿਉਲ ਨੇ ਵੀ ਪੰਜਾਬ ਨਾਲ ਸਬੰਧਤ ਕੋਈ ਵੀ ਮੁੱਦਾ ਸੰਸਦ ਵਿਚ ਨਹੀਂ ਉਠਾਇਆ ਅਤੇ ਅਪਣੇ ਨਿਜੀ ਹਿਤਾਂ ਲਈ ਚੁੱਪ ਰਹੇ। ਸੰਸਦ ਵਿਚ ਉਨ੍ਹਾਂ ਦੀ ਘੱਟ ਹਾਜ਼ਰੀ ਵੀ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਗ਼ੈਰ-ਸੰਜੀਦਗੀ ਨੂੰ ਦਰਸਾਉਂਦੀ ਹੈ।
ਕੰਗ ਨੇ ਕਿਹਾ ਕਿ ਦੂਜੇ ਪਾਸੇ ‘ਆਪ’ ਦੇ ਸੰਸਦ ਮੈਂਬਰਾਂ ਨੇ ਕੇਂਦਰ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ ’ਤੇ ਜੀ ਐਸ ਟੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਰਗੇ ਫ਼ੈਸਲਿਆਂ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਹੈ। ਇਸੇ ਤਰ੍ਹਾਂ ‘ਆਪ’ ਦੇ ਸੰਸਦ ਮੈਂਬਰਾਂ ਜਿਨ੍ਹਾਂ ਵਿਚ ਰਾਘਵ ਚੱਢਾ, ਅਸ਼ੋਕ ਮਿੱਤਲ, ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਦੇਸ਼ ਵਿਚ ਤੇਲ ਦੀਆਂ ਵਧ ਰਹੀਆਂ ਕੀਮਤਾਂ, ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਹਰਿਮੰਦਰ ਸਾਹਿਬ ਨੇੜੇ ਸਰਾਵਾਂ ’ਤੇ ਲੱਗੇ ਜੀਐਸਟੀ, ਕਿਸਾਨ ਵਿਰੋਧੀ ਨੀਤੀਆਂ ਸਮੇਤ ਹੋਰ ਜ਼ਰੂਰੀ ਮੁੱਦੇ ਦੇਸ਼ ਦੀ ਸੰਸਦ ’ਚ ਉਠਾਏ।

ਡੱਬੀ

ਸੰਸਦ ’ਚ ਹਾਜ਼ਰੀ ਅਤੇ ਪੁਛੇ ਗਏ ਸਵਾਲ
ਅਸ਼ੋਕ ਮਿੱਤਲ: 39 ਸਵਾਲ, 86 ਫ਼ੀ ਸਦੀ ਹਾਜ਼ਰੀ
ਰਾਘਵ ਚੱਢਾ : 38 ਸਵਾਲ, 93 ਫ਼ੀ ਸਦੀ ਹਾਜ਼ਰੀ ਅਤੇ 2 ਪ੍ਰਾਈਵੇਟ ਮੈਂਬਰ ਬਿਲ
ਸੰਤ ਬਲਬੀਰ ਸਿੰਘ ਸੀਚੇਵਾਲ : 93 ਫ਼ੀ ਸਦੀ ਹਾਜ਼ਰੀ ਅਤੇ ਦੋ ਬਹਿਸਾਂ ਵਿੱਚ ਹਿੱਸਾ ਲਿਆ
ਸੰਜੀਵ ਅਰੋੜਾ : 93 ਫ਼ੀ ਸਦੀ ਹਾਜ਼ਰੀ, 20 ਸਵਾਲ
ਵਿਕਰਮਜੀਤ ਸਿੰਘ ਸਾਹਣੀ : 93 ਫ਼ੀ ਸਦੀ ਹਾਜ਼ਰੀ ਅਤੇ 4 ਸਵਾਲ
ਸੁਖਬੀਰ ਸਿੰਘ ਬਾਦਲ : 15 ਫ਼ੀ ਸਦੀ ਹਾਜ਼ਰੀ ਅਤੇ 0 ਸਵਾਲ
ਸਿਮਰਨਜੀਤ ਸਿੰਘ ਮਾਨ : 0 ਸਵਾਲ
ਸੰਨੀ ਦਿਉਲ : 0 ਹਾਜ਼ਰੀ
ਮੁਹੰਮਦ ਸਦੀਕ: 54 ਫ਼ੀ ਸਦੀ ਹਾਜ਼ਰੀ ਪਰ 0 ਸਵਾਲ

 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement