ਡਰੱਗਜ਼ ਮਾਮਲੇ 'ਚ ਫਸੇ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
Published : Aug 10, 2022, 11:22 am IST
Updated : Aug 10, 2022, 11:22 am IST
SHARE ARTICLE
Bikram Singh Majithia
Bikram Singh Majithia

24 ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਸਨ ਸਾਬਕਾ ਅਕਾਲੀ ਮੰਤਰੀ

 

ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ਵਿੱਚ 24 ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

 

Bikram Singh MajithiaBikram Singh Majithia

 

ਹਾਈ ਕੋਰਟ ਦੇ ਡਬਲ ਬੈਂਚ ਨੇ ਅੱਜ ਇਹ ਫੈਸਲਾ ਦਿੱਤਾ ਹੈ। ਦੱਸ ਦੇਈਏ ਕਿ 29 ਜੁਲਾਈ ਨੂੰ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਮਜੀਠੀਆ ਨੇ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਦਾ ਰੁਖ ਵੀ ਕੀਤਾ ਸੀ ਪਰ ਉਥੋਂ ਉਸ ਨੂੰ ਹਾਈਕੋਰਟ ਜਾਣ ਦੇ ਹੁਕਮ ਮਿਲ ਗਏ ਸਨ।

 

Bikram Singh MajithiaBikram Singh Majithia

ਇਸ ਦੇ ਨਾਲ ਹੀ ਮਜੀਠੀਆ ਦੀ ਰੈਗੂਲਰ ਜ਼ਮਾਨਤ 'ਤੇ ਸੁਣਵਾਈ ਲਈ ਦੋ ਜੱਜ ਵੀ ਸੁਣਵਾਈ ਤੋਂ ਹਟ ਗਏ ਸਨ। ਜਸਟਿਸ ਮਸੀਹ ਨੇ ਉਨ੍ਹਾਂ ਦੀ ਜ਼ਮਾਨਤ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਇਹ ਮਾਮਲਾ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜਿਆ ਗਿਆ ਪਰ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

Bikram Singh MajithiaBikram Singh Majithia

ਜਿਸ ਤੋਂ ਬਾਅਦ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਸੀ। ਜ਼ਿਕਰਯੋਗ ਹੈ ਕਿ ਸਾਬਕਾ ਸੀਐਮ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement