ਮੁੱਖ ਮੰਤਰੀ 29 ਅਗੱਸਤ ਨੂੰ ਜਲੰਧਰ ਵਿਖੇ ਪੰਜਾਬ ਖੇਡ ਮੇਲੇ ਦੀ ਕਰਨਗੇ ਸ਼ੁਰੂਆਤ : ਮੀਤ ਹੇਅਰ
Published : Aug 10, 2022, 7:00 am IST
Updated : Aug 10, 2022, 7:00 am IST
SHARE ARTICLE
image
image

ਮੁੱਖ ਮੰਤਰੀ 29 ਅਗੱਸਤ ਨੂੰ ਜਲੰਧਰ ਵਿਖੇ ਪੰਜਾਬ ਖੇਡ ਮੇਲੇ ਦੀ ਕਰਨਗੇ ਸ਼ੁਰੂਆਤ : ਮੀਤ ਹੇਅਰ


ਅੰਡਰ 14 ਤੋਂ 50 ਸਾਲ ਤੋਂ ਵੱਧ ਵੈਟਰਨ ਸਣੇ ਖਿਡਾਰੀ ਲੈਣਗੇ ਹਿੱਸਾ
ਚੰਡੀਗੜ੍ਹ, 9 ਅਗੱਸਤ (ਵਾਲੀਆ): ਪੰਜਾਬ ਵਿਚ ਖੇਡ ਸਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ ਵਿਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗੱਸਤ ਨੂੰ ਜਲੰਧਰ ਵਿਖੇ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਕੌਮੀ ਖੇਡ ਦਿਵਸ ਮੌਕੇ ਰੰਗਾ-ਰੰਗ ਉਦਘਾਟਨੀ ਸਮਾਰੋਹ ਨਾਲ ਇਹ ਖੇਡ ਮੇਲਾ ਸ਼ੁਰੂ ਹੋਵੇਗਾ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫ਼ਰੰਸ ਦੌਰਾਨ ਦਿਤੀ।
ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ। ਖੇਡ ਮੰਤਰੀ ਕਿਹਾ ਕਿ ਸੂਬੇ ਵਿਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਰਾਸ਼ਟਰਮੰਡਲ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖੇਡ ਦਲ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਪੰਜਾਬ ਦੇ ਤਮਗ਼ਾ ਜੇਤੂ 18 ਖਿਡਾਰੀਆਂ ਲਈ ਨਕਦ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਦੇ 18 ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ।
ਚਾਂਦੀ ਦਾ ਤਮਗ਼ਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ। ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ
ਵਿਚ ਪੰਜਾਬ ਦੇ 11 ਖਿਡਾਰੀ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਕਿ੍ਰਸਨ ਪਾਠਕ, ਜਰਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਸਨ। ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਮਹਿਲਾ ਕਿ੍ਰਕਟ ਟੀਮ ਵਿਚ ਕਪਤਾਨ ਹਰਮਨਪ੍ਰੀਤ ਕੌਰ ਤੇ ਤਾਨੀਆ ਭਾਟੀਆ ਪੰਜਾਬ ਤੋਂ ਸਨ। ਮਹਿਲਾ ਹਾਕੀ ਵਿੱਚ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ।
ਵੇਟਲਿਫ਼ਟਿੰਗ ਵਿਚ ਪੰਜਾਬ ਦੇ ਵਿਕਾਸ ਠਾਕੁਰ ਨੇ ਚਾਂਦੀ ਅਤੇ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਇਸ ਖੇਡ ਮਹਾਂਕੁੰਭ ਵਿੱਚ ਗਰੇਡਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤਕ 4 ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਇਹ ਖੇਡ ਮੇਲਾ ਦੋ ਮਹੀਨੇ ਤਕ ਚਲੇਗਾ। ਇਸ ਸਬੰਧੀ ਹਿੱਸਾ ਲੈਣ ਦੇ ਇਛੁੱਕ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਿਹੜੀ 11 ਅਗੱਸਤ ਤੋਂ 25 ਅਗੱਸਤ ਤਕ ਚਲੇਗੀ। ਖੇਡ ਮੇਲੇ ਵਿਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫ਼ੀਕੇਟ ਮਿਲਣਗੇ। ਕੁਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ।

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement