ਝੂੰਦਾਂ ਕਮੇਟੀ ਰੀਪੋਰਟ ਲਾਗੂ ਕਰਨ ਲਈ ਸੀਨੀਅਰ ਲੀਡਰਾਂ ਦੀ ਮੰਗ ਸ਼ਲਾਘਾਯੋਗ ਕਦਮ : ਢੀਂਡਸਾ
Published : Aug 10, 2022, 7:03 am IST
Updated : Aug 10, 2022, 7:03 am IST
SHARE ARTICLE
image
image

ਝੂੰਦਾਂ ਕਮੇਟੀ ਰੀਪੋਰਟ ਲਾਗੂ ਕਰਨ ਲਈ ਸੀਨੀਅਰ ਲੀਡਰਾਂ ਦੀ ਮੰਗ ਸ਼ਲਾਘਾਯੋਗ ਕਦਮ : ਢੀਂਡਸਾ

 


ਚੰਡੀਗੜ੍ਹ, 9 ਅਗੱਸਤ (ਸੁਰਜੀਤ ਸਿੰਘ ਸੱਤੀ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਕੰਮਲ ਤੌਰ ’ਤੇ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਅਕਾਲੀ ਲੀਡਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਮੁਤਾਬਕ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਨਮੋਸ਼ੀਜਨਕ ਹਾਰ ਲਈ ਸਿੱਧੇ ਤੌਰ ’ਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸੇ ਕਾਰਨ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਨੂੰ ਵੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀਆਂ ਬਾਗ਼ੀ ਸੁਰਾਂ ਉਠ ਰਹੀਆਂ ਹਨ।
ਇਥੇ ਜਾਰੀ ਇਕ ਬਿਆਨ ਵਿਚ ਸ: ਢੀਂਡਸਾ ਨੇ ਕਿਹਾ ਕਿ ਕੁੱਝ ਸੀਨੀਅਰ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਕੇ ਹਿੰਮਤ ਭਰਿਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਤਾਨਾਸ਼ਾਹੀ ਨੀਤੀਆਂ, ਪੰਥਕ ਸਿਧਾਂਤਾਂ ਦੇ ਉਲਟ ਕੀਤੇ ਫ਼ੈਸਲਿਆਂ ਕਾਰਨ ਹੀ ਅੱਜ ਸੁਖਬੀਰ ਬਾਦਲ ਵਿਰੁਧ ਬਾਗ਼ੀ ਸੁਰ ਨਜ਼ਰ ਆ ਰਹੇ ਹਨ। ਸ: ਢੀਂਡਸਾ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੁਖਬੀਰ ਸਿੰਘ ਬਾਦਲ ਕੋਲ ਅਪਣੇ ਆਪ ਹੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਬੁਲੰਦ ਦੀ ਕੀਤੀ ਗਈ ਆਵਾਜ਼ ਵੱਡੀ ਪਹਿਲਕਦਮੀ ਹੈ ਪਰ ਇਸ ਦੇ ਬਾਵਜੂਦ ਵੀ ਸੁਖਬੀਰ ਸਿੰਘ ਬਾਦਲ ਦੀ ਹੈਂਕੜਬਾਜ਼ੀ ਬਰਕਰਾਰ ਹੈ। ਇਸ ਗੱਲ ਦਾ ਇਥੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਨੇ ਸਾਰੇ ਅਖ਼ਤਿਆਰ ਅਸਿੱਧੇ ਤੌਰ ’ਤੇ ਅਪਣੇ ਕੋਲ ਰੱਖੇ ਹੋਏ ਹਨ। ਢੀਂਡਸਾ ਨੇ ਕਿਹਾ ਕਿ ਅੱਜ ਸ: ਸੁਖਦੇਵ ਸਿੰਘ ਢੀਂਡਸਾ ਵਲੋਂ ਕਹੀ ਗਈਆਂ ਸਾਰੀਆਂ ਗੱਲਾਂ ਸਹੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸ: ਸੁਖਦੇਵ ਸਿੰਘ ਢੀਂਡਸਾ ਦੇ ਕਹੇ ਮੁਤਾਬਕ ਫ਼ੈਸਲੇ ਪਹਿਲਾਂ ਲਏ ਹੁੰਦੇ ਤਾਂ ਅੱਜ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ।

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement