ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਜ਼ਾ ਪੂਰੀ ਕਰ ਚੁਕੇ ਸਿੱਖ ਬੰਦੀਆਂ ਦੀ ਹੋਵੇ ਰਿਹਾਈ : ਕੈਪਟਨ
Published : Aug 10, 2022, 7:04 am IST
Updated : Aug 10, 2022, 7:04 am IST
SHARE ARTICLE
image
image

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਜ਼ਾ ਪੂਰੀ ਕਰ ਚੁਕੇ ਸਿੱਖ ਬੰਦੀਆਂ ਦੀ ਹੋਵੇ ਰਿਹਾਈ : ਕੈਪਟਨ

 

ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ, ਕਿਹਾ, ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਰਿਹਾਅ ਹੋ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ?

ਚੰਡੀਗੜ੍ਹ, 9 ਅਗੱਸਤ (ਭੁੱਲਰ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ’ਤੇ ਵਿਚਾਰ ਕਰਨ ਜੋ ਅਪਣੀ ਸਜ਼ਾ ਪੂਰੀ ਕਰ ਚੁਕੇ ਹਨ ਪਰ ਅਜੇ ਵੀ ਜੇਲਾਂ ਵਿਚ ਬੰਦ ਹਨ।
ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਅਪੀਲ ਵਿਚ ਕਿਹਾ, ‘‘ਅਸੀਂ ਅਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋਕਿ ਉਨ੍ਹਾਂ ਦਾ ਹੱਕ ਵੀ ਹੈ।’’ ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇਥੋਂ ਤਕ ਕਿ ਖ਼ੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ’ਤੇ ਸੁਝਾਅ ਦਿਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਅਪਣੀਆਂ ਸਜ਼ਾਵਾਂ ਪੂਰੀਆਂ ਕਰ ਚੁਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। “ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ ’ਤੇ ਵੀ ਹੱਕਦਾਰ ਹਨ, ਉਨ੍ਹਾਂ ਨੇ ਇਹ ਟਿਪਣੀ ਕੀਤੀ।
ਸਾਬਕਾ ਮੁੱਖ ਮੰਤਰੀ ਨੇ ਕਿਹਾ, ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹਨਾ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ ਦੀ ਸਜ਼ਾ ਪੂਰੀ ਕਰ ਚੁਕੇ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ ਕਿ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਆਜ਼ਾਦੀ ਦਿਤੀ ਜਾਵੇ।”

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement