ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟਨਾਸ਼ਕ ਦਵਾਈਆਂ ਸੂਬੇ ਵਿਚ ਨਹੀਂ ਵਿਕਣ ਦਿਤੀਆਂ ਜਾਣਗੀਆਂ : ਧਾਲੀਵਾਲ
Published : Aug 10, 2022, 11:55 pm IST
Updated : Aug 10, 2022, 11:55 pm IST
SHARE ARTICLE
image
image

ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟਨਾਸ਼ਕ ਦਵਾਈਆਂ ਸੂਬੇ ਵਿਚ ਨਹੀਂ ਵਿਕਣ ਦਿਤੀਆਂ ਜਾਣਗੀਆਂ : ਧਾਲੀਵਾਲ

ਚੰਡੀਗੜ੍ਹ, 10 ਅਗੱਸਤ (ਝਾਮਪੁਰ) : ਭਗਵੰਤ ਮਾਨ ਸਰਕਾਰ ਵਲੋਂ ਫ਼ਸਲਾਂ ਅਤੇ ਨਸਲਾਂ ਨੂੰ  ਬਚਉਣ ਲਈ ਅਹਿਮ ਫੈਸਲਾ ਲੈਂਦਿਆਂ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟ ਨਾਸ਼ਕ ਸੂਬੇ ਵਿਚ ਨਾ ਵਿਕਣ ਦੇਣ ਸਬੰਧੀ ਸਖ਼ਤ ਫ਼ੈਸਲਾ ਲਿਆ ਹੈ | ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਟਨਾਸ਼ਕ ਕੰਪਨੀਆਂ ਦੇ ਨੁਮਾਇੰਦਿਆਂ ਦੇ ਇਕ ਵਫ਼ਦ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਫ਼ ਤੌਰ 'ਤੇ ਕਹਿ ਦਿਤਾ ਕਿ ਕਿਸੇ ਨੂੰ  ਵੀ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨਾਲ ਖਿਲਵਾੜ ਨਹੀਂ ਕਰਨ ਦਿਤਾ ਜਾਵੇਗਾ | 
ਖੇਤੀਬਾੜੀ ਮੰਤਰੀ ਨੇ ਦਸਿਆ ਕਿ ਉਨ੍ਹਾਂ ਪਹਿਲਾਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ  ਨਿਰਦੇਸ਼ ਜਾਰੀ ਕਰ ਦਿਤੇ ਹਨ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਕੀਟ ਨਾਸ਼ਕ ਵੇਚਣ ਦੀ ਹੀ ਪ੍ਰਵਾਨਗੀ ਦਿਤੀ ਜਾਵੇ | ਉਨ੍ਹਾਂ ਨਾਲ ਹੀ ਚਿਤਾਵਨੀ ਜਾਰੀ ਕੀਤੀ ਕਿ ਤੈਅ ਮਾਪਦੰਡਾਂ ਉਲੰਘਣਾ ਕਰਨ ਵਾਲਿਆਂ ਵਿਰੁਧ ਭਗਵੰਤ ਮਾਨ ਸਰਕਾਰ ਵਲੋਂ ਸਖ਼ਤੀ ਵਰਤੀ ਜਾਵੇਗੀ |
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਢਿੱਲ ਮੱਠ ਵਾਲੇ ਰਵੱਈਏ ਕਾਰਨ ਸੂਬੇ ਵਿਚ ਜ਼ਹਿਰੀਲੇ ਕੀਟ ਨਾਸ਼ਕ ਅਤੇ ਦਵਾਈਆਂ ਵਿਕਦੀਆਂ ਰਹੀਆਂ, ਜਿਸ ਕਾਰਨ ਸੂਬੇ ਦੀ ਫ਼ਸਲਾਂ, ਮਿੱਟੀ, ਪੌਣ ਪਾਣੀ ਅਤੇ ਲੋਕਾਂ ਦੀ ਸਿਹਤ 'ਤੇ ਬਹੁਤ ਮਾੜੇ ਅਸਰ ਪਏ ਹਨ | ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਸਾਡੀ ਮਿੱਟੀ ਅਤੇ ਪਾਣੀ ਪਲੀਤ ਹੋ ਗਿਆ ਹੈ ਅਤੇ ਲੋਕਾਂ ਨੂੰ  ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨੇ ਜਕੜ ਲਿਆ ਹੈ |ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਜਿਹਾ ਨਹੀਂ ਹੋਣ ਦਿਤਾ ਜਾਵੇਗਾ |
ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਨਕਲੀ ਕੀਟਨਾਸ਼ਕ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ  ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਜ਼ਾਰ ਵਿਚ ਅਜਿਹਾ ਕਰਦਾ ਕੋਈ ਪਾਇਆ ਗਿਆ ਤਾਂ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ  ਵੀ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਉਹ ਨਕਲੀ ਦਵਾਈਆਂ ਅਤੇ ਕੀਟਨਾਸ਼ਕ ਵੇਚਣ ਵਾਲਿਆਂ ਵਿਰੁਧ ਪੂਰੀ ਚੌਕਸੀ ਵਰਤਣ ਅਤੇ ਸਖ਼ਤ ਕਾਰਵਾਈ ਕਰਨ |

SHARE ARTICLE

ਏਜੰਸੀ

Advertisement

Bibi Bhathal ਨੇ ਰਗੜੇ Simranjit Singh Mann ਅਤੇ Dalvir Goldy, ਇਕ ਨੂੰ ਮਾਰਿਆ ਮਿਹਣਾ,ਦੂਜੇ ਨੂੰ ਦਿੱਤੀ ਨਸੀਹਤ!

09 May 2024 9:03 AM

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM
Advertisement