ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਪੱਲੇਦਾਰ ਮਜਦੂਰਾਂ ਨੂੰ ਉਨਾਂ ਦਾ ਬਣਦਾ ਹੱਕ ਮਿਲੇ - ਹਰਪਾਲ ਚੀਮਾ
Published : Aug 10, 2022, 9:16 pm IST
Updated : Aug 10, 2022, 9:16 pm IST
SHARE ARTICLE
Harpal Cheema
Harpal Cheema

ਵਿੱਤ  ਮੰਤਰੀ ਅਤੇ  ਖੁਰਾਕ  ਤੇ  ਸਿਵਲ ਸਪਲਾਈ  ਮੰਤਰੀ ਵੱਲੋਂ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਨਾਲ ਮੀਟਿੰਗ

ਯੂਨੀਅਨਾਂ ਦੇ ਮੰਗਾਂ ਦੇ ਹੱਲ ਲਈ ਕੇਂਦਰ ਨਾਲ ਗੱਲਬਾਤ ਸਮੇਤ ਹਰ ਸੰਭਵ ਯਤਨ ਕਰਨ ਦਾ ਦਿੱਤਾ ਭਰੋਸਾ

ਚੰਡੀਗੜ -  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੱਲੇਦਾਰ ਮਜਦੂਰਾਂ ਨੂੰ ਯਕੀਨ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨਾਂ ਨੂੰ ਬਣਦਾ ਹੱਕ ਦਿਵਾਉਣ ਅਤੇ ਉਨਾਂ ਨਾਲ ਹੁੰਦੇ ਕਿਸੇ ਵੀ ਕਿਸਮ ਦੇ ਧੱਕੇ ਨੂੰ ਰੋਕਣ ਲਈ ਵਚਨਬੱਧ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪੱਲੇਦਾਰ ਯੂਨੀਅਨਾਂ ਨਾਲ ਹੋਈ ਉਚ ਪੱਧਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਅਤੇ ਪੱਲੇਦਾਰ ਮਜਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।

Punjab Govt will ensure that wage laborers get their due - Harpal CheemaPunjab Govt will ensure that wage laborers get their due - Harpal Cheema

ਇਸ ਦੌਰਾਨ ਯੂਨੀਅਨਾਂ ਆਗੂਆਂ ਵੱਲੋਂ ਪੱਲੇਦਾਰ ਮਜਦੂਰਾਂ ਨੂੰ ਠੇਕੇਦਾਰੀ ਪ੍ਰਣਾਲੀ ਤੋਂ ਮੁਕਤੀ ਦਿਵਾਉਣ ਦੀ ਕੀਤੀ ਗਈ ਮੰਗ ‘ਤੇ ਚੀਮਾ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਆਉਂਦੇ ਖਰੀਦ ਸੀਜਣ ਵਾਸਤੇ ਠੇਕੇਦਾਰ ਦੀ ਜਗਾ ਖੁਦ ਟੈਂਡਰ ਕਰਨ ਦਾ ਸੁਝਾਅ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ਕਿਰਤ ਵਿਭਾਗ ਨਾਲ ਮੀਟਿੰਗ ਕਰਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਸ ਟੈਂਡਰਿੰਗ ਪ੍ਰਕਿ੍ਰਆ ਵਿੱਚ ਪੱਲੇਦਾਰ ਮਜਦੂਰਾਂ ਨਾਲ ਸਬੰਧਤ ਵਰਕਰ ਮੈਨੇਜਮੈਂਟ ਕਮੇਟੀਆਂ ਤੋਂ ਇਲਾਵਾ ਹੋਰ ਕੋਈ ਹਿੱਸਾ ਨਾ ਲੈ ਸਕੇ। ਵਿੱਤ ਮੰਤਰੀ ਨੇ ਯੂਨੀਅਨ ਵੱਲੋਂ ਪੇਸ਼ ਕੀਤੇ ਮੰਗ ਪੱਤਰ ਦੀ ਇੱਕ-ਇੱਕ ਮੰਗ ਨੂੰ ਗੌਰ ਨਾਲ ਵਾਚਦਿਆਂ ਇਹ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲਾ ਹਰ ਉਹ ਕਦਮ ਪੁੱਟਿਆ ਜਾਵੇਗਾ ਜਿਸ ਨਾਲ ਪੱਲੇਦਾਰ ਮਜਦੂਰ ਵੀ ਸੂਬੇ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਵ ਦੇ ਲਾਹੇਵੰਦ ਬਣ ਸਕਣ।

Punjab Govt will ensure that wage laborers get their due - Harpal CheemaPunjab Govt will ensure that wage laborers get their due - Harpal Cheema

ਚੀਮਾ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਕਾਰਜਭਾਰ ਸੰਭਾਲਦਿਆਂ ਹੀ ਆਮ ਲੋਕਾਂ ਦੇ ਹਿਤ ਵਿੱਚ ਸਰਕਾਰੀ ਕੰਮਕਾਜ ਦੀ ਪ੍ਰਣਾਲੀ ਨੂੰ ਸੁਧਾਰਨ ਲਈ ਕੰਮ ਆਰੰਭ ਕਰ ਦਿੱਤੇ ਹਨ ਅਤੇ ਪਹਿਲੇ ਚਾਰ ਮਹੀਨਿਆਂ ਦੌਰਾਨ ਹੀ ਨਵੀਂ ਮਿਲਿੰਗ ਨੀਤੀ ਲਿਆਉਣ ਸਮੇਤ ਅਨੇਕਾਂ ਅਜਿਹੇ ਕਦਮ ਪੁੱਟੇ ਹਨ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਯੂਨੀਅਨ ਆਗੂਆਂ ਨੂੰ ਜਾਣੂੰ ਕਰਵਾਇਆ ਕਿ ਉਨਾਂ ਵੱਲੋਂ ਪੱਲ਼ੇਦਾਰ ਮਜਦੂਰਾਂ ਨਾਲ ਸਬੰਧਤ ਮਸਲੇ ਪਹਿਲਾਂ ਤੋਂ ਹੀ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਸਾਹਮਣੇ ਉਠਾਏ ਗਏ ਹਨ। ਉਨਾਂ ਕਿਹਾ ਕਿ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਹੋਰ ਮੁੱਦਿਆਂ ਬਾਰੇ ਵੀ ਉਹ ਕੇਂਦਰੀ ਮੰਤਰੀ ਨਾਲ ਜਲਦੀ ਹੀ ਮੀਟਿੰਗ ਕਰਕੇ ਉਨਾਂ ਦੀਆਂ ਜਾਇਜ ਮੰਗਾਂ ਦੇ ਹੱਕ ਵਿੱਚ ਜੋਰ-ਸ਼ੋਰ ਨਾਲ ਮੁੱਦਾ ਉਠਾਉਣਗੇ।

Punjab Govt will ensure that wage laborers get their due - Harpal CheemaPunjab Govt will ensure that wage laborers get their due - Harpal Cheema

ਮੀਟਿੰਗ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਡਾਇਰੈਕਟਰ ਘਣਸਾਮ ਥੋਰੀ ਅਤੇ ਫੂਡ ਗਰੇਨ ਐਂਡ ਅਲਾਇਡ ਵਰਕਰਜ ਯੂਨੀਅਨ, ਪੰਜਾਬ ਪ੍ਰਦੇਸ ਗੱਲਾ ਮਜਦੂਰ ਯੂਨੀਅਨ, ਐਫਸੀਆਈ ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜਾਦ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ (ਏਟਕ), ਪੰਜਾਬ ਪ੍ਰਦੇਸ ਪੱਲੇਦਾਰ ਯੂਨੀਅਨ, ਫੂਡ ਹੈਂਡਲਿੰਗ ਵਰਕਰਜ ਯੂਨੀਅਨ, ਫੂਡ ਐਂਡ ਅਲਾਈਡ ਵਰਕਰਜ ਯੂਨੀਅਨ ਦੇ ਨੁਮਾਇੰਦੇ ਹਾਜਰ ਸਨ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement