ਪੰਚਾਇਤੀ ਫ਼ੰਡਾਂ ’ਚ 12. 24 ਕਰੋੜ ਰੁਪਏ ਦੀ ਹੇਰਾਫੇਰੀ ਲਈ ਵਿਜੀਲੈਂਸ ਵਲੋਂ ਸਰਪੰਚ ਹਰਜੀਤ ਕੌਰ ਗਿ੍ਰਫ਼ਤਾਰ
Published : Aug 10, 2022, 7:05 am IST
Updated : Aug 10, 2022, 7:05 am IST
SHARE ARTICLE
image
image

ਪੰਚਾਇਤੀ ਫ਼ੰਡਾਂ ’ਚ 12. 24 ਕਰੋੜ ਰੁਪਏ ਦੀ ਹੇਰਾਫੇਰੀ ਲਈ ਵਿਜੀਲੈਂਸ ਵਲੋਂ ਸਰਪੰਚ ਹਰਜੀਤ ਕੌਰ ਗਿ੍ਰਫ਼ਤਾਰ

 


ਪਟਿਆਲਾ, 9 ਅਗੱਸਤ (ਦਇਆ ਸਿੰਘ ਬਲੱਗਣ): ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਪਿੰਡ ਵਿਚ ਵਿਕਾਸ ਕਾਰਜਾਂ ਦੇ ਨਾਂ ’ਤੇ ਪੰਚਾਇਤੀ ਫ਼ੰਡਾਂ ਵਿਚ 12.24 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਅੱਜ ਇਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਬਿਊਰੋ ਨੇ ਪੰਚਾਇਤੀ ਫ਼ੰਡਾਂ ਵਿਚ ਵੱਖ-ਵੱਖ ਦੋਸ਼ੀਆਂ ਵਲੋਂ ਕੀਤੇ ਘਪਲੇ ਦੀ ਜਾਂਚ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਐਫਆਈਆਰ ਨੰਬਰ 12 ਮਿਤੀ 26.05.2022 ਦਰਜ ਕੀਤੀ ਹੋਈ ਹੈ ਜਿਸ ਦੀ ਗਹਿਨ ਪੜਤਾਲ ਜਾਰੀ ਹੈ। ਇਸ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਦੀ ਪੁੱਡਾ ਅਥਾਰਟੀ ਨੇ ਅੰਮ੍ਰਿਤਸਰ-ਕੋਲਕਾਤਾ ਏਕੀਕਿ੍ਰਤ ਕਾਰੀਡੋਰ ਦੀ ਉਸਾਰੀ ਲਈ 5 ਵੱਖ-ਵੱਖ ਪਿੰਡਾਂ ਦੀ 1104 ਏਕੜ ਸ਼ਾਮਲਾਤ ਜ਼ਮੀਨ ਐਕੁਆਇਰ ਕੀਤੀ ਸੀ। ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ 5 ਪਿੰਡਾਂ ਪੱਬਰਾ, ਤਖ਼ਤੂ ਮਾਜਰਾ, ਸੇਹਰਾ, ਸੇਹਰੀ ਅਤੇ ਆਕੜੀ ਨੂੰ ਕੁਲ 285 ਕਰੋੜ ਰੁਪਏ ਦੀ ਰਾਸ਼ੀ ਦਿਤੀ ਗਈ। ਉਨ੍ਹਾਂ ਦਸਿਆ ਕਿ ਇਸ ਕੁਲ ਰਾਸ਼ੀ ਵਿਚੋਂ ਗ੍ਰਾਮ ਪੰਚਾਇਤ ਆਕੜੀ ਨੂੰ ਐਕੁਆਇਰ ਕੀਤੀ ਗਈ 183 ਏਕੜ 12 ਮਰਲੇ ਜਮੀਨ ਬਦਲੇ ਕਰੀਬ 51 ਕਰੋੜ ਰੁਪਏ ਮਿਲੇ ਸਨ।
ਵਿਜੀਲੈਂਸ ਵਲੋਂ ਕੀਤੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਰਪੰਚ ਹਰਜੀਤ ਕੌਰ ਨੇ ਉਪਰੋਕਤ ਫ਼ੰਡਾਂ ਦੀ ਵਰਤੋਂ ਕਰ ਕੇ ਪਿੰਡ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ, ਪਰ ਬਿਊਰੋ ਦੀ ਤਕਨੀਕੀ ਟੀਮ ਵਲੋਂ ਇਨ੍ਹਾਂ ਕੰਮਾਂ ਦੀ ਫ਼ਿਜ਼ੀਕਲ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ ਹਰਜੀਤ ਕੌਰ ਵਲੋਂ ਪਿੰਡ ਦੇ ਛੱਪੜ, ਕਮਿਊਨਿਟੀ ਸੈਂਟਰ, ਸਮਸਾਨ ਘਾਟ, ਪੰਚਾਇਤ ਘਰ ਅਤੇ ਨਾਲੇ ਦੇ ਪਟੜੀ ਦੀ ਫ਼ਰਜ਼ੀ ਉਸਾਰੀ ਦੇ ਨਾਂਅ ਹੇਠ ਗ੍ਰਾਮ ਪੰਚਾਇਤ ਦੇ ਜਾਅਲੀ ਮਤੇ ਪਾਸ ਕਰ ਕੇ ਫ਼ੰਡਾਂ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੰਮਾਂ ਨੂੰ ਸਹੀ ਸਾਬਤ ਕਰਨ ਲਈ ਉਸਨੇ ਵੱਖ-ਵੱਖ ਫ਼ਰਮਾਂ ਨੂੰ ਇਨ੍ਹਾਂ ਕੰਮਾਂ ਲਈ ਚੈੱਕਾਂ ਰਾਹੀਂ ਭੁਗਤਾਨ ਕੀਤਾ। ਵਿਭਾਗੀ ਜਾਂਚ ਵਿਚ ਪਤਾ ਲੱਗਾ ਹੈ ਕਿ ਪਿੰਡ ਆਕੜੀ ਵਿਚ ਸਰਪੰਚ ਹਰਜੀਤ ਕੌਰ ਵਲੋਂ ਵਿਕਾਸ ਕਾਰਜਾਂ ਵਿਚ 12.24 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।    

 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement