
ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਫਰੀਦਕੋਟ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤੋ ਹੈ। ਦੱਸਣਯੋਗ ਹੈ ਕਿ ਅੱਜ ਇਹ ਪੇਸ਼ੀ ਕੋਟਕਪੂਰਾ ਦੇ ਕੱਪੜਾ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਹੋਈ ਹੈ।
Lawrence Bishnoi
ਫਰੀਦਕੋਟ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ। ਹੁਣ ਇਸ ਫਿਰੌਤੀ ਮਾਮਲੇ ਵਿਚ ਫਰੀਦਕੋਟ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ 'ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ 'ਚ ਮੋਗਾ ਪੁਲਿਸ ਨੇ ਲਾਰੈਂਸ ਨੂੰ ਰਿਮਾਂਡ 'ਤੇ ਲਿਆ ਸੀ।
Lawrence Bishnoi
ਇੱਕ ਅਗਸਤ ਨੂੰ ਮੋਗਾ ਪੁਲਿਸ ਨੇ ਲਾਰੈਂਸ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਲਾਰੈਂਸ ਫਰੀਦਕੋਟ ਵਿੱਚ ਇੱਕ ਕਤਲ ਕੇਸ ਵਿੱਚ ਵੀ ਮੁਲਜ਼ਮ ਹੈ। ਲਾਰੈਂਸ ਬਿਸ਼ਨੋਈ 'ਤੇ ਪੰਜਾਬ ਭਰ 'ਚ 17 ਮਾਮਲੇ ਦਰਜ ਹਨ। ਜਿਸ ਵਿਚ ਹਰ ਮਾਮਲੇ ਵਿਚ ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।