ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਭਲਾਈ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ 
Published : Aug 10, 2022, 6:36 pm IST
Updated : Aug 10, 2022, 6:36 pm IST
SHARE ARTICLE
Lal Chand Kataruchak held meeting with officials
Lal Chand Kataruchak held meeting with officials

ਆੜ੍ਹਤੀਆ ਵਰਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਨਾਲ ਮੁਲਾਕਾਤ 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਠੋਸ ਹੱਲ ਕੱਢਿਆ ਜਾਵੇ। ਇਹ ਵਿਚਾਰ ਅੱਜ ਸਥਾਨਕ ਪੰਜਾਬ ਭਵਨ ਵਿਖੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਇੱਕ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ।

photo photo

ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਹਰ ਪੱਖੋਂ ਮਦਦ ਕਰਨ ਅਤੇ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂ ਜੋ ਇਹ ਵਰਗ ਕਿਸਾਨੀ ਨਾਲ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਇਸ ਮੌਕੇ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਅਕਤੂਬਰ ਮਹੀਨੇ ਦੌਰਾਨ ਆਰੰਭ ਹੋਣ ਵਾਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਸਬੰਧੀ ਸਰਕਾਰ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਰਗ ਖਾਸ ਕਰਕੇ ਆੜ੍ਹਤੀਆਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਹਰੇਕ ਦਾਣੇ ਦੀ ਐਮ.ਐਸ.ਪੀ. ਉੱਤੇ ਖਰੀਦ ਲਈ ਵਚਨਬੱਧ ਹੈ।

photo photo

ਉਨ੍ਹਾਂ ਅਗਾਂਹ ਜਾਣਕਾਰੀ ਦਿੱਤੀ ਕਿ ਮੰਡੀਆਂ ਵਿੱਚ ਫ਼ਸਲ ਲਿਆਉਣ ਵਾਲੇ ਵਾਹਨਾਂ ਵਿੱਚ ਇੱਕ ਟਰੈਕਿੰਗ ਸਿਸਟਮ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕੋਈ ਬਾਹਰਲੀਆਂ ਮੰਡੀਆਂ ਤੋਂ ਆ ਕੇ ਸੂਬੇ ਵਿੱਚ ਆਪਣੀ ਫ਼ਸਲ ਨਾ ਵੇਚ ਸਕੇ। ਕਟਾਰੂਚੱਕ ਨੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਖੁਦ ਨੂੰ ਈ.ਪੀ.ਐਫ. ਦੇ ਦਾਇਰੇ ਤੋਂ ਬਾਹਰ ਰੱਖੇ ਜਾਣ, ਐਫ.ਸੀ.ਆਈ. ਕੋਲ ਖੜ੍ਹੇ 28 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਅਤੇ ਰਿਲੀਜ਼ ਆਰਡਰ (ਆਰ.ਓ.) ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾਣ ਸਬੰਧੀ ਮੰਗਾਂ ਉੱਤੇ ਪੂਰਨ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਣਸ਼ਿਆਮ ਥੋਰੀ, ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਐਫ.ਸੀ.ਆਈ. ਦੇ ਜੀ.ਐਮ. ਹੇਮੰਤ ਕੁਮਾਰ ਜੈਨ ਅਤੇ ਐਸੋਸੀਏਸ਼ਨ ਪ੍ਰਧਾਨ ਵਿਜੈ ਕਾਲੜਾ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement