ਦੇਸ਼ ਨੂੰ ਕਾਂਗਰਸ 'ਤੇ ਵਿਸ਼ਵਾਸ ਨਹੀਂ, ਉਹ ਘਮੰਡ 'ਚ ਚੂਰ ਹੋ ਗਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

By : GAGANDEEP

Published : Aug 10, 2023, 7:48 pm IST
Updated : Aug 10, 2023, 7:54 pm IST
SHARE ARTICLE
photo
photo

'ਮਨੀਪੁਰ ਵਿਚ ਬਹੁਤ ਹੀ ਘਟੀਆਂ ਅਪਰਾਧ ਹੋਇਆ ਹੈ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਵਾਂਗੇ'

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਖਿਲਾਫ ਵਿਰੋਧੀ ਧਿਰ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਤਿੱਖਾ ਹਮਲਾ ਕਰਦੇ ਹੋਏ ਵੀਰਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਇਹ ਬੇਭਰੋਸਗੀ ਮਤਾ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਜਮਹੂਰੀ ਗਠਜੋੜ ਦੇ ਲਈ ਸ਼ੁਭ ਹੈ। ਸਦਨ ਵਿਚ ਬੇਭਰੋਸਗੀ ਮਤੇ 'ਤੇ ਹੋਈ ਚਰਚਾ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਬੇਭਰੋਸਗੀ ਮਤੇ ਰਾਹੀਂ ਇਹ ਤੈਅ ਹੋ ਗਿਆ ਹੈ ਕਿ ਲੋਕ ਪਿਛਲੀਆਂ ਸਾਰੀਆਂ ਚੋਣਾਂ ਦਾ ਰਿਕਾਰਡ ਤੋੜਦੇ ਹੋਏ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਅਤੇ ਐਨ.ਡੀ.ਏ ਨੂੰ ਬਹੁਮਤ ਦੇਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਖ਼ੁਦ ਦੇ ਖਾਤੇ ਵਿਗੜੇ ਹਨ, ਉਹ ਸਾਡੇ ਕੋਲੋਂ ਹਿਸਾਬ ਮੰਗਦੇ ਹਨ। ਵਿਰੋਧੀ ਧਿਰ ਬਿਨ੍ਹਾਂ ਤਿਆਰੀ ਦੇ ਆ ਜਾਂਦੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਨੇ ਬਿੱਲਾਂ 'ਤੇ ਚਰਚਾ 'ਚ ਹਿੱਸਾ ਨਾ ਲੈ ਕੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ਵਿਰੋਧੀ ਧਿਰ ਦੇ ਪਿਛਲੇ ਅਵਿਸ਼ਵਾਸ ਪ੍ਰਸਤਾਵ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ 2018 'ਚ ਮੈਂ ਕਿਹਾ ਸੀ ਕਿ ਇਹ ਬੇਭਰੋਸਗੀ ਮਤਾ ਸਾਡੀ ਸਰਕਾਰ ਦਾ ਫਲੋਰ ਟੈਸਟ ਨਹੀਂ ਹੈ, ਸਗੋਂ ਉਨ੍ਹਾਂ (ਵਿਰੋਧੀ) ਦਾ ਇਮਤਿਹਾਨ ਹੈ। ਜਦੋਂ ਵੋਟਿੰਗ ਹੋਈ ਤਾਂ ਵਿਰੋਧੀ ਧਿਰ ਕੋਲ ਜਿੰਨੀਆਂ ਵੋਟਾਂ ਸਨ, ਉਹ ਓਨੀਆਂ ਵੋਟਾਂ ਵੀ ਇਕੱਠੀਆਂ ਨਹੀਂ ਕਰ ਸਕੀ। ਉਨ੍ਹਾਂ ਕਿਹਾ, “ਜਦੋਂ ਅਸੀਂ (2019 ਵਿੱਚ) ਜਨਤਾ ਵਿੱਚ ਗਏ, ਤਾਂ ਜਨਤਾ ਨੇ ਵੀ ਪੂਰੀ ਤਾਕਤ ਨਾਲ ਇਨ੍ਹਾਂ ਵਿੱਚ ਅਵਿਸ਼ਵਾਸ ਦਾ ਐਲਾਨ ਕੀਤਾ। ਐਨਡੀਏ ਨੂੰ ਵੀ ਜ਼ਿਆਦਾ ਸੀਟਾਂ ਮਿਲੀਆਂ ਅਤੇ ਭਾਜਪਾ ਨੂੰ ਵੀ ਜ਼ਿਆਦਾ ਸੀਟਾਂ ਮਿਲੀਆਂ।

ਪ੍ਰਧਾਨ ਮੰਤਰੀ ਨੇ ਕਿਹਾ, “ਇਕ ਤਰ੍ਹਾਂ ਨਾਲ ਵਿਰੋਧੀ ਧਿਰ ਦਾ ਅਵਿਸ਼ਵਾਸ ਪ੍ਰਸਤਾਵ ਸਾਡੇ ਲਈ ਸ਼ੁਭ ਹੈ। ਤੁਸੀਂ ਫੈਸਲਾ ਕਰ ਲਿਆ ਹੈ ਕਿ ਭਾਜਪਾ ਅਤੇ ਐਨਡੀਏ ਪੁਰਾਣੇ ਰਿਕਾਰਡ ਤੋੜ ਕੇ ਮੁੜ ਸਰਕਾਰ ਵਿਚ ਵਾਪਸ ਆਏ। ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਹੋਏ ਵਿਧਾਨਕ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਦ ਵਿਚ ਆਦਿਵਾਸੀਆਂ, ਗਰੀਬਾਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਸਬੰਧਤ ਕਈ ਅਹਿਮ ਬਿੱਲ ਪਾਸ ਕੀਤੇ ਗਏ ਸਨ ਪਰ ਵਿਰੋਧੀ ਧਿਰਾਂ ਨੂੰ ਸਿਰਫ਼ ਰਾਜਨੀਤੀ ਵਿਚ ਹੀ ਦਿਲਚਸਪੀ ਹੈ ਅਤੇ ਉਨ੍ਹਾਂ ਨੇ ਚਰਚਾ 'ਚ ਸ਼ਾਮਲ ਨਾ ਹੋ ਕੇ ਉਨ੍ਹਾਂ ਨੇ ਜਨਤਾ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ, ''ਅਸੀਂ ਦੇਸ਼ ਦੇ ਨੌਜਵਾਨਾਂ ਨੂੰ ਘੁਟਾਲਾ ਮੁਕਤ ਸਰਕਾਰ ਦਿਤੀ ਹੈ। ਨੌਜਵਾਨਾਂ ਨੂੰ ਖੁੱਲ੍ਹੇ ਅਸਮਾਨ ਵਿਚ ਉੱਡਣ ਦਾ ਮੌਕਾ ਦਿੱਤਾ ਗਿਆ ਹੈ। ਅਸੀਂ ਭਾਰਤ ਦੀ ਸਾਖ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਹੈ। ਕੁਝ ਲੋਕ ਦੇਸ਼ ਦੀ ਸਾਖ ਨੂੰ ਦਾਗ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਦੇਸ਼ ਦੀ ਸਾਖ ਨੂੰ ਦੁਨੀਆ ਜਾਣ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੇ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿਚ 13.5 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ ਹਨ, ਭਾਰਤੀ ਮੁਦਰਾ ਫੰਡ (ਆਈਐਮਐਫ) ਨੇ ਕਿਹਾ ਹੈ ਕਿ ਭਾਰਤ ਵਿਚ ਅਤਿ ਦੀ ਗਰੀਬੀ ਲਗਭਗ ਖ਼ਤਮ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, "ਦੁਨੀਆਂ ਦੂਰੋਂ ਦੇਖ ਰਹੀ ਹੈ ਪਰ ਇਹ ਲੋਕ ਇੱਥੇ ਰਹਿੰਦੇ ਹਨ ਫਿਰ ਵੀ ਨਹੀਂ ਦੇਖ ਸਕਦੇ।" ਨਰਿੰਦਰ ਮੋਦੀ ਨੇ ਅਧੀਰ ਰੰਜਨ ਚੌਧਰੀ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਸਭ ਤੋਂ ਵੱਡੀ ਪਾਰਟੀ ਦੇ ਨੇਤਾ ਦਾ ਬੋਲਣ ਦੀ ਸੂਚੀ 'ਚ ਨਾਂ ਹੀ ਨਹੀਂ ਸੀ। ਅਧੀਰ ਬਾਬੂ ਦਾ ਕੀ ਹਾਲ ਹੋ ਗਿਆ ਹੈ, ਉਨ੍ਹਾਂ ਦੀ ਪਾਰਟੀ ਨੇ ਉਨ੍ਹਾਂ ਨੂੰ ਬੋਲਣ ਦਾ ਮੌਕਾ ਹੀ ਨਹੀਂ ਦਿੱਤਾ। ਕੱਲ੍ਹ ਅਮਿਤ ਭਾਈ ਨੇ ਬਹੁਤ ਜ਼ਿੰਮੇਵਾਰੀ ਨਾਲ ਕਿਹਾ ਕਿ ਚੰਗਾ ਨਹੀਂ ਲੱਗ ਰਿਹਾ। ਉਨ੍ਹਾਂ ਨੂੰ ਬੋਲਣ ਦਾ ਮੌਕਾ ਦਿੱਤਾ ਪਰ ਅਧੀਰ ਰੰਜਨ ਚੌਧਰੀ ਗੁੜ ਦਾ ਗੋਬਰ ਕਰਨ 'ਚ ਮਾਹਿਰ ਹਨ।  

ਵਿਰੋਧੀਆਂ ਦੇ ਵਾਕਆਊਟ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਪੁਰ ਹਿੰਸਾ ਨੂੰ ਲੈ ਕੇ ਬਿਆਨ ਦਿਤਾ। ਉਨ੍ਹਾਂ ਨੇ ਕਿਹਾ ਕਿ ਉਹ ਮਨੀਪੁਰ ਦੀ ਹਰ ਬੇਟੀ ਤੇ ਧੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਮਨੀਪੁਰ ਵਿਚ ਸ਼ਾਂਤੀ ਦਾ ਸੂਰਜ ਜ਼ਰੂਰ ਉੱਗੇਗਾ। ਜੇਕਰ ਵਿਰੋਧੀਆਂ ਨੇ ਮਨੀਪੁਰ 'ਤੇ ਗ੍ਰਹਿ ਮੰਤਰੀ ਦੇ ਵਿਚਾਰ-ਵਟਾਂਦਰੇ ਦੇ ਨੁਕਤੇ 'ਤੇ ਸਹਿਮਤੀ ਦਿਖਾਈ ਹੁੰਦੀ ਤਾਂ ਵਿਸਥਾਰ ਨਾਲ ਚਰਚਾ ਹੋ ਸਕਦੀ ਸੀ। ਮਨੀਪੁਰ ਦੀ ਸਥਿਤੀ 'ਤੇ ਦੇਸ਼ ਦੇ ਗ੍ਰਹਿ ਮੰਤਰੀ ਨੇ ਪੂਰੇ ਮਾਮਲੇ ਨੂੰ ਬੜੇ ਧੀਰਜ ਨਾਲ ਅਤੇ ਸਿਆਸਤ ਤੋਂ ਬਿਨਾਂ ਵਿਸਥਾਰ ਨਾਲ ਦਸਿਆ। ਪੀਐਮ ਨੇ ਕਿਹਾ ਕਿ ਮਨੀਪੁਰ ਦੀ ਸਮੱਸਿਆ ਲਈ ਰਾਹ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਔਰਤਾਂ ਵਿਰੁੱਧ ਗੰਭੀਰ ਅਪਰਾਧ ਹੋਏ। ਇਹ ਅਪਰਾਧ ਮੁਆਫ਼ੀਯੋਗ ਨਹੀਂ ਹਨ।

ਅਸੀਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਜਿਸ ਤਰ੍ਹਾਂ ਦੇ ਯਤਨ ਜਾਰੀ ਹਨ, ਆਉਣ ਵਾਲੇ ਸਮੇਂ ਵਿਚ ਸ਼ਾਂਤੀ ਦਾ ਸੂਰਜ ਜ਼ਰੂਰ ਚੜ੍ਹੇਗਾ। ਮਨੀਪੁਰ ਇਕ ਵਾਰ ਫਿਰ ਨਵੇਂ ਆਤਮ ਵਿਸ਼ਵਾਸ ਨਾਲ ਅੱਗੇ ਵਧੇਗਾ। ਮੈਂ ਮਨੀਪੁਰ ਦੇ ਲੋਕਾਂ ਨੂੰ ਵੀ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਉਥੋਂ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਕਹਿਣਾ ਚਾਹੁੰਦਾ ਹਾਂ- ਦੇਸ਼ ਤੁਹਾਡੇ ਨਾਲ ਖੜ੍ਹਾ ਹੈ। ਇਹ ਸਦਨ ਤੁਹਾਡੇ ਨਾਲ ਹੈ। ਅਸੀਂ ਮਿਲ ਕੇ ਇਸ ਚੁਣੌਤੀ ਦਾ ਹੱਲ ਲੱਭੀਏ, ਉੱਥੇ ਸ਼ਾਂਤੀ ਸਥਾਪਿਤ ਹੋਵੇਗੀ। ਮਨੀਪੁਰ ਫਿਰ ਵਿਕਾਸ ਦੇ ਰਾਹ 'ਤੇ ਤੇਜ਼ ਰਫ਼ਤਾਰ ਨਾਲ ਅੱਗੇ ਵਧੇਗਾ। ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੀਐਮ ਨੇ ਕਿਹਾ ਕਿ ਕੁਝ ਵਿਰੋਧੀ ਪਾਰਟੀਆਂ ਦੇ ਵਤੀਰੇ ਨੇ ਸਾਬਤ ਕਰ ਦਿਤਾ ਹੈ ਕਿ ਉਨ੍ਹਾਂ ਲਈ ਪਾਰਟੀ ਦੇਸ਼ ਤੋਂ ਵੱਡੀ ਹੈ। ਇਨ੍ਹਾਂ ਦੇ ਦਿਮਾਗ 'ਚ ਗਰੀਬਾਂ ਦੀ ਭੁੱਖ ਨਹੀਂ ਸਗੋਂ ਸੱਤਾ ਦੀ ਭੁੱਖ ਹੈ। ਤੁਹਾਨੂੰ ਆਪਣੇ ਸਿਆਸੀ ਭਵਿੱਖ ਦੀ ਚਿੰਤਾ ਹੈ, ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਦੀ ਨਹੀਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 8:28 AM

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM

ਗ਼ੈਰ-ਪੰਜਾਬੀਆਂ ਬਾਰੇ ਸੁਖਪਾਲ ਖਹਿਰਾ ਸੋਚ-ਸਮਝ ਕੇ ਬੋਲਣ, ਇਨ੍ਹਾਂ ਕਰਕੇ ਪੰਜਾਬੀ ਕਾਮਯਾਬ ਨੇ : ਮੰਤਰੀ ਬ੍ਰਹਮ ਸ਼ੰਕਰ

23 May 2024 4:20 PM

"ਵੋਟ ਦਾ ਮਤਲਬ ਹੈ ਬਦਲਾਅ, ਰੁਜ਼ਗਾਰ ਤੇ ਹੋਰ ਮਸਲਿਆਂ ਦੇ ਹੱਲ ਲਈ ਜ਼ਰੂਰੀ ਹੈ ਵੋਟ ਕਰਨਾ"

23 May 2024 3:17 PM

ਕੋਈ ਔਖਾ ਨਹੀਂ ਵਿਦੇਸ਼ ਜਾਣਾ, ਤੁਹਾਨੂੰ ਠੱਗ ਏਜੰਟਾਂ ਦੇ ਧੋਖੇ ਤੋਂ ਬਚਾ ਸਕਦੀ ਹੈ ਇਹ ਵੀਡੀਓ

23 May 2024 1:53 PM
Advertisement