ਵਿਜੀਲੈਂਸ ਵੱਲੋਂ ਜ਼ਮੀਨ ਦੀ ਫ਼ਰਦ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ
Published : Aug 10, 2023, 9:34 pm IST
Updated : Aug 10, 2023, 9:34 pm IST
SHARE ARTICLE
Vigilance Bureau Punjab
Vigilance Bureau Punjab

ਪਹਿਲਾਂ ਹੀ 15,000 ਰੁਪਏ ਰਿਸ਼ਵਤ ਲੈ ਚੁੱਕਾ ਸੀ ਮੁਲਜ਼ਮ ਗਗਨਦੀਪ ਸਿੰਘ

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੇਵਾਦਾਰ ਗਗਨਦੀਪ ਸਿੰਘ ਨੇ ਪਿੰਡ ਦਸੌਂਦਾ ਸਿੰਘ ਵਾਲਾ ਵਿਖੇ ਸਥਿਤ ਜ਼ਮੀਨ ਦੀ ਫਰਦ ਮੁਹੱਈਆ ਕਰਵਾਉਣ ਬਦਲੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕਰਮਚਾਰੀ ਉਸ ਕੋਲੋਂ  ਪਹਿਲਾਂ ਹੀ 8 ਅਗਸਤ 2023 ਨੂੰ 15000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਸੇਵਾਦਾਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ  ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਵਿੱਚ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement