
ਬੀਤੀ ਰਾਤ ਹੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਅਣਪਛਾਤਿਆ ਲੋਕਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਦਸਿਆ ਜਾ ...
ਬਠਿੰਡਾ : ਬੀਤੀ ਰਾਤ ਹੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਅਣਪਛਾਤਿਆ ਲੋਕਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਦਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਪਿੰਡ ਜੇਠੂ ਕੇ ਦਾ ਵਸਨੀਕ ਸੀ। ਜੋ ਕਿ ਜੋਨ ਮੋੜ ਗਿੱਲ ਕਲਾਂ ਤੋਂ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਜਾ ਰਿਹਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਪਿੰਡ ਜੇਠੂਕੇ 'ਚ ਕੁਝ ਅਣਪਛਾਤੇ ਵਿਅਕਤੀ ਆਏ ਜਿਹੜੇ ਹਿੰਦੇ ਨੂੰ ਵੀ ਜਾਣਦੇ ਸਨ, ਜਿੰਨ੍ਹਾਂ ਨੇ ਕਿਹਾ ਕਿ
Aam Aadmi Party candidate shot dead
ਅਸੀਂ ਇਥੇ ਪ੍ਰਚਾਰ ਕਰਨ ਆਏ ਹਾਂ, ਜਿਸ ਦੇ ਬਾਅਦ ਉਹਨਾਂ ਨੇ ਹਿੰਦੇ ਦੇ ਸਿਰ 'ਚ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਦਾ ਪਤਾ ਜਦੋ ਪਿੰਡ ਵਾਲਿਆਂ ਨੂੰ ਪਤਾ ਲੱਗਿਆ ਤਾ ਸਾਰੇ ਪਾਸੇ ਰੌਲਾ ਮੱਚ ਗਿਆ, 'ਤੇ ਪਰਿਵਾਰ 'ਚ ਵੀ ਸੋਗ ਦੀ ਲਹਿਰ ਦੌੜ ਗਈ। ਨਾਲ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਇਸ ਨੂੰ ਸਿਆਸੀ ਕਤਲ ਕਿਹਾ ਜਾ ਰਿਹਾ ਹੈ। ਉਹਨਾ ਦਾ ਕਹਿਣਾ ਹੈ ਕਿ ਸਾਡਾ ਉਮੀਦਵਾਰ ਇਸ ਸੀਟ ਤੋਂ ਜਿੱਤ ਪ੍ਰਾਪਤ ਕਰਦਾ ਸੀ। ਜਿਸ ਦੇ ਚਲਦੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।