ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ...
Published : Sep 10, 2018, 5:57 pm IST
Updated : Sep 10, 2018, 6:00 pm IST
SHARE ARTICLE
Vijay Inder Singla
Vijay Inder Singla

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾਂ 100 ਕਰੋੜ ਰੁਪਏ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ-ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ/ਕਪੂਰਥਲਾ : ਲੋਕ ਨਿਰਮਾਣ ਅਤੇ ਸੂਚਨਾ ਤਕਨੌਲਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਹਨ। ਉਨ੍ਹਾਂ ਇਸ ਮੌਕੇ ਪੀ.ਡਬਲੀਊ.ਡੀ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇੰਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਇੰਨ੍ਹਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਨਾਉਣ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵਾਲੇ ਵਿਕਾਸ ਕਾਰਜ਼ਾਂ ਦੀ ਕਪੂਰਥਲਾ ਵਿਖੇ ਸਮੀਖਿਆ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ ਹਨ ਜਿੰਨ੍ਹਾਂ ਵਿੱਚ 17.40 ਕਰੋੜ ਰੁਪਏ ਦੀ ਲਾਗਤ ਨਾਲ 10 ਸੰਪਰਕ ਸੜਕਾਂ ਨੂੰ ਚੌੜਾ ਕਰਨਾ, 41.96 ਕਰੋੜ ਰੁਪਏ ਦੀ ਲਾਗਤ ਨਾਲ 4 ਪਲੈਨ ਸੜਕਾਂ ਨੂੰ ਚੌੜਾ ਕਰਨਾ, 37.32 ਕਰੋੜ ਰੁਪਏ ਦੀ ਲਾਗਤ ਨਾਲ 11 ਪਲੈਨ ਸੜਕਾਂ ਦੀ ਵਿਸ਼ੇਸ਼ ਮੁਰੰਮਤ, 7.70 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੇ ਨਿਰਮਾਣ ਤੇ ਪੋਰੇ ਵਿਛਾਉਣ ਸਬੰਧੀ 3 ਪ੍ਰੋਜੈਕਟ, ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਪੁਰ ਲੋਧੀ ਵਿਖੇ ਨਵੇਂ ਆਰਾਮ ਘਰ ਦਾ ਨਿਰਮਾਣ ਆਦਿ ਸ਼ਾਮਿਲ ਹੈ।

ਅੱਜ ਕਪੂਰਥਲਾ ਵਿਖੇ ਸਬੰਧਤ ਮੁੱਖ ਇੰਜੀਨੀਅਰ, ਸੁਪਰੀਟੈਂਡਿੰਗ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ ਅਤੇ ਹੋਰਨਾਂ ਇੰਜੀਨੀਅਰਾਂ ਨਾਲ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਇੰਨ੍ਹਾਂ ਸਾਰੇ ਕਾਰਜ਼ਾਂ ਨੂੰ ਸਫਲਤਾ ਪੂਰਵਕ ਸਿਰੇ ਚਾੜ੍ਹਨ ਸਬੰਧੀ ਵਿਊਂਤਬੰਧੀ 'ਤੇ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਉਨ੍ਹਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਇੰਨ੍ਹਾਂ ਸਾਰੇ ਕਾਰਜ਼ਾਂ ਨੂੰ ਸਮਾਂਬੱਧ ਢੰਗ ਨਾਲ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਨੇਪਰੇ ਚਾੜ੍ਹਨ ਲਈ ਅਤੇ ਕਾਰਜ਼ਾਂ ਦੇ ਮਿਆਰ 'ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਢਿਲ-ਮੱਠ ਜਾਂ ਨਿਰਮਾਣ ਦੇ ਮਿਆਰ ਵਿੱਚ ਕਿਸੇ ਕਮੀਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement