ਕਾਂਗਰਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਉੱਤੇ ਪ੍ਰਦਰਸ਼ਨ ਕਰਕੇ ਸਿੱਖਾਂ ਦੇ ਜਖ਼ਮਾਂ...
Published : Sep 10, 2018, 7:49 pm IST
Updated : Sep 10, 2018, 7:49 pm IST
SHARE ARTICLE
SAD
SAD

ਕਾਂਗਰਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਉੱਤੇ ਪ੍ਰਦਰਸ਼ਨ ਕਰਕੇ ਸਿੱਖਾਂ ਦੇ ਜਖ਼ਮਾਂ ਉੱਤੇ ਲੂਣ ਛਿੜਕ ਰਹੀ ਹੈ:ਅਕਾਲੀ ਦਲ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ  ਉੱਤੇ ਰੋਸ ਪ੍ਰਦਰਸ਼ਨ ਕਰਕੇ ਸਿੱਖ ਭਾਈਚਾਰੇ ਦੇ ਜ਼ਖ਼ਮਾਂ ਉੱਤੇ ਲੂਣ ਛਿੜਕ ਰਹੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਕਾਂਗਰਸ ਨੇ ਸਿੱਖ ਭਾਈਚਾਰੇ ਵੱਲੋਂ ਸਭ ਤੋ ਪਵਿੱਤਰ ਮੰਨੇ ਜਾਂਦੇ ਦਿਨਾਂ ਵਿਚੋਂ ਇੱਕ ਯਾਨੀ ਅੱਜ ਦੇ ਦਿਨ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਉਲੀਕੀ ਹੈ,

ਉਹ ਸਾਬਿਤ ਕਰਦੀ ਹੈ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਸਿੱਖ ਧਰਮ, ਵਿਰਾਸਤ ਅਤੇ ਸੰਵੇਦਨਾਵਾਂ ਦਾ ਕਿੰਨਾ ਕੁ ਸਨਮਾਨ ਕਰਦੇ ਹਨ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਗੱਲ ਹੋਰ ਵੀ ਦੁਖਦਾਈ ਹੈ ਕਿ ਇਹਨਾਂ ਪ੍ਰਦਰਸ਼ਨਾਂ ਦੀ ਅਗਵਾਈ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਵਰਗਿਆਂ ਨੇ ਕੀਤੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਥੱਲੇ ਟਾਈਟਲਰ ਨੂੰ ਮੁੱਖ ਧਾਰਾ ਵਾਲੀ ਰਾਜਨੀਤੀ ਅੰਦਰ ਲੈ ਕੇ ਆ ਰਹੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਟਾਈਟਲਰ ਅਤੇ ਸੱਜਣ ਦੀ ਪੁਸ਼ਤਪਨਾਹੀ ਕਰਨ ਦਾ ਲੰਬਾ ਇਤਿਹਾਸ ਹੈ। ਉਹਨਾਂ ਕਿਹਾ ਕਿ ਤਾਜ਼ਾ ਇਤਿਹਾਸ ਦੇ ਸਭ ਤੋਂ ਭਿਆਨਕ ਕਤਲੇਆਮ ਦੇ ਇਹਨਾਂ ਦੋਵੇਂ ਦੋਸ਼ੀਆਂ ਨੂੰ ਵੱਡੇ ਅਹੁਦੇ ਦਿੱਤੇ ਗਏ ਹਨ। ਟਾਈਟਲਰ ਵੱਲੋਂ ਸ਼ਰੇਆਮ ਇਹ ਖੁਲਾਸਾ ਕੀਤੇ ਜਾਣ ਕਿ ਉਸ ਨੇ 100 ਸਿੱਖਾਂ ਨੂੰ ਮਾਰਿਆ ਸੀ, ਤੋਂ ਬਾਅਦ ਵੀ ਉਸ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸ ਤਰ•ਾਂ ਲੱਗਦਾ ਹੈ ਕਿ ਜਿਵੇਂ ਕਾਂਗਰਸ ਪਾਰਟੀ ਅਤੇ ਖਾਸ ਕਰਕੇ ਗਾਂਧੀ ਪਰਿਵਾਰ ਇਸ ਗੱਲੋਂ ਡਰਦਾ ਹੈ ਕਿ ਇਹ ਦੋਵੇਂ ਸੁਪਰੀਮ ਕੋਰਟ ਦੁਆਰਾ ਬਣਾਈ ਸਿਟ ਅੱਗੇ ਸਾਰੇ ਭੇਤ ਖੋਲ• ਦੇਣਗੇ ਅਤੇ ਅਜਿਹੀ ਗਵਾਹੀ ਦੇ ਦੇਣਗੇ,

ਜਿਹੜੀ ਗਾਂਧੀ ਪਰਿਵਾਰ ਨੂੰ 1984 ਕਤਲੇਆਮ ਦੇ ਕੇਸ ਵਿਚ ਫਸਾ ਦੇਵੇਗੀ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਭ ਕੁੱਝ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਵਿਚ ਸਿੱਖਾਂ ਦੇ ਹੋਏ ਯੋਜਨਾਬੱਧ ਕਤਲੇਆਮ ਵਿਚ ਕਾਂਗਰਸ ਦੀ ਭੂਮਿਕਾ ਨੂੰ ਖਾਰਿਜ ਕਰਨ ਦੀ ਕੀਤੀ ਕੋਸ਼ਿਸ਼ ਤੋਂ ਕੁੱਝ ਦਿਨਾਂ ਮਗਰੋਂ ਹੀ ਵਾਪਰ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਸੀ ਕਿ ਸਿੱਖਾਂ ਦੇ ਕਤਲੇਆਮ ਵਿਚ ਪਾਰਟੀ ਦਾ ਨਹੀਂ, ਸਗੋਂ ਕੁੱਝ ਵਿਅਕਤੀਆਂ ਦਾ ਹੱਥ ਸੀ।

ਉਹਨਾਂ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਇਹ ਸਭ ਟਾਈਟਲਰ ਅਤੇ ਸੱਜਣ ਨੂੰ ਬਚਾਉਣ ਲਈ ਰਚਿਆ ਡਰਾਮਾ ਸੀ ਅਤੇ ਰਾਹੁਲ ਗਾਂਧੀ ਇਹ ਸਭ ਇਸ ਲਈ ਕਰ ਰਿਹਾ ਹੈ ਤਾਂ ਕਿ ਅਦਾਲਤ ਅੱਗੇ ਇਹ ਖੁਲਾਸਾ ਨਾ ਹੋ ਜਾਵੇ ਕਿ 1984 ਦੇ ਸਿੱਖ ਕਤਲੇਆਮ ਵਿਚ ਉਸ ਦੇ ਪਰਿਵਾਰ ਦੀ ਭੂਮਿਕਾ ਸੀ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਦੀ 1984 ਸਿੱਖ ਕਤਲੇਆਮ ਵਿਚ ਭੂਮਿਕਾ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆ ਚੁੱਕੇ ਹਨ ਅਤੇ  ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਇਸ ਦੀ ਮੁਆਫੀ ਵੀ ਮੰਗ ਚੁੱਕੇ ਹਨ, ਪਰ ਇਸ ਦੇ ਬਾਵਜੂਦ ਰਾਹੁਲ ਗਾਂਧੀ ਇਹ ਸਭ ਕੁੱਝ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਤਰ•ਾਂ ਲੱਗਦਾ ਹੈ ਕਿ ਰਾਹੁਲ ਗਾਂਧੀ ਟਾਈਟਲਰ ਅਤੇ ਸੱਜਣ ਦੇ ਦਬਾਅ ਥੱੱਲੇ ਇਤਿਹਾਸ ਨੂੰ ਦੁਬਾਰਾ ਤੋਂ ਲਿਖਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹੀ ਵਜ•ਾ ਹੈ ਕਿ ਇਹਨਾਂ ਦੋਵੇ ਵਿਅਕਤੀਆਂ ਨੂੰ ਅੱਜ ਪੈਟਰੋਲੀਅਮ ਵਸਤਾਂ ਦੇ ਮੁੱਦੇ ਉੱਤੇ ਰੋਸ ਪ੍ਰਦਰਸ਼ਨਾਂ ਵਿਚ ਭਾਗ ਲੈਣ ਅਤੇ ਅਗਵਾਈ ਕਰਨ ਦੀ ਆਗਿਆ ਦੇ ਕੇ ਉਹਨਾਂ ਨੂੰ ਪਾਰਟੀ ਅੰਦਰ ਅਹਿਮ ਥਾਂ ਦਿੱਤੀ ਜਾ ਰਹੀ ਹੈ। ਇਹ ਕਹਿੰਦਿਆਂ ਕਿ ਅਕਾਲੀ ਦਲ ਇਸ ਸਾਜ਼ਿਸ਼ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ, ਸਰਦਾਰ ਮਜੀਠੀਆ ਨੇ ਕਿਹਾ ਕਿ ਪਾਰਟੀ ਟਾਈਟਲਰ, ਸੱਜਣ ਅਤੇ ਸਿੱਖ ਕਤਲੇਆਮ ਦੇ ਬਾਕੀ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਉਹਨਾਂ ਨੂੰ ਇਸ ਘਿਣਾਉਣੇ ਅਪਰਾਧ ਲਈ ਸਜ਼ਾ ਦਿਵਾ ਕੇ ਹੀ ਦਮ ਲਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement