ਨੌਕਰੀ ਦਾ ਝਾਂਸਾ ਦੇ ਕੇ ਲੱਖਾਂ ਠੱਗਣ ਵਾਲਾ ਅਖੌਤੀ ਬਾਬਾ ਰਾਜਸਥਾਨ ਤੋਂ ਗ੍ਰਿਫ਼ਤਾਰ
Published : Sep 10, 2019, 12:16 pm IST
Updated : Sep 10, 2019, 12:24 pm IST
SHARE ARTICLE
Alwar cheated on alwar by luring him into job
Alwar cheated on alwar by luring him into job

ਨੌਕਰੀ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ ਗੁਰੂ ਕੀ ਵਡਾਲੀ ਨਿਵਾਸੀ ਭੂਪਿੰਦਰ ਸਿੰਘ ਉਰਫ ਬਾਬਾ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ।

ਅੰਮ੍ਰਿਤਸਰ :  ਨੌਕਰੀ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ ਗੁਰੂ ਕੀ ਵਡਾਲੀ ਨਿਵਾਸੀ ਭੂਪਿੰਦਰ ਸਿੰਘ ਉਰਫ ਬਾਬਾ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਗ੍ਰਿਫ਼ਤਾਰੀ ਦੇ ਨਾਲ ਹੀ ਆਰੋਪੀ ਤੋਂ 34.52 ਲੱਖ ਰੁਪਏ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਆਰੋਪੀ ਦਾ ਰਿਮਾਂਡ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਏਡੀਸੀਪੀ ਸਿਟੀ - 2 ਸੰਦੀਪ ਮਲਿਕ ਨੇ ਜਾਣਕਾਰੀ ਦਿੱਤੀ ਕਿ ਇਹ ਮਾਮਲਾ ਮਨਬੀਰ ਸਿੰਘ ਨਿਵਾਸੀ ਸੋਹਨ ਐਵੇਨਿਊ ਕੋਟ ਖਾਲਸਾ ਪੁਲਿਸ ਥਾਣਾ ਚਿਹਰਾ ਅੰਮ੍ਰਿਤਸਰ ਦੀ ਸ਼ਿਕਾਇਤ ਕਰਨ 'ਤੇ ਸਾਹਮਣੇ ਆਇਆ ਸੀ। 

Alwar cheated on alwar by luring him into jobAlwar cheated on alwar by luring him into job

ਅੰਮ੍ਰਿਤਸਰ ਦੇ ਗੁਰੂ ਤੇਗ ਬਹਾਦਰ ਨਗਰ ਦੇ ਨਿਵਾਸੀ ਭੁਪਿੰਦਰ ਸਿੰਘ ਉਰਫ਼ ਬਾਬਾ ਲੋਕਾਂ ਨੂੰ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਕੇ ਠੱਗਦਾ ਸੀ।
ਕਮਿਸ਼ਨਰੇਟ ਪੁਲਿਸ ਮੁਤਾਬਕ ਅੰਮ੍ਰਿਤਸਰ ਦੇ ਲੋਕਾਂ ਤੋਂ ਲੱਖਾਂ ਰੁਪਏ ਠੱਗ ਕੇ ਇਹ 54 ਸਾਲਾ ਅਖੌਤੀ ਬਾਬਾ (ਜੋ ਆਪਣੇ ਆਪ ਨੂੰ ‘ਸੰਤ’ ਵੀ ਅਖਵਾਉਂਦਾ ਰਿਹਾ ਹੈ) ਪਿਛਲੇ ਕੁਝ ਮਹੀਨਿਆਂ ਤੋਂ ਅਲਵਰ ’ਚ ਰਹਿ ਰਿਹਾ ਸੀ।

2 Sikh Youth Charity Workers ArrestedArrested

ਬੀਤੀ 16 ਅਗਸਤ ਨੂੰ ਅੰਮ੍ਰਿਤਸਰ ਦੇ ਕੋਟ ਖ਼ਾਲਸਾ ਇਲਾਕੇ ਦੇ ਟੈਕਸੀ ਡਰਾਇਵਰ ਮਨਬੀਰ ਸਿੰਘ (37) ਨੇ ਛੇਹਰਟਾ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ ਜਦੋਂ ਪਤਾ ਲੱਗਾ ਕਿ ਇੱਕ ‘ਸੰਤ ਜੀ’ ਹਨ, ਜਿਹੜੇ ਸਰਕਾਰੀ ਨੌਕਰੀਆਂ ਦਿਵਾਉਣ ’ਚ ਮਦਦ ਕਰਦੇ ਹਨ। ‘ਮੈਂ ਉਨ੍ਹਾਂ ਨੂੰ ਆਪਣੇ ਭਤੀਜੇ ਮਨਦੀਪ ਸਿੰਘ ਨੂੰ ਸਰਕਾਰੀ ਨੌਕਰੀ ਦਿਵਾਉਣ ਲਈ ਢਾਈ ਲੱਖ ਰੁਪਏ ਦਿੱਤੇ ਸਨ। ਬਾਅਦ ’ਚ ਮੈਨੂੰ ਪਤਾ ਲੱਗਾ ਕਿ ਉਹ ਮੇਰੇ ਵਰਗੇ ਹੋਰ ਕਿੰਨੇ ਹੀ ਲੋਕਾਂ ਤੋਂ ਲੱਖਾਂ ਰੁਪਏ ਠੱਗ ਕੇ ਆਪਣੇ ਪਰਿਵਾਰ ਸਮੇਤ ਇਹ ਸ਼ਹਿਰ ਛੱਡ ਕੇ ਕਿਤੇ ਹੋਰ ਚਲਾ ਗਿਆ ਹੈ।’

2 Sikh Youth Charity workers arrestedArrested

 ਪੁਲਿਸ ਦੇ ਵਧੀਕ ਡਿਪਟੀ ਕਮਿਸ਼ਨਰ (ਸਿਟੀ–2) ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਸੂਹ ਮਿਲਣ ’ਤੇ ਛੇਹਰਟਾ ਦੇ ਐੱਸਐੱਚਓ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇੱਕ ਟੀਮ ਨੇ ਐਤਵਾਰ ਨੂੰ ਅਲਵਰ ਤੋਂ ਅਖੌਤੀ ਬਾਬੇ ਨੂੰ ਗ੍ਰਿਫ਼ਤਾਰ ਕਰ ਲਿਆ। ਉਹ ਉੱਥੇ ਆਪਣੇ ਪਰਿਵਾਰ ਸਮੇਤ ਭੇਸ ਬਦਲ ਕੇ ਰਹਿ ਰਿਹਾ ਸੀ। ਇਹ ਅਖੌਤੀ ਬਾਬਾ ਸੇਵਾ–ਮੁਕਤ ਫ਼ੌਜੀ ਹੈ ਤੇ ਅੰਮ੍ਰਿਤਸਰ ਦੇ ਸੱਤਿਅਮ ਕਾਲਜ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਰਿਹਾ ਹੈ। ਉਹ ਛੇਹਰਟਾ ’ਚ ਕਿਰਾਏ ਦੇ ਇੱਕ ਮਕਾਨ ਤੋਂ ਪ੍ਰਵਚਨ ਵੀ ਕਰਦਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement