ਪੁਲਿਸ ਨੇ ਸਾਬਕਾ ਫ਼ੌਜੀ ਦੇ ਕਾਰਨਾਮਿਆਂ ਦਾ ਕੀਤਾ ਹੈਰਾਨੀਜਨਕ ਖੁਲ਼ਾਸਾ  
Published : Sep 10, 2019, 12:46 pm IST
Updated : Sep 10, 2019, 12:46 pm IST
SHARE ARTICLE
Amritsar police
Amritsar police

ਛੇਹਰਟਾ ਦੀ ਪੁਲਿਸ ਨੇ ਰੰਗੇ ਹੱਥੀਂ ਕਾਬੂ ਕੀਤਾ ਪਾਖੰਡੀ ਬਾਬਾ

ਅੰਮ੍ਰਿਤਸਰ: ਪੰਜਾਬ ਵਿਚ ਆਏ ਦਿਨ ਲੁੱਟਾਂ ਖੋਹਾਂ ਦੇ ਮਾਮਲੇ ਸਾਹਮਣੇ ਆਉਦੇ ਹਨ। ਇਕ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਗੁਰੁ ਤੇਗ ਬਹਾਦਰ ਨਗਰ ਗੂਰੂ ਕੀ ਵਡਾਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਭੋਲੇ-ਭਾਲੇ ਲੋਕਾਂ ਨੂੰ ਸਰਕਾਰੀ ਨੌਕਰੀ ਦਾ ਝਾਂਸਾ ਦੇਣ ਤੇ ਕਰੋੜਾਂ ਦੀ ਠੱਗੀ ਕਰਨ ਵਾਲੇ ਪਾਖੰਡੀ ਬਾਬੇ ਨੂੰ ਥਾਣਾ ਛੇਹਰਟਾ ਦੀ ਪੁਲਿਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ।

MoneyMoney

ਇਸ ਮੌਕੇ ‘ਤੇ ਐੱਸ ਪੀ ਸਿਟੀ ਥਾਣਾ ਇਕ ਦੇ ਸੰਦੀਪ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ। ਆਰੋਪੀ ਭੁਪਿੰਦਰ ਸਿੰਘ ਉਰਫ ਬਾਬਾ ਜੋ ਫੌਜ ਦੀ ਨੌਕਰੀ ਮਗਰੋਂ ਪੈਨਸ਼ਨ ਆ ਕੇ ਸਤਿਅਮ ਕਾਲਜ ਵਿਖੇ ਸਕਿਓਰਿਟੀ ਗਾਰਡ ਦੀ ਨੌਕਰੀ ਕਰਦਾ ਸੀ ਅਤੇ ਭੋਲੇ ਭਾਲੇ ਲੋਕਾਂ ਨੂੰ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਉਹਨਾਂ ਕੋਲੋ ਕਰੋੜਾ ਰੁਪਏ ਠੱਗਦਾ ਸੀ। ਇੰਨਾਂ ਹੀ ਨਹੀਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਆਰੋਪੀ ਕੋਲੋ 34 ਲੱਖ 52 ਹਜ਼ਾਰ ਰੁਪਏ ਬਰਾਮਦ ਕੀਤੇ ਕੀਤੇ ਗਏ ਹਨ। 

Police Police

ਪੁਲਿਸ ਅਧਿਕਾਰੀ ਨੇ ਕਿਹਾ ਕਿ ਆਰੋਪੀ ਵੱਲੋਂ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਤੋਂ ਬਾਅਦ ਜਦੋਂ ਉਸਨੂੰ ਆਪਣੇ ਖਿਲਾਫ਼ ਦਰਜ ਮਾਮਲੇ ਦੀ ਸੂਹ ਲੱਗੀ ਤਾਂ ਆਰੋਪੀ ਆਪਣੇ ਘਰ ਨੂੰ ਤਾਲਾ ਲਗਾ ਕੇ ਰਾਜਸਥਾਨ ਚਲਾ ਗਿਆ।ਉਹਨਾਂ ਦੱਸਿਆਂ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਆਰੋਪੀ ਨੂੰ ਰਾਜਸਥਾਨ ਦੇ ਸ਼ਹਿਰ ਅਲਵਰ ‘ਚੋ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੱਸ ਦੇਈਏ ਕਿ ਐੱਸਪੀ ਸੰਦੀਪ ਕੁਮਾਰ ਦਾ ਕਹਿਣਾ ਹੈ ਕਿ ਆਰੋਪੀ ਨੂੰ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਰਾਜਸਥਾਨ ਜਾ ਕੇ ਆਰੋਪੀ ਆਪਣਾ ਨਾਂ ਤੇ ਭੇਸ ਬਦਲ ਕੇ ਰਹਿ ਰਿਹਾ ਸੀ।ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ‘ਚ ਹੋਰ ਕਿਹੜੇ ਵੱਡੇ ਆਰੋਪੀ ਸ਼ਾਮਿਲ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement