ਬੈਂਸ ਨੇ ਕੀਤਾ ਕੈਪਟਨ ਨੂੰ ਖੁੱਲ੍ਹਾ ਚੈਲੇਂਜ਼, ਜਦ ਮਰਜ਼ੀ ਕੈਪਟਨ ਮੈਨੂੰ ਗ੍ਰਿਫ਼ਤਾਰ ਕਰੇ...
Published : Sep 10, 2019, 6:59 pm IST
Updated : Sep 10, 2019, 6:59 pm IST
SHARE ARTICLE
Captain with Bains
Captain with Bains

ਕੈਪਟਨ ਅਮਰਿੰਦਰ ਨੇ ਸਾਫ ਕਰ ਦਿੱਤਾ ਕਿ ਉਨ੍ਹਾਂ ਨੇ ਮੇਰੇ 'ਤੇ ਮਾਮਲਾ ਦਰਜ ਕਰਾਇਆ...

ਚੰਡੀਗੜ੍ਹ: ਕੈਪਟਨ ਅਮਰਿੰਦਰ ਨੇ ਸਾਫ ਕਰ ਦਿੱਤਾ ਕਿ ਉਨ੍ਹਾਂ ਨੇ ਮੇਰੇ 'ਤੇ ਮਾਮਲਾ ਦਰਜ ਕਰਾਇਆ। ਮੈਨੂੰ ਮੁੱਖ ਮੰਤਰੀ ਦਾ ਚੈਲੰਜ ਕਬੂਲ ਹੈ, ਮੈਂ ਕਿਤੇ ਭੱਜਿਆ ਨਹੀਂ ਬਲਕਿ ਅਪਣੇ ਘਰ ਵਿਚ ਹੀ ਹਾਂ। ਪੁਲਿਸ ਚਾਹੇ ਤਾਂ ਕਦੇ ਵੀ ਆ ਕੇ ਮੈਨੂੰ ਗ੍ਰਿਫਤਾਰ ਕਰ ਲਵੇ। ਕੁਝ ਇਸੇ ਅੰਦਾਜ਼ ਵਿਚ ਲੋਕ ਇਨਸਾਫ ਪਾਰਟੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਚੈਲੰਜ ਕੀਤਾ। ਉਹ ਅਪਣੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।

Simarjit Singh BainsSimarjit Singh Bains

ਬੈਂਸ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਦੀ ਧਮਕੀ ਤੋਂ ਨਹੀਂ ਡਰਦੇ ਜਿਸ ਤਰ੍ਹਾਂ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਕੰਮ ਠੱਪ ਕਰ ਰਹੀ ਹੈ, ਉਸ ਤੋਂ ਸਾਫ ਹੈ ਕਿ ਉਨ੍ਹਾਂ ਖ਼ਿਲਾਫ਼  ਦਬਾਅ ਬਣਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ  ਇੱਕ ਘਪਲੇ ਦੀ ਜਾਂਚ ਕਰਨ ਗਏ। ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਲੇਕਿਨ ਸਰਕਾਰ ਨੇ ਭ੍ਰਿਸ਼ਟ ਅਧਿਕਾਰੀਆਂ 'ਤੇ ਕਾਰਵਾਈ ਕਰਨ ਦੀ ਜਗ੍ਹਾ ਉਲਟਾ ਉਨ੍ਹਾਂ ਖ਼ਿਲਾਫ਼ ਮਾਮਲ ਦਰਜ ਕੀਤਾ। ਮੇਰੇ 'ਤੇ 14 ਮਾਮਲੇ ਦਰਜ ਹਨ ਇੱਕ ਹੋਰ ਹੋ ਗਿਆ ਤਾਂ ਕੀ ਹੋ ਗਿਆ। ਨਿਆਂਪਾਲਿਕਾ 'ਤੇ ਉਨ੍ਹਾਂ ਪੂਰਾ ਭਰੋਸਾ ਹੈ। ਬਟਾਲਾ ਵਾਲੇ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕਰ ਦਿੱਤੀ ਹੈ।

Simarjeet Singh BainsSimarjeet Singh Bains

ਇਸ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ। ਬੈਂਸ ਨੇ ਕਿਹਾ ਕਿ ਲੁਧਿਆਣਾ ਸਿਟੀ ਸੈਂਟਰ ਮਾਮਲੇ ਦੀ ਕਲੋਜ਼ਰ ਰਿਪੋਰਟ ਦੇ ਖ਼ਿਲਾਫ਼ ਸਟੇਅ ਲੈਣ ਲਈ ਹਾਈ ਕੋਰਟ ਵਿਚ ਪਟੀਸ਼ਨ ਪਹਿਲਾਂ ਦਾਇਰ ਕਰ ਚੁੱਕੇ ਹਨ। ਇਸ ਮਾਮਲੇ ਦਾ ਅਦਾਲਤ ਵਿਚ ਟਰਾਇਲ ਕਰਨ ਦੀ ਮੰਗ ਰੱਖ ਚੁੱਕੇ ਹਨ। ਇਸ ਦੀ ਸੁਣਵਾਈ ਵੀ 19 ਸਤੰਬਰ ਨੂੰ ਹੋਵਗੀ। ਚਾਹੇ ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਕਿਉਂ ਨਾ ਜਾਣੇ ਪਵੇ, ਉਹ ਕੋਸ਼ਿਸ਼ ਕਰਨਗੇ। ਮੁੱਖ ਮੰਤਰੀ ਇਸ ਮਾਮਲੇ ਤੋਂ ਉਨ੍ਹਾਂ ਹਟਾਉਣ ਦੇ ਲਈ ਸਾਰੀਆਂ ਕੋਸ਼ਿਸ਼ਾਂ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement