
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਰਣਜੀਤ ਸਿੰਘ ਢਡਰੀਆਂ ਵਾਲਿਆਂ ਵਿਰੁਧ ਅਦਾਲਤ 'ਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਫ਼ਤਿਹਗੜ੍ਹ ਸਾਹਿਬ (ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਕਮੇਟੀ ਮੈਂਬਰ ਤੇ ਉਘੇ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਬਾਬਾ ਰਣਜੀਤ ਸਿੰਘ ਢਡਰੀਆਂ ਵਾਲਿਆਂ ਵਿਰੁਧ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਸਥਾਨਕ ਅਦਾਲਤ 'ਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।ਭਾਈ ਰੰਧਾਵਾ ਨੇ ਦਸਿਆ ਕਿ ਰਣਜੀਤ ਸਿੰਘ ਢਡਰੀਆਂ ਵਾਲਿਆਂ ਨੇ 6-7 ਜੁਲਾਈ ਨੂੰ ਗੁਰਦਆਰਾ ਪ੍ਰਮੇਸ਼ਰ ਦੁਆਰਾ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਤੇ ਉਘੇ ਸਿੱਖ ਵਿਦਵਾਨ ਸੰਤ ਹਰੀ ਸਿੰਘ ਰੰਧਾਵਾ ਵਾਲਿਆਂ ਵਿਰੁਧ ਬਹੁਤ ਸਾਰੀਆਂ ਭੱਦੀਆਂ ਟਿਪਣੀਆਂ ਕਰ ਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਯੂ ਟਿਊਬ 'ਤੇ ਵਾਇਰਲ ਕੀਤਾ ਗਿਆ।
Ranjit Singh Khalsa Dhadrianwale ਜਿਸ ਨਾਲ ਉਨ੍ਹਾਂ ਨੂੰ ਭਾਰੀ ਠੇਸ ਪੁੱਜੀ ਕਿਉਂਕਿ ਦੁਨੀਆਂ ਭਰ 'ਚ ਉਨ੍ਹਾਂ ਦੇ ਲੱਖਾਂ ਸ਼ਰਧਾਲੂ ਹਨ ਜਿਨ੍ਹਾਂ ਦੇ ਉਨ੍ਹਾਂ ਨੂੰ ਬਹੁਤ ਸਾਰੇ ਫ਼ੋਨ ਤੇ ਚਿੱਠੀਆਂ ਮਿਲੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਕਦਮ ਚੁਕਣਾ ਪਿਆ ਹੈ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦਸਿਆ ਕਿ ਅਦਾਲਤ ਵਲੋਂ ਭਾਈ ਰੰਧਾਵਾ ਤੇ ਹੋਰ ਗਵਾਹਾਂ ਦੇ ਬਿਆਨ ਕਲਮਬੰਦ ਕਰਨ ਲਈ ਅਗਲੀ ਪੇਸ਼ੀ 26 ਸਤੰਬਰ 2019 ਨੂੰ ਨਿਰਧਾਰਤ ਕੀਤੀ ਗਈ ਹੈ।
Defamation case against preacher Dhadrianwale
ਉਨ੍ਹਾਂ ਦਸਿਆ ਕਿ ਭਾਈ ਢਡਰੀਆਂ ਵਾਲਿਆਂ ਵਲੋਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਪਿਤਾ ਵਿਰੁਧ ਕੀਤੀਆਂ ਟਿਪਣੀਆਂ ਕਾਰਨ ਉਨ੍ਹਾਂ ਦੇ ਮੁਅੱਕਲ ਦੇ ਹੋਏ 2 ਕਰੋੜ ਦੇ ਹਰਜ਼ਾਨੇ ਦਾ ਵੀ ਜਲਦ ਮੁਕੱਦਮਾ ਦਾਇਰ ਕੀਤਾ ਜਾਵੇਗਾ। ਸ. ਧਾਰਨੀ ਨੂੰ ਢਡਰੀਆਂ ਵਾਲਿਆਂ ਵਿਰੁਧ ਮੁਕੱਦਮਾ ਲੜਨ 'ਤੇ ਉਨ੍ਹਾਂ ਨੂੰ ਪੁਲਿਸ ਸਕਿਉਰਿਟੀ ਲੈਣ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਕਿਉਰਿਟੀ ਦੀ ਜ਼ਰੂਰਤ ਨਹੀਂ, ਕਿਉਂਕਿ ਵਕੀਲ ਦੀ ਕਿਸੇ ਨਾਲ ਕੋਈ ਨਿਜੀ ਦੁਮਸ਼ਣੀ ਨਹੀਂ ਹੰਦੀ ਤੇ ਵਕੀਲ ਨੇ ਹਮੇਸ਼ਾ ਸੱਚ ਦਾ ਸਾਥ ਦੇਣਾ ਹੁੰਦਾ ਹੈ ਤੇ ਉਹ ਕਿਸੇ ਦਾ ਵੀ ਕੇਸ ਲੜ ਸਕਦੇ ਹਨ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।